ਤਾਜਾ ਖਬਰਾਂ
ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਕੱਲ੍ਹ ਯਾਨੀ 1 ਅਪ੍ਰੈਲ ਨੂੰ ਲੁਧਿਆਣਾ ਪਹੁੰਚ ਰਹੇ ਹਨ। ਉਹ ਫ਼ਿਰੋਜ਼ਪੁਰ ਰੋਡ 'ਤੇ ਸਥਿਤ ਹੋਟਲ ਕਿੰਗਜ਼ ਵਿਲਾ ਵਿਖੇ ਜ਼ਿਮਨੀ ਚੋਣ ਸਬੰਧੀ ਸੂਬਾਈ ਲੀਡਰਸ਼ਿਪ ਨਾਲ ਮੀਟਿੰਗ ਕਰਨਗੇ | ਦੱਸਿਆ ਜਾਂ ਰਿਹਾ ਹੈ ਕਿ ਇਹ ਮੀਟਿੰਗ ਕਰੀਬ 2 ਤੋਂ 3 ਘੰਟੇ ਤੱਕ ਚੱਲੇਗੀ ਅਤੇ 2 ਅਪ੍ਰੈਲ ਨੂੰ ਮੁੱਖ ਮੰਤਰੀ ਅਤੇ ਅਰਵਿੰਦ ਕੇਜਰੀਵਾਲ ਘੁਮਿਆਰ ਮੰਡੀ 'ਚ ਨਸ਼ਿਆਂ ਖਿਲਾਫ ਰੈਲੀ ਵੀ ਕਰਨਗੇ। ਰੈਲੀ ਤੋਂ ਬਾਅਦ ਉਹ ਇਨਡੋਰ ਸਟੇਡੀਅਮ ਵਿੱਚ ਵਿਦਿਆਰਥੀਆਂ ਨਾਲ ਮੁਲਾਕਾਤ ਕਰਨਗੇ। 3 ਅਪ੍ਰੈਲ ਨੂੰ ਆਈ.ਟੀ.ਆਈ ਕਾਲਜ ਵਿੱਚ ਨਵੀਆਂ ਮਸ਼ੀਨਾਂ ਦੇਖਣਗੇ। ਉਮੀਦ ਹੈ ਕਿ ਮਈ ਮਹੀਨੇ ਵਿੱਚ ਉਪ ਚੋਣਾਂ ਹੋ ਸਕਦੀਆਂ ਹਨ।
Get all latest content delivered to your email a few times a month.