ਤਾਜਾ ਖਬਰਾਂ
ਮਾਨਸਾ, 23 ਮਾਰਚ 2025 ( ਸੰਜੀਵ ਜਿੰਦਲ ): SSP ਮਾਨਸਾ ਸ੍ਰੀ ਭਾਗੀਰਥ ਸਿੰਘ ਮੀਨਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਨੂੰ ਨਸ਼ਾ-ਮੁਕਤ ਕਰਨ ਲਈ ਵਿੱਢੀ ਮੁਹਿੰਮ 'ਯੁੱਧ ਨਸ਼ਿਆ ਵਿਰੁੱਧ' ਤਹਿਤ ਸਖਤ ਨੀਤੀ ਅਪਣਾਈ ਗਈ ਹੈ। ਡਾਇਰੈਕਟਰ ਜਨਰਲ ਪੁਲਿਸ ਪੰਜਾਬ ਗੌਰਵ ਯਾਦਵ ਦੇ ਅਦੇਸਾਂ ਅਨੁਸਾਰ, ਅੱਜ ਮਾਨਸਾ ਪੁਲਿਸ ਵੱਲੋ ਅਪਰੇਸ਼ਨ ' SAMPARK' ਤਹਿਤ ਪੁਲਿਸ ਪ੍ਰਸ਼ਾਸ਼ਨ ਅਤੇ ਆਮ ਪਬਲਿਕ ਦੇ ਸਬੰਧਾ ਵਿੱਚ ਸੁਧਾਰ ਲਿਆਉੇਣ ਅਤੇ ਵਿਸ਼ਵਾਸ/ਸਹਿਯੋਗ ਵਧਾਉਣ ਲਈ ਲੋਕਾਂ ਤੱਕ ਸਿੱਧੀ ਪਹੁੰਚ ਕਰਕੇ ਮੀਟਿੰਗਾਂ/ਮਿਲਣੀਆਂ ਕਰਨ ਲਈ ਮੁਹਿੰਮ ਚਲਾਈ ਹੋਈ ਹੈ। ਜਿਸਦੇ ਮੱਦੇਨਜ਼ਰ ਹਰਜੀਤ ਸਿੰਘ ਆਈ.ਪੀ.ਐਸ ਡਿਪਟੀ ਇੰਸਪੈਕਟਰ ਜਨਰਲ ਪੁਲਿਸ, ਬਠਿੰਡਾ ਰੇਂਜ ਦੇ ਦਿਸ਼ਾ ਨਿਰਦੇਸਾ ਹੇਠ ਅੱਜ ਜਿਲ੍ਹਾ ਮਾਨਸਾ ਦੇ ਪਿੰਡ ਝੁਨੀਰ ਵਿੱਚ ਸੰਗਮ ਪੈਲੇਸ ਵਿੱਚ ਪਬਲਿਕ ਮੀਟਿੰਗ/ਮਿਲਣੀ ਕੀਤੀ ਗਈ।
ਇਸ ਮੀਟਿੰਗ/ਮਿਲਣੀ ਦੌਰਾਨ ਐਸ.ਐਸ.ਪੀ. ਮਾਨਸਾ ਖੁਦ, ਕਪਤਾਨ ਪੁਲਿਸ (ਸਥਾਨਕ) ਮਾਨਸਾ, ਉਪ ਕਪਤਾਨ ਪੁਲਿਸ (ਸ.ਡ.) ਸਰਦੂਲਗੜ੍ਹ, ਮੁੱਖ ਅਫਸਰ ਝੁਨੀਰ, ਮੁੱਖ ਅਫਸਰ ਸਰਦੂਲਗੜ੍ਹ ਅਤੇ ਮੁੱਖ ਅਫਸਰ ਜੌੜਕੀਆ ਵੱਲੋਂ ਸਾਝੇ ਤੌਰ ਪਰ ਕਰੀਬ 350 ਵਿਅਕਤੀਆ ਦੇ ਇੱਕਠ ਨੂੰ ਸੰਬੋਧਨ ਕੀਤਾ ਗਿਆ।
