IMG-LOGO
ਹੋਮ ਪੰਜਾਬ: ਪੰਜਾਬ ਕੈਬਨਿਟ ਦੀ ਮੀਟਿੰਗ ਵਿੱਚ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ...

ਪੰਜਾਬ ਕੈਬਨਿਟ ਦੀ ਮੀਟਿੰਗ ਵਿੱਚ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਲਈ 100 ਕਰੋੜ ਦੇ ਬਜਟ ਉਤੇ ਲੱਗੀ ਮੋਹਰ

Admin User - Apr 03, 2025 12:17 PM
IMG

ਪੰਜਾਬ ਕੈਬਨਿਟ ਦੀ ਮੀਟਿੰਗ ਤੋਂ ਬਾਅਦ ਜਾਣਕਾਰੀ ਦਿੰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਵੱਖ-ਵੱਖ ਨੀਤੀਆਂ ਸੰਬੰਧੀ ਕਈ ਫੈਸਲੇ ਲਏ ਗਏ ਹਨ, ਜਿਨ੍ਹਾਂ ਵਿਚ ਸਰਕਾਰ ਬਣਨ ਤੋਂ ਬਾਅਦ ਪੰਜਾਬ ਦੇ ਲੋਕਾਂ ਦੇ ਹੱਕ ਵਿਚ ਫੈਸਲੇ ਲਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਲਈ ਸਰਕਾਰ ਨੇ 100 ਕਰੋੜ ਦਾ ਬਜਟ ਰੱਖਿਆ ਹੈ ਅਤੇ ਰਜਿਸਟ੍ਰੇਸ਼ਨ ਅਪ੍ਰੈਲ ਦੇ ਅੰਤ ਵਿਚ ਕੀਤੀ ਜਾਵੇਗੀ ਅਤੇ ਯਾਤਰਾ ਮਈ ਵਿਚ ਸ਼ੁਰੂ ਹੋਵੇਗੀ। ਉਨ੍ਹਾਂ ਕਿਹਾ ਕਿ ਇਸ ਵਿਚ 50 ਸਾਲ ਤੋਂ ਵੱਧ ਉਮਰ ਦੇ ਲੋਕਾਂ ਨੂੰ ਸ਼ਾਮਿਲ ਕੀਤਾ ਜਾਵੇਗਾ, ਜਿਸ ਲਈ ਇਕ ਕਮੇਟੀ ਬਣਾਈ ਗਈ ਹੈ ਅਤੇ ਖਾਣ-ਪੀਣ ਅਤੇ ਏ.ਸੀ. ਸਹੂਲਤਾਂ ਦਾ ਪੂਰਾ ਪ੍ਰਬੰਧ ਕੀਤਾ ਜਾਵੇਗਾ। ਚੀਮਾ ਨੇ ਕਿਹਾ ਕਿ ਅਸੀਂ ਸਿੱਖਿਆ ਲਈ ਲਗਾਤਾਰ ਯਤਨ ਕਰ ਰਹੇ ਹਾਂ ਜਿਸ ਵਿਚ ਅਧਿਆਪਕਾਂ ਨੂੰ ਵੀ ਵਿਦੇਸ਼ ਭੇਜਿਆ ਜਾ ਰਿਹਾ ਹੈ ਅਤੇ ਇਹ ਫੈਸਲਾ ਕੀਤਾ ਗਿਆ ਹੈ ਕਿ 118 ਨਾਮਵਰ ਸਕੂਲਾਂ ਵਿਚੋਂ 80 ਦੀ ਚੋਣ ਕੀਤੀ ਗਈ ਹੈ, ਜਿਸ ਵਿਚ ਸਕੂਲ ਮੈਂਟਰਸ਼ਿਪ ਸਕੀਮ ਦਾ ਨਾਮ ਹੋਵੇਗਾ, ਜਿਥੇ ਸਾਡੇ ਸਾਰੇ ਆਈ.ਏ.ਐਸ., ਆਈ.ਪੀ.ਐਸ. ਆਦਿ ਅਧਿਕਾਰੀ ਸਕੂਲ ਨੂੰ ਅਪਣਾਉਣਗੇ ਤਾਂ ਜੋ ਉਹ ਸਕੂਲਾਂ ਦੀ ਦੇਖਭਾਲ ਕਰ ਸਕਣ ਅਤੇ ਬੱਚਿਆਂ ਨਾਲ ਭਾਵਨਾਤਮਕ ਸਾਂਝ ਪਾ ਸਕਣ, ਜਿਸ ਵਿਚ ਜਦੋਂ ਇਹ ਅਧਿਕਾਰੀ ਕਿਸੇ ਵੀ ਸਕੂਲ ਵਿਚ ਬੱਚਿਆਂ ਦਾ ਮਾਰਗਦਰਸ਼ਨ ਕਰਨਗੇ ਤਾਂ ਬੱਚੇ ਪ੍ਰੇਰਿਤ ਹੋਣਗੇ ਅਤੇ ਉਨ੍ਹਾਂ ਦੇ ਭਵਿੱਖ ਲਈ ਕਈ ਰਸਤੇ ਖੁੱਲ੍ਹਣਗੇ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.