ਤਾਜਾ ਖਬਰਾਂ
ਨਵੀਂ ਦਿੱਲੀ- ਕੇਂਦਰ ਸਰਕਾਰ ਨੇ ਸੰਸਦ ਮੈਂਬਰਾਂ ਦੀਆਂ ਤਨਖਾਹਾਂ ਵਿੱਚ 24% ਦਾ ਵਾਧਾ ਕੀਤਾ ਹੈ। ਸੰਸਦੀ ਮਾਮਲਿਆਂ ਦੇ ਮੰਤਰਾਲੇ ਨੇ ਸੋਮਵਾਰ ਨੂੰ ਇਸ ਦਾ ਨੋਟੀਫਿਕੇਸ਼ਨ ਜਾਰੀ ਕੀਤਾ। ਇਸ ਮੁਤਾਬਕ ਮੌਜੂਦਾ ਸੰਸਦ ਮੈਂਬਰਾਂ ਨੂੰ ਹੁਣ 1.24 ਲੱਖ ਰੁਪਏ ਪ੍ਰਤੀ ਮਹੀਨਾ ਮਿਲਣਗੇ। ਪਹਿਲਾਂ ਸੰਸਦ ਮੈਂਬਰਾਂ ਨੂੰ 1 ਲੱਖ ਰੁਪਏ ਪ੍ਰਤੀ ਮਹੀਨਾ ਮਿਲਦਾ ਸੀ।ਇਹ ਵਾਧਾ ਲਾਗਤ ਮਹਿੰਗਾਈ ਸੂਚਕ ਅੰਕ ਦੇ ਆਧਾਰ 'ਤੇ ਕੀਤਾ ਗਿਆ ਹੈ। ਵਧੀ ਹੋਈ ਤਨਖਾਹ 1 ਅਪ੍ਰੈਲ 2023 ਤੋਂ ਲਾਗੂ ਹੋਵੇਗੀ।ਇਸ ਤੋਂ ਪਹਿਲਾਂ 2018 ਵਿੱਚ ਮੋਦੀ ਸਰਕਾਰ ਨੇ ਹਰ ਪੰਜ ਸਾਲ ਬਾਅਦ ਸੰਸਦ ਮੈਂਬਰਾਂ ਦੀ ਤਨਖਾਹ ਅਤੇ ਭੱਤਿਆਂ ਦੀ ਸਮੀਖਿਆ ਕਰਨ ਦਾ ਨਿਯਮ ਬਣਾਇਆ ਸੀ। ਇਹ ਸਮੀਖਿਆ ਮਹਿੰਗਾਈ ਦਰ 'ਤੇ ਆਧਾਰਿਤ ਹੈ।
ਰੋਜ਼ਾਨਾ ਭੱਤੇ ਅਤੇ ਪੈਨਸ਼ਨ ਵਿੱਚ ਵੀ ਵਾਧਾ ਕੀਤਾ ਗਿਆ ਹੈ। ਰੋਜ਼ਾਨਾ ਭੱਤਾ 2,000 ਰੁਪਏ ਤੋਂ ਵਧਾ ਕੇ 2,500 ਰੁਪਏ ਕਰ ਦਿੱਤਾ ਗਿਆ ਹੈ। ਸਾਬਕਾ ਸੰਸਦ ਮੈਂਬਰਾਂ ਦੀ ਪੈਨਸ਼ਨ 25 ਹਜ਼ਾਰ ਰੁਪਏ ਪ੍ਰਤੀ ਮਹੀਨਾ ਤੋਂ ਵਧਾ ਕੇ 31 ਹਜ਼ਾਰ ਰੁਪਏ ਪ੍ਰਤੀ ਮਹੀਨਾ ਕਰ ਦਿੱਤੀ ਗਈ ਹੈ।ਪੰਜ ਸਾਲ ਤੋਂ ਵੱਧ ਸਮੇਂ ਤੋਂ ਸੰਸਦ ਮੈਂਬਰ ਰਹਿਣ ਵਾਲੇ ਮੈਂਬਰਾਂ ਨੂੰ ਦਿੱਤੀ ਜਾਣ ਵਾਲੀ ਵਾਧੂ ਪੈਨਸ਼ਨ ਵੀ 2,000 ਰੁਪਏ ਪ੍ਰਤੀ ਮਹੀਨਾ ਤੋਂ ਵਧਾ ਕੇ 2,500 ਰੁਪਏ ਪ੍ਰਤੀ ਮਹੀਨਾ ਕਰ ਦਿੱਤੀ ਗਈ ਹੈ।
Get all latest content delivered to your email a few times a month.