SSP ਵੱਲੋਂ ਦੱਸਿਆ ਗਿਆ ਕਿ ਇਸ ਪਬਲਿਕ ਮੀਟਿੰਗ/ਮਿਲਣੀ ਵਿੱਚ ਪਿੰਡ ਝੁਨੀਰ ਅਤੇ ਇਸਦੇ ਨੇੜਲੇ ਪਿੰਡਾਂ ਦੀਆਂ ਪੰਚਾਇਤਾਂ, ਵਿਲੇਜ ਡਿਫੈਂਸ ਕਮੇਟੀ ਮੈਂਬਰਾਂ, ਹੋਰ ਮੋਹਤਵਰ ਪੁਰਸ਼ਾ ਅਤੇ ਪਿੰਡ ਵਾਸੀਆਂ ਨੇ ਭਾਗ ਲਿਆ। ਇਸ ਸਮਾਗਮ ਦੌਰਾਨ ਆਮ ਪਬਲਿਕ ਨੂੰ ਆਪਣੀ ਦੁਖ-ਤਕਲੀਫਾਂ ਅਤੇ ਸੁਝਾਅ ਪ੍ਰਸ਼ਾਸ਼ਨ ਨਾਲ ਸਾਂਝਾ ਕਰਨ ਲਈ ਪ੍ਰੇਰਿਤ ਕੀਤਾ ਗਿਆ ਤਾਂ ਜੋ ਪੁਲਿਸ ਪ੍ਰਸ਼ਾਸ਼ਨ ਅਤੇ ਆਮ ਪਬਲਿਕ ਦੇ ਸਬੰਧ ਗੂੜੇ ਹੋ ਸਕਣ ਅਤੇ ਸਹਿਯੋਗ ਦੀ ਭਾਵਨਾ ਵਿੱਚ ਵਾਧਾ ਹੋ ਸਕੇ। ਇਸਤੋਂ ਇਲਾਵਾ ਪਿੰਡ ਵਾਸੀਆਂ ਅਤੇ ਨੋਜਵਾਨਾਂ/ਬੱਚਿਆ ਨੂੰ ਨਸ਼ਿਆ ਤੋ ਦੂਰ ਰਹਿਣ ਦੀ ਅਪੀਲ ਕੀਤੀ ਗਈ ਤੇ ਨਸ਼ਿਆਂ ਦੇ ਮਾੜੇ ਪ੍ਰਭਾਵਾ ਤੋ ਜਾਣੂ ਕਰਾਇਆ ਗਿਆ ਅਤੇ ਸਾਥ ਦੇਣ ਦੀ ਅਪੀਲ ਕੀਤੀ ਗਈ।
ਉਨ੍ਹਾਂ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜਿਲ੍ਹਾ ਪ੍ਰਸ਼ਾਸਨ ਵੱਲੋਂ ਨਸ਼ਿਆਂ ਦੀ ਰੋਕਥਾਮ ਲਈ ਪੰਜਾਬ ਪੁਲਿਸ ਹਰ ਸਮੇਂ ਵਚਨਬੱਧ ਹੈ ਅਤੇ ਜਿਲ੍ਹਾ ਅੰਦਰ ਕਿਸੇ ਵੀ ਸ਼ਰਾਰਤੀ ਅਤੇ ਮਾੜੇ ਅਨਸਰਾਂ ਨੂੰ ਸਿਰ ਚੁੱਕਣ ਨਹੀ ਦਿੱਤਾ ਜਾਵੇਗਾ, ਅਮਨ ਕਾਨੂੰਨ ਵਿਵਸਥਾ ਨੂੰ ਹਰ ਹਾਲ ਕਾਇਮ ਰੱਖਿਆ ਜਾਵੇਗਾ।ਮਾਨਸਾ ਪੁਲਿਸ ਵੱਲੋਂ ਵਿੱਢੀ ਮੁਹਿੰਮ ਨੂੰ ਅੱਗੇ ਲਈ ਵੀ ਇਸੇ ਤਰਾਂ ਹੀ ਜਾਰੀ ਰੱਖਿਆ ਜਾ ਰਿਹਾ ਹੈ।
Get all latest content delivered to your email a few times a month.