ਤਾਜਾ ਖਬਰਾਂ
ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਨਸ਼ਿਆਂ ਦੇ ਖਾਤਮੇ ਲਈ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਜ਼ਿਲ੍ਹਾ ਪ੍ਰਸਾਸ਼ਨ ਜਲੰਧਰ ਵੱਲੋਂ ਵੱਡੀ ਕਾਰਵਾਈ ਕਰਦਿਆਂ ਗੈਰ-ਕਾਨੂੰਨੀ ਢੰਗ ਨਾਲ ਚਲਾਏ ਜਾ ਰਹੇ ਇਕ ਪ੍ਰਾਈਵੇਟ ਨਸ਼ਾ ਛੁਡਾਊ ਕੇਂਦਰ ’ਤੇ ਛਾਪੇਮਾਰੀ ਕੀਤੀ ਗਈ। ਛਾਪੇਮਾਰੀ ਦੌਰਾਨ ਸਿਵਲ, ਸਿਹਤ ਅਤੇ ਪੁਲਿਸ ਦੇ ਅਧਿਕਾਰੀਆਂ ਦੀ ਜਾਂਚ ਟੀਮ ਵੱਲੋਂ 34 ਨੌਜਵਾਨਾਂ ਨੂੰ ਕੇਂਦਰ ਵਿਚੋਂ ਛੁਡਵਾ ਕੇ ਨਸ਼ਾ ਛੁਡਾਊ ਕੇਂਦਰ ਨੂੰ ਸੀਲ ਕਰ ਦਿੱਤਾ ਗਿਆ ਹੈ।
ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਾਂਚ ਟੀਮ ਵੱਲੋਂ ਜਮਸ਼ੇਰ ਵਿਖੇ ਕੀਤੀ ਗਈ ਛਾਪੇਮਾਰੀ ਦੌਰਾਨ ਸਾਹਮਣੇ ਆਇਆ ਕਿ ਸਾਹਿਬਜ਼ਾਦਾ ਫਤਹਿ ਸਿੰਘ ਗੁਰਮਤਿ ਵਿਦਿਆਲਿਆ ਦੇ ਨਾਂਅ ਹੇਠ ਗੈਰ-ਕਾਨੂੰਨੀ ਢੰਗ ਨਾਲ ਪ੍ਰਾਈਵੇਟ ਛੁਡਾਊ ਕੇਂਦਰ ’ਤੇ ਚਲਾਇਆ ਜਾ ਰਿਹਾ ਸੀ। ਉਨ੍ਹਾਂ ਦੱਸਿਆ ਕਿ ਛਾਪੇਮਾਰੀ ਦੌਰਾਨ ਇਥੇ ਗੈਰ-ਕਾਨੂੰਨੀ ਢੰਗ ਨਾਲ ਰੱਖੇ 34 ਨੌਜਵਾਨਾਂ ਨੂੰ ਛੁਡਵਾਇਆ ਗਿਆ।
ਉਨ੍ਹਾਂ ਦੱਸਿਆ ਕਿ ਸਾਰੇ ਨੌਜਵਾਨਾਂ ਨੂੰ ਸਿਵਲ ਹਸਪਤਾਲ ਜਲੰਧਰ ਵਿਖੇ ਸਥਾਪਿਤ ਨਸ਼ਾ ਛੁਡਾਊ ਕੇਂਦਰ ਵਿਖੇ ਭੇਜ ਦਿੱਤਾ ਗਿਆ ਹੈ, ਜਿਥੇ ਉਨ੍ਹਾਂ ਦਾ ਉਚਿਤ ਇਲਾਜ ਯਕੀਨੀ ਬਣਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਗੈਰ ਕਾਨੂੰਨੀ ਢੰਗ ਨਾਲ ਚਲਾਏ ਜਾ ਰਹੇ ਇਸ ਨਸ਼ਾ ਛੁਡਾਊ ਕੇਂਦਰ ਨੂੰ ਸੀਲ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਦੋਸ਼ੀਆਂ ਖਿਲਾਫ਼ ਕਾਨੂੰਨ ਅਨੁਸਾਰ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ ਅਤੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਨੂੰ ਕਿਸੇ ਕੀਮਤ ’ਤੇ ਬਖਸ਼ਿਆ ਨਹੀਂ ਜਾਵੇਗਾ।
Get all latest content delivered to your email a few times a month.