IMG-LOGO
ਹੋਮ ਚੰਡੀਗੜ੍ਹ: ਮੋਹਿੰਦਰ ਭਗਤ ਵੱਲੋਂ ਸੀਨੀਅਰ ਅਧਿਕਾਰੀਆਂ ਨੂੰ ਗੁਆਂਢੀ ਰਾਜਾਂ ਵਿੱਚ ਬਾਗਬਾਨੀ...

ਮੋਹਿੰਦਰ ਭਗਤ ਵੱਲੋਂ ਸੀਨੀਅਰ ਅਧਿਕਾਰੀਆਂ ਨੂੰ ਗੁਆਂਢੀ ਰਾਜਾਂ ਵਿੱਚ ਬਾਗਬਾਨੀ ਖੇਤਰ ਦਾ ਅਧਿਐਨ ਕਰਨ ਦੇ ਨਿਰਦੇਸ਼

Admin User - Apr 02, 2025 07:18 PM
IMG

 ਚੰਡੀਗੜ੍ਹ, 2 ਅਪ੍ਰੈਲ: ਪੰਜਾਬ ਦੇ ਬਾਗਬਾਨੀ ਮੰਤਰੀ ਮੋਹਿੰਦਰ ਭਗਤ ਨੇ ਮੰਗਲਵਾਰ ਨੂੰ ਸੀਨੀਅਰ ਅਧਿਕਾਰੀਆਂ ਨੂੰ ਗੁਆਂਢੀ ਸੂਬਿਆਂ ਵਿੱਚ ਬਾਗਬਾਨੀ ਖੇਤਰ ਦਾ ਅਧਿਐਨ ਕਰਨ ਦੇ ਨਿਰਦੇਸ਼ ਦਿੱਤੇ ਤਾਂ ਜੋ ਪੰਜਾਬ ਵਿੱਚ ਬਾਗਬਾਨੀ ਨੂੰ ਹੋਰ ਬਿਹਰਤ ਢੰਗ ਨਾਲ ਪ੍ਰਫੁੱਲਿਤ ਕਰਨ ਲਈ ਵਧੀਆ ਤੋਂ ਵਧੀਆ ਅਭਿਆਸ ਅਪਣਾਏ ਜਾ ਸਕਣ। ਉਹ ਚੰਡੀਗੜ੍ਹ ਵਿੱਚ ਬਾਗਬਾਨੀ ਵਿਭਾਗ ਵੱਲੋਂ ਕਿਸਾਨਾਂ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਵੱਖ-ਵੱਖ ਭਲਾਈ ਯੋਜਨਾਵਾਂ ਦਾ ਜਾਇਜ਼ਾ ਲੈਣ ਲਈ ਕੀਤੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ।


ਮੀਟਿੰਗ ਦੌਰਾਨ, ਬਾਗਬਾਨੀ ਵਿਭਾਗ ਦੇ ਸਕੱਤਰ ਮੁਹੰਮਦ ਤਇਆਬ ਅਤੇ ਡਾਇਰੈਕਟਰ ਸ਼ੈਲੇਂਦਰ ਕੌਰ ਨੇ ਮੰਤਰੀ ਨੂੰ ਵੱਖ-ਵੱਖ ਯੋਜਨਾਵਾਂ ਤਹਿਤ ਕਿਸਾਨਾਂ ਨੂੰ ਦਿੱਤੀਆਂ ਜਾ ਰਹੀਆਂ ਸਬਸਿਡੀਆਂ ਅਤੇ ਪ੍ਰੋਤਸਾਹਨਾਂ ਤੋਂ ਜਾਣੂ ਕਰਵਾਇਆ। ਸ੍ਰੀ ਭਗਤ ਨੇ ਇਨ੍ਹਾਂ ਪਹਿਲਕਦਮੀਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਦੀ ਜ਼ਰੂਰਤ ’ਤੇ ਜ਼ੋਰ ਦਿੱਤਾ ਤਾਂ ਜੋ ਇਨ੍ਹਾਂ ਦੇ ਘੇਰੇ ਨੂੰ ਹੋਰ ਵਧਾਇਆ ਜਾ ਸਕੇ।


