ਤਾਜਾ ਖਬਰਾਂ
ਅੰਮ੍ਰਿਤਸਰ- ਪੰਜਾਬ 'ਚ ਨਸ਼ਿਆਂ ਖਿਲਾਫ ਚੱਲ ਰਹੀ ਮੁਹਿੰਮ 'ਚ ਪੁਲਸ ਨੇ ਵੱਡੀ ਸਫਲਤਾ ਹਾਸਲ ਕੀਤੀ ਹੈ। ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਇੱਕ ਤਸਕਰ ਨੂੰ 4 ਕਿਲੋ 500 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ। ਬਾਜ਼ਾਰ 'ਚ ਇਸ ਹੈਰੋਇਨ ਦੀ ਕੀਮਤ 30 ਕਰੋੜ ਰੁਪਏ ਦੇ ਕਰੀਬ ਦੱਸੀ ਜਾ ਰਹੀ ਹੈ।ਥਾਣਾ ਲੋਪੋਕੇ ਨੂੰ ਗੁਪਤ ਸੂਚਨਾ ਮਿਲੀ ਸੀ। ਦੱਸਿਆ ਗਿਆ ਕਿ ਪਿੰਡ ਸ਼ਾਹੂਰਾ ਦਾ ਹਰਪ੍ਰੀਤ ਸਿੰਘ ਉਰਫ਼ ਲਵ ਹੈਰੋਇਨ ਦੀ ਵੱਡੀ ਖੇਪ ਲੈ ਕੇ ਇਲਾਕੇ ਵਿੱਚ ਘੁੰਮ ਰਿਹਾ ਹੈ। ਪੁਲਿਸ ਨੇ ਤੁਰੰਤ ਕਾਰਵਾਈ ਕੀਤੀ। ਟੀਮ ਪਿੰਡ ਦੇ ਬਾਹਰਵਾਰ ਤਾਇਨਾਤ ਸੀ। ਉਥੋਂ ਹਰਪ੍ਰੀਤ ਨੂੰ ਹੈਰੋਇਨ ਸਮੇਤ ਫੜਿਆ ਗਿਆ।
ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਮੁਲਜ਼ਮ ਦੇ ਪਾਕਿਸਤਾਨੀ ਸਮੱਗਲਰਾਂ ਨਾਲ ਸਬੰਧ ਹਨ। ਉਹ ਪਾਕਿਸਤਾਨ ਤੋਂ ਭਾਰਤ ਵਿੱਚ ਹੈਰੋਇਨ ਦੀ ਤਸਕਰੀ ਕਰਦਾ ਸੀ। ਪੁਲਸ ਉਸ ਦੇ ਨੈੱਟਵਰਕ ਦੀ ਜਾਂਚ ਕਰ ਰਹੀ ਹੈ। ਇਸ ਤੋਂ ਇਲਾਵਾ ਉਸ ਦੀਆਂ ਨਾਜਾਇਜ਼ ਜਾਇਦਾਦਾਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਇਹ ਕਾਰਵਾਈ ਪੰਜਾਬ ਦੇ ਮੁੱਖ ਮੰਤਰੀ ਦੀ ‘ਵਾਰ ਆਨ ਡਰੱਗਜ਼’ ਮੁਹਿੰਮ ਤਹਿਤ ਕੀਤੀ ਗਈ ਹੈ। ਇਸ ਸਬੰਧੀ ਡੀਜੀਪੀ ਸਤਿੰਦਰ ਸਿੰਘ, ਡੀਆਈਜੀ ਬਾਰਡਰ ਰੇਂਜ ਅੰਮ੍ਰਿਤਸਰ ਅਤੇ ਐਸਐਸਪੀ ਮਨਿੰਦਰ ਸਿੰਘ ਦੀਆਂ ਹਦਾਇਤਾਂ ’ਤੇ ਐਸਪੀ ਹਰਿੰਦਰ ਸਿੰਘ ਗਿੱਲ ਦੀ ਅਗਵਾਈ ਵਿੱਚ ਟੀਮ ਨੇ ਕਾਰਵਾਈ ਕੀਤੀ। ਪੁਲਿਸ ਨੇ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ।
Get all latest content delivered to your email a few times a month.