ਤਾਜਾ ਖਬਰਾਂ
ਅੰਮ੍ਰਿਤਸਰ- ਇੱਕ ਪਾਸੇ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ 2026 ਦਾ ਬਜਟ ਇਜਲਾਸ ਤੇ ਦੂਜੇ ਪਾਸੇ ਦਮਦਮੀ ਟਕਸਾਲ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਵੱਖ-ਵੱਖ ਸਿੱਖ ਜਥੇਬੰਦੀਆਂ ਵੱਲੋਂ ਜਥੇਦਾਰ ਸਾਹਿਬਾਨਾਂ ਦੀ ਮੁੜ ਬਹਾਲੀ ਨੂੰ ਲੈ ਕੇ ਇੱਕ ਵੱਡਾ ਰੋਸ ਮਾਰਚ ਕੀਤਾ ਗਿਆ ਅਤੇ ਇਹ ਰੋਸ ਮਾਰਚ ਅੰਮ੍ਰਿਤਸਰ ਦੇ ਗੋਲਡਨ ਗੇਟ ਤੋਂ ਸ਼ੁਰੂ ਹੋ ਕੇ ਐਸਜੀਪੀਸੀ ਦਫਤਰ ਦੇ ਬਾਹਰ ਤੱਕ ਪਹੁੰਚਿਆ ਜਿਸ ਵਿੱਚ ਵੱਡੀ ਗਿਣਤੀ ਵਿੱਚ ਸਿੱਖ ਸੰਗਤਾਂ ਮੌਜੂਦ ਰਹੀਆਂ। ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਅਤੇ ਸਿੱਖ ਆਗੂ ਬਲਜਿੰਦਰ ਸਿੰਘ ਦਾਦੋਵਾਲ ਨੇ ਕਿਹਾ ਕਿ ਅੱਜ ਦਾ ਇਹ ਰੋਸ ਪ੍ਰਦਰਸ਼ਨ ਤਿੰਨ ਸਿੰਘ ਸਾਹਿਬਾਨ ਦੇ ਮੁੜ ਬਹਾਲੀ ਨੂੰ ਲੈ ਕੇ ਕੀਤਾ ਗਿਆ ਹੈ। ਜਿਸ ਵਿੱਚ ਵੱਡੀ ਗਿਣਤੀ ਚ ਸੰਗਤਾਂ ਵੀ ਹਾਜ਼ਰ ਹੋਈਆਂ ਹੈ ਉਹਨਾਂ ਕਿਹਾ ਕਿ ਇਹ ਰੋਸ ਮਾਰਚ ਅੰਮ੍ਰਿਤਸਰ ਗੋਲਡਨ ਗੇਟ ਤੋਂ ਸ਼ੁਰੂ ਹੋਇਆ ਹੈ ਅਤੇ ਐਸਜੀਪੀਸੀ ਦਫਤਰ ਤੱਕ ਆਇਆ ਹੈ ਅਤੇ ਜਿਸ ਵਿੱਚ ਮੰਗ ਕੀਤੀ ਗਈ ਹੈ ਕਿ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ ਅਤੇ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਦੀ ਮੁੜ ਬਹਾਲੀ ਕੀਤੀ ਜਾਵੇ ਉਹਨਾਂ ਕਿਹਾ ਕਿ ਇਹ ਵੀ ਪਤਾ ਲੱਗਾ ਹੈ ਕਿ ਐਸਜੀਪੀਸੀ ਦੇ ਬਜਟ ਇਜਲਾਸ ਦੌਰਾਨ ਐਸਜੀਪੀਸੀ ਮੈਂਬਰ ਦੀਆਂ ਔਰਤਾਂ ਦਾ ਮਾਈਕ ਵੀ ਖੋਇਆ ਗਿਆ ਹੈ ਜੋ ਕਿ ਨਿੰਦਣਯੋਗ ਹੈ ਉਹਨਾਂ ਕਿਹਾ ਕਿ ਜਿਸ ਸਮੇਂ ਬਜਟ ਇਜਲਾਸ ਹੋਇਆ ਸੀ ਉਸ ਸਮੇਂ ਨਾ ਤਾਂ ਕੋਈ ਜਥੇਦਾਰ ਸਾਹਿਬਾਨ ਉੱਥੇ ਸੀ ਨਾ ਹੀ ਸ਼੍ਰੀ ਦਰਬਾਰ ਸਾਹਿਬ ਦੇ ਹੈੱਡ ਗ੍ਰੰਥੀ ਉੱਥੇ ਮੌਜੂਦ ਸਨ। ਜੋ ਕਿ ਮਰਿਆਦਾ ਦੀ ਉਲੰਘਣਾ ਹੈ ਇਸ ਦੇ ਨਾਲ ਹੀ ਉਹਨਾਂ ਨੇ ਕਿਹਾ ਕਿ ਜਥੇਦਾਰ ਸਾਹਿਬਾਨ ਦੀ ਮੁੜ ਬਹਾਲੀ ਦੇ ਲਈ 15 ਅਪ੍ਰੈਲ ਤੱਕ ਦਾ ਸਮਾਂ ਦਿੰਦੇ ਹੋਏ ਐਸਜੀਪੀਸੀ ਪ੍ਰਧਾਨ ਨੂੰ ਮੰਗ ਪੱਤਰ ਸੌਂਪਿਆ ਗਿਆ ਅਗਰ 15 ਅਪ੍ਰੈਲ ਤੱਕ ਉਹਨਾਂ ਨੇ ਇਸ ਤੇ ਕੋਈ ਵਿਚਾਰ ਨਾ ਕੀਤਾ ਤਾਂ ਆਉਣ ਵਾਲੇ ਸਮੇਂ ਵਿੱਚ ਹੋਰ ਵੀ ਵੱਡੇ ਪੱਧਰ ਤੇ ਪ੍ਰਦਰਸ਼ਨ ਕੀਤਾ ਜਾਵੇਗਾ।
Get all latest content delivered to your email a few times a month.