ਤਾਜਾ ਖਬਰਾਂ
ਸੋਨੀਪਤ- ਸੋਨੀਪਤ ਦੇ ਰਾਏ ਇੰਡਸਟਰੀਅਲ ਏਰੀਆ 'ਚ ਸਥਿਤ ਇਕ ਫੈਕਟਰੀ 'ਚ ਭਿਆਨਕ ਅੱਗ ਲੱਗ ਗਈ। ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਦੱਸਿਆ ਜਾ ਰਿਹਾ ਹੈ। ਮੌਕੇ 'ਤੇ ਫਾਇਰ ਬ੍ਰਿਗੇਡ ਨੂੰ ਸੂਚਨਾ ਦਿੱਤੀ ਗਈ। ਅੱਗ ਲੱਗਣ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ ਦੋ ਦਰਜਨ ਤੋਂ ਵੱਧ ਗੱਡੀਆਂ ਮੌਕੇ 'ਤੇ ਪਹੁੰਚ ਗਈਆਂ ਅਤੇ ਅੱਗ 'ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਫੈਕਟਰੀ ਵਿਚ ਕੰਮ ਕਰ ਰਹੇ ਸਾਰੇ ਕਰਮਚਾਰੀਆਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ ਹੈ ਅਤੇ ਆਸਪਾਸ ਦੀਆਂ ਫੈਕਟਰੀਆਂ ਦੇ ਕਰਮਚਾਰੀਆਂ ਨੂੰ ਵੀ ਸਾਵਧਾਨੀ ਦੇ ਤੌਰ 'ਤੇ ਬਾਹਰ ਕੱਢ ਲਿਆ ਗਿਆ ਹੈ। ਸੋਨੀਪਤ ਰਾਏ ਪੁਲਸ ਸਟੇਸ਼ਨ ਅਤੇ ਜ਼ਿਲਾ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀ ਵੀ ਮੌਕੇ 'ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲੈ ਰਹੇ ਹਨ।
ਫੈਕਟਰੀ ਮਾਲਕ ਨੇ ਦੱਸਿਆ ਕਿ ਰਾਏ ਇੰਡਸਟਰੀਅਲ ਏਰੀਆ ਵਿੱਚ ਸਥਿਤ ਫੈਕਟਰੀ ਨੰਬਰ 1329 ਵਿੱਚ ਮਲਟੀ ਵੇਅਰ ਪ੍ਰਿੰਟਿੰਗ ਅਤੇ ਪੈਕੇਜਿੰਗ ਦਾ ਕੰਮ ਕੀਤਾ ਜਾਂਦਾ ਹੈ। ਅੱਗ ਅਚਾਨਕ ਸ਼ਾਰਟ ਸਰਕਟ ਜਾਂ ਕਿਸੇ ਹੋਰ ਕਾਰਨ ਲੱਗੀ ਹੋ ਸਕਦੀ ਹੈ। ਫੈਕਟਰੀ ਮਾਲਕ ਨੇ ਦੱਸਿਆ ਕਿ ਪੂਰੀ ਫੈਕਟਰੀ ਅੱਗ ਦੀ ਲਪੇਟ ਵਿੱਚ ਹੈ ਅਤੇ ਅੱਗ ਵੱਡੇ ਪੱਧਰ ’ਤੇ ਫੈਲ ਚੁੱਕੀ ਹੈ।
ਫੈਕਟਰੀ ਮਾਲਕ ਦਾ ਕਹਿਣਾ ਹੈ ਕਿ ਫਾਇਰ ਬ੍ਰਿਗੇਡ ਅਤੇ ਪੁਲਸ ਪ੍ਰਸ਼ਾਸਨ ਮੌਕੇ 'ਤੇ ਪਹੁੰਚ ਗਿਆ ਹੈ ਅਤੇ ਪ੍ਰਸ਼ਾਸਨ ਅੱਗ ਬੁਝਾਉਣ 'ਚ ਜੁਟਿਆ ਹੋਇਆ ਹੈ। ਹੁਣ ਤੱਕ ਫੈਕਟਰੀ 'ਚ ਫੈਲੀ ਅੱਗ 'ਤੇ ਸਿਰਫ 25 ਫੀਸਦੀ ਹੀ ਕਾਬੂ ਪਾਇਆ ਜਾ ਸਕਿਆ ਹੈ। ਇਸ ਦੌਰਾਨ ਕੋਈ ਜਾਨੀ ਨੁਕਸਾਨ ਨਹੀਂ ਹੋਇਆ, ਸਾਰਿਆਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ। ਅੱਗ ਲੱਗਣ ਦੀ ਸੂਚਨਾ ਮਿਲਦਿਆਂ ਹੀ ਸਾਰੇ ਬਾਹਰ ਨਿਕਲ ਗਏ। ਫੈਕਟਰੀ ਵਿੱਚ ਕੈਮੀਕਲ ਅਤੇ ਪ੍ਰਿੰਟਿੰਗ ਦਾ ਕੰਮ ਚੱਲ ਰਿਹਾ ਹੋਣ ਕਾਰਨ ਅਚਾਨਕ ਅੱਗ ਇੰਨੀ ਭਿਆਨਕ ਹੋ ਗਈ ਕਿ ਫੈਕਟਰੀ ਵਿੱਚ ਲਗਾਇਆ ਫਾਇਰ ਸਿਸਟਮ ਵੀ ਮੌਕੇ ’ਤੇ ਕੰਮ ਨਹੀਂ ਕਰ ਸਕਿਆ।
Get all latest content delivered to your email a few times a month.