ਮੰਤਰੀ ਨੇ ਪੰਚਾਇਤੀ ਜ਼ਮੀਨਾਂ ’ਤੇ ਫ਼ਲਦਾਰ ਰੁੱਖ ਲਗਾਉਣ ’ਤੇ ਵੀ ਵਿਚਾਰ -ਚਰਚਾ ਕੀਤੀ। ਉਨ੍ਹਾਂ ਬਾਗ਼ਬਾਨੀ ਨੂੰ ਹੋਰ ਉਤਸ਼ਾਹਿਤ ਕਰਨ ਦੀ ਮਹੱਤਤਾ ’ਤੇ ਜ਼ੋਰ ਦਿੱਤਾ ਤਾਂ ਜੋ ਹਰਿਆਲੀ ਵਧੇ ਅਤੇ ਕਿਸਾਨਾਂ ਦੀ ਵਾਧੂ ਆਮਦਨ ਵਿੱਚ ਵਾਧਾ ਹੋ ਸਕੇ । ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਅਜਿਹੇ ਯਤਨ ਨਾ ਸਿਰਫ਼ ਕਿਸਾਨਾਂ ਨੂੰ ਆਰਥਿਕ ਤੌਰ ’ਤੇ ਲਾਭ ਪਹੁੰਚਾਉਣਗੇ ਬਲਕਿ ਵਾਤਾਵਰਣ ਸਥਿਰਤਾ ਵਿੱਚ ਵੀ ਯੋਗਦਾਨ ਪਾਉਣਗੇ। ਮੀਟਿੰਗ ਵਿੱਚ, ਵਧੀਕ ਡਾਇਰੈਕਟਰ ਪੇਂਡੂ ਵਿਕਾਸ ਸੰਦੀਪ ਸਿੰਘ ਨੇ ਇਨ੍ਹਾਂ ਪਹਿਲਕਦਮੀਆਂ ਲਈ ਪੰਚਾਇਤੀ ਜ਼ਮੀਨਾਂ ਦੀ ਉਪਲਬਧਤਾ ਅਤੇ ਵਰਤੋਂ ਬਾਰੇ ਵੇਰਵੇ ਸਾਂਝੇ ਕੀਤੇ। ਮੀਟਿੰਗ ਵਿੱਚ ਡਿਪਟੀ ਡਾਇਰੈਕਟਰ ਹਰਮੇਲ ਸਿੰਘ ਵੀ ਮੌਜੂਦ ਰਹੇ।


ਅਧਿਕਾਰੀਆਂ ਵੱਲੋਂ ਉਨ੍ਹਾ ਦੇ ਕੰਮ ਪ੍ਰਤੀ ਸਮਰਪਣ ਨੂੰ ਮਾਨਤਾ ਦਿੰਦੇ ਹੋਏ ਸ੍ਰੀ ਭਗਤ ਨੇ ਬਾਗ਼ਬਾਨੀ ਸਕੀਮਾਂ ਨੂੰ ਲਾਗੂ ਕਰਨ ਵਿੱਚ ਸ਼ਾਨਦਾਰ ਕੰਮ ਕਰਨ ਲਈ ਵਿਭਾਗ ਦੇ ਕਈ ਕਰਮਚਾਰੀਆਂ ਨੂੰ ਸਨਮਾਨਿਤ ਵੀ ਕੀਤਾ। ਇਨ੍ਹਾਂ ਸਨਮਾਨਿਤ ਕੀਤੇ ਜਾਣ ਵਾਲਿਆਂ ਵਿੱਚ ਐਚ.ਡੀ.ਓ. ਬਲਵਿੰਦਰਜੀਤ ਕੌਰ, ਏ.ਸੀ.ਐਫ.ਏ. ਗੁਰਪ੍ਰੀਤ ਕੌਰ, ਸੀਨੀਅਰ ਸਹਾਇਕ ਸੁਮੀਤ ਕਪੂਰ ਅਤੇ ਰਾਜਿੰਦਰ ਕੁਮਾਰ, ਸਟੈਨੋ ਨਵਜੀਤ ਕੁਮਾਰ, ਕਲਰਕ ਹਰਪ੍ਰੀਤ ਸਿੰਘ ਰੁਪਿੰਦਰਜੀਤ ਸਿੰਘ ਅਤੇ ਹੋਰ ਸਟਾਫ ਮਹਾਦੇਵ ਗੁਪਤਾ ਤੇ ਤੁਲਾ ਰਾਮ ਸ਼ਾਮਲ ਸਨ।


ਇਸ ਮੌਕੇ ਮੰਤਰੀ ਨੇ ਵਿਕਾਸਸ਼ੀਲ ਨੀਤੀਆਂ ਅਤੇ ਨਵੀਆਂ ਪਹਿਲਕਦਮੀਆਂ ਰਾਹੀਂ ਪੰਜਾਬ ਦੇ ਬਾਗਬਾਨੀ ਖੇਤਰ ਨੂੰ ਮਜ਼ਬੂਤ ਕਰਨ ਲਈ ਸਰਕਾਰ ਦੀ ਵਚਨਬੱਧਤਾ ਨੂੰ ਵੀ ਦੁਹਰਾਇਆ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.