ਤਾਜਾ ਖਬਰਾਂ
ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਤੇ ਪੁਲਿਸ ਫਾਇਰਿੰਗ ਦੀਆਂ ਘਟਨਾਵਾਂ ਦੀ ਜਾਂਚ ਕਰਨ ਵਾਲੇ ਸੇਵਾਮੁਕਤ ਜੱਜ ਜਸਟਿਸ ਰਣਜੀਤ ਸਿੰਘ ਖਿਲਾਫ਼ ਇਤਰਾਜ਼ਯੋਗ ਟਿੱਪਣੀ ਮਾਮਲੇ ਵਿੱਚ ਵੱਡਾ ਮੋੜ ਆ ਗਿਆ ਹੈ। ਦਰਅਸਲ ਵਿੱਚ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਤੇ ਸਾਬਕਾ ਵਿਧਾਇਕ ਬਿਕਰਮ ਸਿੰਘ ਮਜੀਠੀਆ ਨੇ ਆਪਣੇ ਬਿਆਨ ਵਾਪਸ ਲੈ ਲਏ ਹਨ। ਇਸ ਦੇ ਨਾਲ ਹੀ ਸੁਪਰੀਮ ਕੋਰਟ ਨੇ ਦੋਵਾਂ ਖਿਲਾਫ਼ ਪਟੀਸ਼ਨ ਉਤੇ ਸੁਣਵਾਈ ਬੰਦ ਕਰ ਦਿੱਤੀ ਹੈ।
ਜਸਟਿਸ ਰਣਜੀਤ ਸਿੰਘ ਦੀ ਅਗਵਾਈ ਵਾਲੇ ਕਮਿਸ਼ਨ ਨੇ ਪੰਜਾਬ ਵਿੱਚ ਜੂਨ 2015 ਅਤੇ ਮਾਰਚ 2017 ਵਿੱਚ ਗੁਰੂ ਗ੍ਰੰਥ ਸਾਹਿਬ ਜੀ ਦੇ ਬੇਅਦਬੀ ਨਾਲ ਜੁੜੇ ਕਈ ਮਾਮਲਿਆਂ ਦੀ ਜਾਂਚ ਕੀਤੀ ਸੀ। ਕਮਿਸ਼ਨ ਨੇ ਫਰੀਦਕੋਟ ਵਿੱਚ ਹੋਈ ਘਟਨਾ ਲਈ ਡੇਰਾ ਸੱਚਾ ਸੌਦਾ ਨੂੰ ਜ਼ਿੰਮੇਵਾਰ ਠਹਿਰਾਉਣ ਦੇ ਨਾਲ ਬੇਅਦਬੀ ਦੇ ਵਿਰੋਧ ਵਿੱਚ ਹੋ ਰਹੇ ਰੋਸ ਪ੍ਰਦਰਸ਼ਨ ਤੇ ਪੁਲਿਸ ਕਾਰਵਾਈ ਲਈ ਸੁਖਬੀਰ ਬਾਦਲ ਉਤੇ ਵੀ ਸਵਾਲ ਖੜ੍ਹੇ ਕੀਤੇ ਸਨ। ਸੁਖਬੀਰ ਬਾਦਲ ਨੇ 2018 ਵਿੱਚ ਪ੍ਰੈਸ ਕਾਨਫੜੰਸ ਕਰਕੇ ਜਸਟਿਸ ਰਣਜੀਤ ਸਿੰਘ ਦੀ ਵਿਦਿਅਕ ਯੋਗਤਾ ਉਤੇ ਸਵਾਲ ਖੜ੍ਹੇ ਕਰਦੇ ਹੋਏ ਉਨ੍ਹਾਂ ਉਤੇ ਦਸਤਾਵੇਜ਼ਾਂ ਵਿੱਚ ਹੇਰਾਫੇਰੀ ਦੇ ਦੋਸ਼ ਲਗਾਏ ਸਨ।
Get all latest content delivered to your email a few times a month.