ਤਾਜਾ ਖਬਰਾਂ
ਚੰਡੀਗੜ੍ਹ- ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਵਿੱਚ ਸ਼ਾਮਲ ਬਦਨਾਮ ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਨਾਰਕੋਟਿਕਸ ਕੰਟਰੋਲ ਬਿਊਰੋ (ਐਨਸੀਬੀ) ਨੇ ਸ਼ਨੀਵਾਰ ਸ਼ਾਮ ਸਖ਼ਤ ਸੁਰੱਖਿਆ ਵਿਚਕਾਰ ਬਠਿੰਡਾ ਹਾਈ ਸਕਿਓਰਿਟੀ ਜੇਲ੍ਹ ਤੋਂ ਅਸਾਮ ਦੀ ਸਿਲਚਰ ਜੇਲ੍ਹ ਵਿੱਚ ਤਬਦੀਲ ਕਰ ਦਿੱਤਾ ਹੈ। ਇਸ ਤੋਂ ਪਹਿਲਾਂ ਵੀ 5 ਵੱਡੇ ਨਸ਼ਾ ਤਸਕਰਾਂ ਨੂੰ ਆਸਾਮ ਦੀ ਜੇਲ੍ਹ ਭੇਜ ਦਿੱਤਾ ਗਿਆ ਹੈ।ਪ੍ਰਾਪਤ ਜਾਣਕਾਰੀ ਅਨੁਸਾਰ ਬਠਿੰਡਾ ਤੋਂ ਪਹਿਲਾਂ ਜੱਗੂ ਨੂੰ ਚੰਡੀਗੜ੍ਹ ਲਿਆਂਦਾ ਗਿਆ। ਹਵਾਈ ਰਾਹੀਂ ਚੰਡੀਗੜ੍ਹ ਵਿਖੇ ਤਬਾਦਲਾ ਕਰ ਦਿੱਤਾ ਗਿਆ ਹੈ। ਜੱਗੂ ਭਗਵਾਨਪੁਰੀਆ ਖ਼ਿਲਾਫ਼ 128 ਕੇਸ ਦਰਜ ਹਨ, ਜਿਨ੍ਹਾਂ ਵਿੱਚੋਂ 13 ਐਨਡੀਪੀਐਸ ਐਕਟ ਤਹਿਤ ਹਨ। ਹੁਣ ਤੱਕ ਪ੍ਰਾਪਤ ਜਾਣਕਾਰੀ ਅਨੁਸਾਰ ਐਨਡੀਪੀਐਸ ਮਾਮਲੇ ਵਿੱਚ ਨਾਰਕੋਟਿਕਸ ਕੰਟਰੋਲ ਬਿਊਰੋ ਦੀ ਇਹ ਪੂਰੀ ਕਾਰਵਾਈ ਹੈ, ਜਿਸ ਤਹਿਤ ਜੱਗੂ ਨੂੰ ਦੇਰ ਰਾਤ ਅਸਾਮ ਜੇਲ੍ਹ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ।
ਦੱਸ ਦੇਈਏ ਕਿ ਗੈਂਗਸਟਰ ਜੱਗੂ ਭਗਵਾਨਪੁਰੀਆ ਦਾ ਨਾਂ ਅੰਤਰਰਾਸ਼ਟਰੀ ਨਸ਼ਾ ਤਸਕਰੀ ਦੇ ਮਾਮਲਿਆਂ ਵਿੱਚ ਵੀ ਸੀ। ਜੱਗੂ ਨੂੰ ਐਨਡੀਪੀਐਸ ਐਕਟ ਤਹਿਤ ਅਸਾਮ ਭੇਜਿਆ ਗਿਆ ਹੈ। ਹਾਲਾਂਕਿ ਸੂਤਰਾਂ ਦਾ ਕਹਿਣਾ ਹੈ ਕਿ ਜੱਗੂ ਨੂੰ ਪੰਜਾਬ ਦੀ ਜੇਲ 'ਚ ਵੱਡਾ ਖਤਰਾ ਸੀ, ਜਿਸ ਕਾਰਨ ਇਹ ਕਾਰਵਾਈ ਕੀਤੀ ਗਈ ਹੈ, ਜਦਕਿ ਇਸ ਸਬੰਧੀ ਕੋਈ ਅਧਿਕਾਰਤ ਬਿਆਨ ਸਾਹਮਣੇ ਨਹੀਂ ਆਇਆ ਹੈ।
Get all latest content delivered to your email a few times a month.