ਤਾਜਾ ਖਬਰਾਂ
ਮਾਨਸਾ ਜ਼ਿਲ੍ਹੇ ਦੇ ਬੁਢਲਾਡਾ ਵਿਧਾਨ ਸਭਾ ਹਲਕੇ ਵਿੱਚ ਸਰਕਾਰੀ ਨੌਕਰੀਆਂ ਦਿਵਾਉਣ ਦੇ ਬਹਾਨੇ ਲੋਕਾਂ ਨਾਲ ਠੱਗੀ ਮਾਰਨ ਵਾਲੇ ਇੱਕ ਵਿਅਕਤੀ ਨੂੰ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਹੈ। ਡੀਐਸਪੀ ਬੁਢਲਾਡਾ ਪ੍ਰਿਤਪਾਲ ਸਿੰਘ ਨੇ ਕਿਹਾ ਕਿ ਇਸ ਮਾਮਲੇ ਵਿੱਚ ਕਈ ਸ਼ਿਕਾਇਤਾਂ ਦਰਜ ਕਰਵਾਈਆਂ ਗਈਆਂ ਸਨ।
ਪਿੰਡ ਬੇਰ ਦੀ ਵਸਨੀਕ ਕਿਰਨਦੀਪ ਕੌਰ ਵੱਲੋਂ ਐਸਐਸਪੀ ਮਾਨਸਾ ਬਗੀਰਥ ਸਿੰਘ ਮੀਨਾ ਨੂੰ ਦਿੱਤੀ ਸ਼ਿਕਾਇਤ ਦੇ ਆਧਾਰ 'ਤੇ, ਬੋਹਾ ਥਾਣੇ ਦੀ ਪੁਲਿਸ ਨੇ ਮੁਲਜ਼ਮ ਗੁਰਦੀਪ ਸਿੰਘ ਹੀਰਾ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਉਹ ਆਲਮਪੁਰ ਮੰਦਿਰ ਪਿੰਡ ਦਾ ਰਹਿਣ ਵਾਲਾ ਹੈ ਅਤੇ ਲੋਕਾਂ ਨੂੰ ਸਰਕਾਰੀ ਨੌਕਰੀ ਦਿਵਾਉਣ ਦੇ ਨਾਮ 'ਤੇ ਲੱਖਾਂ ਰੁਪਏ ਠੱਗ ਰਿਹਾ ਸੀ।
Get all latest content delivered to your email a few times a month.