ਤਾਜਾ ਖਬਰਾਂ
ਚੰਡੀਗੜ੍ਹ- ਪੰਜਾਬ ਪੁਲੀਸ ਨੇ ਹਾਈ ਕੋਰਟ ਨੂੰ ਦੱਸਿਆ ਕਿ ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ ਡੱਲੇਵਾਲ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਗਿਆ ਹੈ। ਸੁਪਰੀਮ ਕੋਰਟ ਦੇ ਹੁਕਮਾਂ ਅਨੁਸਾਰ ਉਨ੍ਹਾਂ ਨੂੰ ਹਸਪਤਾਲ ਵਿੱਚ ਰੱਖਿਆ ਗਿਆ ਹੈ।ਇਸ ਸਬੰਧੀ ਪੰਜਾਬ ਪੁਲਿਸ ਦੀ ਤਰਫੋਂ ਪਟਿਆਲਾ ਦੇ ਐਸਐਸਪੀ ਨਾਨਕ ਸਿੰਘ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਸਟੇਟਸ ਰਿਪੋਰਟ ਦਾਇਰ ਕੀਤੀ ਹੈ। ਇਸ ਸਬੰਧੀ ਪਟੀਸ਼ਨ ਦਾਇਰ ਕੀਤੀ ਗਈ ਸੀ। ਜਿਸ ਵਿੱਚ ਦਾਅਵਾ ਕੀਤਾ ਗਿਆ ਸੀ ਕਿ ਡੱਲੇਵਾਲ ਨੂੰ ਨਜਾਇਜ਼ ਹਿਰਾਸਤ ਵਿੱਚ ਰੱਖਿਆ ਗਿਆ ਹੈ।
ਪੰਜਾਬ ਪੁਲੀਸ ਨੇ ਅਦਾਲਤ ਨੂੰ ਇਹ ਵੀ ਦੱਸਿਆ ਕਿ ਡੱਲੇਵਾਲ ਖ਼ਿਲਾਫ਼ ਨਾ ਤਾਂ ਕੋਈ ਕੇਸ ਦਰਜ ਕੀਤਾ ਗਿਆ ਹੈ ਅਤੇ ਨਾ ਹੀ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਤੋਂ ਬਾਅਦ ਅਦਾਲਤ ਨੇ ਪਰਿਵਾਰਕ ਮੈਂਬਰਾਂ ਨੂੰ ਡੱਲੇਵਾਲ ਨਾਲ ਮਿਲਣ ਦੀ ਇਜਾਜ਼ਤ ਦਿੱਤੀ। ਇਸ ਮਾਮਲੇ ਦੀ ਅਗਲੀ ਸੁਣਵਾਈ 26 ਮਾਰਚ ਨੂੰ ਹੋਵੇਗੀ।
ਇਸ ਸੁਣਵਾਈ ਤੋਂ ਬਾਅਦ ਪੰਜਾਬ ਪੁਲਿਸ ਦੇ ਆਈਜੀ (ਹੈੱਡਕੁਆਰਟਰ) ਸੁਖਚੈਨ ਸਿੰਘ ਗਿੱਲ ਨੇ ਕਿਹਾ- 1400 ਦੇ ਕਰੀਬ ਕਿਸਾਨਾਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ। ਪੁਲਿਸ ਨੇ 800 ਕਿਸਾਨਾਂ ਨੂੰ ਰਿਹਾਅ ਕਰ ਦਿੱਤਾ ਹੈ। ਜਿਨ੍ਹਾਂ ਔਰਤਾਂ ਦੀ ਉਮਰ 60 ਸਾਲ ਤੋਂ ਵੱਧ ਹੈ, ਜਾਂ ਕੋਈ ਡਾਕਟਰੀ ਸਮੱਸਿਆ ਹੈ, ਉਨ੍ਹਾਂ ਨੂੰ ਵੀ ਰਿਹਾਅ ਕੀਤਾ ਜਾਵੇਗਾ। ਅੱਜ ਕਰੀਬ 450 ਕਿਸਾਨਾਂ ਨੂੰ ਰਿਹਾਅ ਕੀਤਾ ਜਾਵੇਗਾ। ਪੁਲਿਸ ਨੇ ਬਾਰਡਰ 'ਤੇ ਕਿਸਾਨਾਂ ਦਾ ਸਮਾਨ ਚੋਰੀ ਕਰਨ ਦੇ ਮਾਮਲੇ 'ਚ 3 ਐਫ.ਆਈ.ਆਰ. ਦਰਜ ਕਰ ਚੁੱਕੀ ਹੈ।
Get all latest content delivered to your email a few times a month.