ਤਾਜਾ ਖਬਰਾਂ
ਚੰਡੀਗੜ੍ਹ- ਚੰਡੀਗੜ੍ਹ ਆਪ੍ਰੇਸ਼ਨ ਸੈੱਲ ਟੀਮ ਨੇ ਆਟੋਮੈਟਿਕ ਹਥਿਆਰਾਂ ਦੀ ਸਪਲਾਈ ਕਰਨ ਵਾਲੇ ਗੈਂਗਸਟਰ ਲਾਰੈਂਸ, ਵੇਕਾਂਤ ਗਰਗ ਅਤੇ ਰਾਜੂ ਵਾਸੂਦੀਆ ਗੈਂਗ ਲਈ ਕੰਮ ਕਰਨ ਵਾਲੇ ਮੁਲਜ਼ਮ ਧਰਮਿੰਦਰ ਨੂੰ ਗ੍ਰਿਫਤਾਰ ਕਰਨ 'ਚ ਸਫਲਤਾ ਹਾਸਲ ਕੀਤੀ ਹੈ। ਇਸ ਤੋਂ ਇਲਾਵਾ 4 ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਗਿਆ ਹੈ। ਜਿਨ੍ਹਾਂ ਨੂੰ ਚੰਡੀਗੜ੍ਹ, ਰਾਜਸਥਾਨ ਅਤੇ ਪੰਜਾਬ ਤੋਂ ਗ੍ਰਿਫ਼ਤਾਰ ਕੀਤਾ ਗਿਆ। ਇਨ੍ਹਾਂ ਦੇ ਕਬਜ਼ੇ 'ਚੋਂ ਹੈਰੋਇਨ, ਨਾਜਾਇਜ਼ ਹਥਿਆਰ, ਵਾਹਨ ਅਤੇ ਵੱਡੀ ਮਾਤਰਾ 'ਚ 5 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ ।
ਫੜੇ ਗਏ ਅਪਰਾਧੀ ਕਤਲ, ਐਨਡੀਪੀਐਸ ਐਕਟ ਅਤੇ ਅਸਲਾ ਐਕਟ ਦੇ ਮਾਮਲਿਆਂ ਵਿੱਚ ਲੋੜੀਂਦੇ ਸਨ, ਜਿਨ੍ਹਾਂ ਵਿੱਚੋਂ ਕਈ ਭਗੌੜੇ ਵੀ ਸਨ। ਆਪ੍ਰੇਸ਼ਨ ਸੈੱਲ ਦੀ ਐੱਸਪੀ ਗੀਤਾਂਜਲੀ ਖੰਡੇਲਵਾਲ ਨੇ ਦੱਸਿਆ ਕਿ ਡੀਐੱਸਪੀ ਆਪ੍ਰੇਸ਼ਨ ਵਿਕਾਸ ਸ਼ਿਓਕੰਦ ਦੀ ਨਿਗਰਾਨੀ ਹੇਠ ਇੰਸਪੈਕਟਰ ਰਣਜੀਤ ਸਿੰਘ ਦੀ ਟੀਮ ਨੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
Get all latest content delivered to your email a few times a month.