ਤਾਜਾ ਖਬਰਾਂ
ਚੰਡੀਗੜ੍ਹ- ਅੰਮ੍ਰਿਤਸਰ 'ਚ ਸ਼੍ਰੀ ਹਰਿਮੰਦਰ ਸਾਹਿਬ ਵਿਖੇ ਅਕਾਲੀ ਆਗੂ ਸੁਖਬੀਰ ਸਿੰਘ ਬਾਦਲ 'ਤੇ ਗੋਲੀ ਚਲਾਉਣ ਵਾਲਾ ਨਰਾਇਣ ਸਿੰਘ ਚੌੜਾ ਨੂੰ ਅਦਾਲਤ 'ਚੋਂ ਜ਼ਮਾਨਤ ਮਿਲਣ ਤੋਂ ਬਾਅਦ ਅੱਜ ਸ਼ਾਮ ਜੇਲ 'ਚੋਂ ਰਿਹਾਅ ਹੋ ਗਏ ਹਨ। ਉਹ ਘਟਨਾ ਦੇ ਬਾਅਦ ਤੋਂ 110 ਦਿਨਾਂ ਤੋਂ ਰੋਪੜ ਜੇਲ੍ਹ ਵਿੱਚ ਹੈ। ਅਦਾਲਤ ਦੇ ਹੁਕਮ ਮਿਲਣ 'ਤੇ 4 ਮਹੀਨੇ ਬਾਅਦ ਅੱਜ ਸ਼ਾਮ ਜ਼ਮਾਨਤ 'ਤੇ ਰਿਹਾਅ ਹੋ ਗਏ ਹਨ। ਜੇਲ੍ਹ ਦੇ ਬਾਹਰ ਉਨ੍ਹਾਂ ਦੇ ਸਮਰਥਕਾਂ ਨੇ ਫੁੱਲਾਂ ਦੀ ਵਰਖਾ ਕਰਕੇ ਸਵਾਗਤ ਕੀਤਾ ਹੈ।
ਦੱਸ ਦੇਈਏ ਕਿ ਐਡਵੋਕੇਟ ਬਲਜਿੰਦਰ ਸਿੰਘ ਨੇ ਦੱਸਿਆ ਕਿ ਵਧੀਕ ਸੈਸ਼ਨ ਜੱਜ ਦੀ ਅਦਾਲਤ ਨੇ ਨਰਾਇਣ ਸਿੰਘ ਚੌੜਾ ਨੂੰ ਜ਼ਮਾਨਤ ਦੇ ਦਿੱਤੀ ਹੈ। ਚੌੜਾ ਕਰੀਬ ਚਾਰ ਮਹੀਨਿਆਂ ਤੋਂ ਜੇਲ੍ਹ ਵਿੱਚ ਹੈ। ਚੌਧਰੀ ਨੇ 3 ਦਸੰਬਰ 2024 ਨੂੰ ਅੰਮ੍ਰਿਤਸਰ ਦੇ ਹਰਿਮੰਦਰ ਸਾਹਿਬ ਕੰਪਲੈਕਸ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਸੁਖਬੀਰ ਸਿੰਘ ਬਾਦਲ ਨੂੰ ਗੋਲੀ ਮਾਰ ਕੇ ਮਾਰਨ ਦੀ ਕੋਸ਼ਿਸ਼ ਕੀਤੀ ਸੀ।
Get all latest content delivered to your email a few times a month.