ਤਾਜਾ ਖਬਰਾਂ
ਨਵੀਂ ਦਿੱਲੀ- ਪੰਜਾਬ ਸਰਕਾਰ ਨੇ ਬੁੱਧਵਾਰ ਨੂੰ 2,36,080 ਕਰੋੜ ਰੁਪਏ ਦਾ ਬਜਟ ਪੇਸ਼ ਕੀਤਾ। ਸਰਕਾਰ ਨੇ ਖੇਤੀ ਲਈ ਬਜਟ ਵਿੱਚ ਪੰਜ ਫੀਸਦੀ ਵਾਧਾ ਕੀਤਾ ਹੈ। ਇਸ ਬਜਟ ਬਾਰੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਬਜਟ ਦੀ ਸ਼ਲਾਘਾ ਕੀਤੀ ਹੈ। ਕੇਜਰੀਵਾਲ ਨੇ ਕਿਹਾ ਕਿ ਮਾਨ ਸਰਕਾਰ ਜ਼ਮੀਨ 'ਤੇ ਅਸਲ ਬਦਲਾਅ ਲਿਆ ਰਹੀ ਹੈ।
ਟਵਿੱਟਰ 'ਤੇ ਪੋਸਟ ਕਰਦੇ ਹੋਏ ਅਰਵਿੰਦ ਕੇਜਰੀਵਾਲ ਨੇ ਲਿਖਿਆ, "ਪੰਜਾਬ ਦਾ 2025-26 ਦਾ ਬਜਟ ਨਸ਼ਾ ਮੁਕਤ, ਸਿਹਤਮੰਦ ਅਤੇ ਖੁਸ਼ਹਾਲ ਪੰਜਾਬ ਵੱਲ ਇੱਕ ਦਲੇਰਾਨਾ ਕਦਮ ਹੈ! ਨਸ਼ਿਆਂ ਵਿਰੁੱਧ ਜੰਗ, ਪੇਂਡੂ ਵਿਕਾਸ ਅਤੇ ਖੇਡਾਂ ਦੇ ਬੁਨਿਆਦੀ ਢਾਂਚੇ ਵਿੱਚ ਹੁਣ ਤੱਕ ਦਾ ਸਭ ਤੋਂ ਵੱਡਾ ਨਿਵੇਸ਼। ਆਮ ਆਦਮੀ ਪਾਰਟੀ ਦੀ ਸਰਕਾਰ ਜ਼ਮੀਨੀ ਪੱਧਰ 'ਤੇ ਅਸਲ ਤਬਦੀਲੀ ਲਿਆ ਰਹੀ ਹੈ। ਹੁਣ 'ਉੜਦਾ ਪੰਜਾਬ' ਨਹੀਂ ਸਗੋਂ 'ਬਦਲੇਗਾ ਪੰਜਾਬ' ਰਹੇਗਾ"।
Get all latest content delivered to your email a few times a month.