ਤਾਜਾ ਖਬਰਾਂ
ਚੰਡੀਗੜ੍ਹ- ਖਡੂਰ ਸਾਹਿਬ ਤੋਂ ਸਸੰਦ ਅਤੇ ਵਾਰਿਸ ਪੰਜਾਬ ਦੇ ਮੁੱਖੀ ਅੰਮ੍ਰਿਤਪਾਲ ਦੇ ਸਾਥਿਆਂ ਤੋਂ ਐਨਐਸਏ ਹਟਾਏ ਜਾਣ ਤੋਂ ਬਾਅਦ ਪੰਜਾਬ ਪੁਲਿਸ ਲਗਾਤਾਰ ਐਕਸ਼ਨ 'ਚ ਹਨ। ਪੰਜਾਬ ਪੁਲਿਸ ਦੇ ਕਈ ਮੁਲਾਜ਼ਮ ਡਿਬਰੂਗੜ੍ਹ ਹਨ ਅਤੇ ਕਾਰਵਾਈ ਕਰ ਰਹੇ ਹਨ। ਇਸੇ ਕੜੀ ਦੇ ਤਹਿਤ ਪੰਜਾਬ ਪੁਲਿਸ ਅੱਜ ਅੰਮ੍ਰਿਤਪਾਲ ਦੇ ਕਰੀਬੀ ਦਲਜੀਤ ਕਲਸੀ ਦਾ ਟਰਾਂਜਿਟ ਰਿਮਾਂਡ ਲਿਆ ਹੈ। ਹੁਣ ਦਲਜੀਤ ਨੂੰ ਲੈ ਕੇ ਪੁਲਿਸ ਅਗਲੀ ਕਾਰਵਾਈ ਕਰ ਰਹੀ ਹੈ।
ਦੱਸਣਯੋਗ ਹੈ ਕਿ ਦਲਜੀਤ ਸਿੰਘ ਕਲਸੀ ਇਸ ਸਮੇਂ ਲਗਭਗ 2 ਸਾਲਾਂ ਤੋਂ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹੈ। ਉਨ੍ਹਾਂ ਦੇ ਵਕੀਲਾਂ ਵੱਲੋਂ ਦਾਇਰ ਪਟੀਸ਼ਨ ਵਿੱਚ ਕਿਹਾ ਗਿਆ ਹੈ ਕਿ ਉਨ੍ਹਾਂ ਦਾ ਨਾਮ 23 ਫਰਵਰੀ 2023 ਨੂੰ ਅਜਨਾਲਾ ਪੁਲਿਸ ਸਟੇਸ਼ਨ 'ਤੇ ਹੋਏ ਹਮਲੇ ਦੀ ਐਫਆਈਆਰ ਵਿੱਚ ਦਰਜ ਹੈ, ਹਾਲਾਂਕਿ ਉਹ ਇਸ ਵਿੱਚ ਸ਼ਾਮਲ ਨਹੀਂ ਸਨ। ਨਾ ਹੀ ਉਸਦੇ ਖਿਲਾਫ ਕੋਈ ਮਹੱਤਵਪੂਰਨ ਸਬੂਤ ਹੈ।ਦਰਅਸਲ, ਇਸ ਮਾਮਲੇ ਨਾਲ ਸਬੰਧਤ ਸਾਰੇ ਕੈਦੀ, ਜੋ ਇਸ ਸਮੇਂ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹਨ, ਉਨ੍ਹਾਂ ਤੋਂ ਰਾਸ਼ਟਰੀ ਸੁਰੱਖਿਆ ਐਕਟ (ਐਨਐਸਏ) ਹਟਾਏ ਜਾਣ ਤੋਂ ਬਾਅਦ ਕੱਲ੍ਹ ਤੋਂ ਪੰਜਾਬ ਵਾਪਸ ਲਿਆਂਦਾ ਜਾਵੇਗਾ।
Get all latest content delivered to your email a few times a month.