ਤਾਜਾ ਖਬਰਾਂ
ਅਜਨਾਲਾ- 2023 ਵਿੱਚ ਥਾਣਾ ਅਜਨਾਲਾ 'ਤੇ ਹੋਏ ਹਮਲੇ ਦੇ ਮਾਮਲੇ ਵਿੱਚ ਅਜਨਾਲਾ ਪੁਲਿਸ ਵੱਲੋਂ 39 ਨੰਬਰ ਐਫ ਆਈ ਆਰ ਚ ਸਾਂਸਦ ਤੇ 'ਵਾਰਿਸ ਪੰਜਾਬ ਦੇ' ਮੁੱਖੀ ਭਾਈ ਅੰਮ੍ਰਿਤਪਾਲ ਸਿੰਘ ਦੇ 8 ਸਾਥੀਆਂ ਨੂੰ ਜੁਡੀਸ਼ੀਅਲ ਹਿਰਾਸਤ ਲਈ ਜੇਲ ਭੇਜ ਦਿੱਤਾ ਗਿਆ। ਜਿਸ ਵਿੱਚ ਸਾਂਸਦ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ, ਭਗਵੰਤ ਸਿੰਘ ਪ੍ਰਧਾਨ ਮੰਤਰੀ ਬਾਜੇਕੇ, ਦਲਜੀਤ ਸਿੰਘ ਕਲਸੀ, ਗੁਰਮੀਤ ਸਿੰਘ ਬੁੱਕਣਵਾਲਾ, ਕੁਲਵੰਤ ਸਿੰਘ ਰਾਊਕੇ, ਬਸੰਤ ਸਿੰਘ, ਗੁਰਿੰਦਰ ਸਿੰਘ ਗੁਰੀ ਔਜਲਾ ਅਤੇ ਅਮਨਦੀਪ ਸਿੰਘ ਅਮਨਾ ਨੂੰ ਅਜਨਾਲਾ ਦੀ ਅਦਾਲਤ ਵੱਲੋਂ ਜੁਡੀਸ਼ੀਅਲ ਹਿਰਾਸਤ ਲਈ ਜੇਲ ਭੇਜ ਦਿੱਤਾ ਗਿਆ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡੀਐਸਪੀ ਅਜਨਾਲਾ ਗੁਰਵਿੰਦਰ ਸਿੰਘ ਨੇ ਕਿਹਾ ਅਜਨਾਲਾ ਥਾਣੇ 'ਚ ਦਰਜ 39 ਨੰਬਰ ਐਫ ਆਈ ਆਰ ਵਿੱਚ ਅੱਠ ਲੋਕਾਂ ਨੂੰ ਪੇਸ਼ ਕੀਤਾ ਗਿਆ ਹੈ ਜਿੱਥੇ ਅਦਾਲਤ ਵੱਲੋਂ ਇਹਨਾਂ ਨੂੰ 14 ਦਿਨ ਦੇ ਜੁਡੀਸ਼ੀਅਲ ਕਸਟਡੀ ਤੇ ਭੇਜ ਦਿੱਤਾ ਗਿਆ ਹੈ ਜਿਸ ਨੂੰ ਲੈ ਕੇ ਉਹਨਾਂ ਕਿਹਾ ਕਿ ਪਹਿਲਾਂ ਦੇ ਰਿਮਾਂਡ ਦੌਰਾਨ ਵੀ ਪੁੱਛਗਿਛ ਵਿੱਚ ਕਾਫੀ ਜਾਣਕਾਰੀਆਂ ਇਹਨਾਂ ਕੋਲੋਂ ਮਿਲੀਆਂ ਹਨ ਜਿਸ ਨੂੰ ਲੈ ਕੇ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਕੀਲ ਹਰਪਾਲ ਸਿੰਘ ਖਾਰਾ ਨੇ ਕਿਹਾ ਕਿ ਅਦਾਲਤ ਵੱਲੋਂ ਇਹਨਾਂ ਨੂੰ ਜੁਡੀਸ਼ਅਲ ਕਸਟਡੀ ਵਿੱਚ ਭੇਜ ਦਿੱਤਾ ਗਿਆ ਹੈ। ਅਤੇ ਪਹਿਲੇ ਰਿਮਾਂਡ ਵਿੱਚ ਪੁਲਿਸ ਨੂੰ ਕਿਸੇ ਤਰ੍ਹਾਂ ਦੀ ਕੋਈ ਚੀਜ਼ ਵੀ ਬਰਾਮਦ ਨਹੀਂ ਹੋਈ।
Get all latest content delivered to your email a few times a month.