ਤਾਜਾ ਖਬਰਾਂ
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ 8ਵੀਂ ਜਮਾਤ ਦੇ ਨਤੀਜੇ ’ਚ ਸੂਬੇ ਭਰ ’ਚੋਂ ਪਹਿਲਾ ਸਥਾਨ ਹਾਸਿਲ ਕਰਕੇ ਹੁਸ਼ਿਆਰਪੁਰ ਦੇ ਪੁਨੀਤ ਵਰਮਾ ਨੇ ਸਕੂਲ ਅਤੇ ਜ਼ਿਲ੍ਹੇ ਦਾ ਨਾਂਅ ਰੌਸ਼ਨ ਕੀਤਾ ਹੈ। ਚੀਫ਼ ਖਾਲਸਾ ਦੀਵਾਨ ਅਧੀਨ ਚੱਲ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਮਾਡਲ ਟਾਊਨ ਹੁਸ਼ਿਆਰਪੁਰ ਦੇ ਵਿਦਿਆਰਥੀ ਪੁਨੀਤ ਵਰਮਾ ਪੁੱਤਰ ਅਸ਼ੋਕ ਵਰਮਾ ਵਾਸੀ ਮੁਹੱਲਾ ਗੋਕਲ ਨਗਰ ਨੇ 100 ਵਿਚੋਂ 100 ਅੰਕ ਪ੍ਰਾਪਤ ਕੀਤੇ ਹਨ।
ਨਤੀਜਾ ਆਉਣ ਤੋਂ ਬਾਅਦ ਇਹ ਖ਼ਬਰ ਸੁਣਦਿਆਂ ਹੀ ਕਿ ਪੁਨੀਤ ਵਰਮਾ ਪੰਜਾਬ ’ਚੋਂ ਪਹਿਲੇ ਨੰਬਰ ’ਤੇ ਆਇਆ ਹੈ, ਘਰ ’ਚ ਖ਼ੁਸ਼ੀ ਦਾ ਮਾਹੌਲ ਬਣ ਗਿਆ ਅਤੇ ਪਰਿਵਾਰ ਨੂੰ ਵਧਾਈਆਂ ਦੇਣ ਵਾਲਿਆਂ ਦਾ ਤਾਂਤਾ ਲੱਗ ਗਿਆ ਹੈ। ਇਸ ਮੌਕੇ ਗੱਲਬਾਤ ਕਰਦਿਆਂ ਪੁਨੀਤ ਵਰਮਾ ਦੇ ਪਿਤਾ ਸਿਵਲ ਇੰਜੀਨੀਅਰ ਅਸ਼ੋਕ ਵਰਮਾ ਤੇ ਮਾਤਾ ਨੀਤੂ ਵਰਮਾ ਨੇ ਕਿਹਾ ਕਿ ਇਹ ਸਭ ਕੁੱਝ ਪ੍ਰਮਾਤਮਾ ਦੀ ਮਿਹਰ ਸਦਕਾ ਸੰਭਵ ਹੋਇਆ ਹੈ।
ਉਨ੍ਹਾਂ ਕਿਹਾ ਕਿ ਪੁਨੀਤ ਸ਼ੁਰੂ ਤੋਂ ਹੀ ਇੱਕ ਹੋਣਹਾਰ ਬੱਚਾ ਰਿਹਾ ਹੈ, ਜਿਸ ਨੇ ਪੜ੍ਹਾਈ ਦੇ ਨਾਲ-ਨਾਲ ਖੇਡਾਂ ’ਚ ਵੀ ਮੱਲਾਂ ਮਾਰੀਆਂ ਹਨ। ਉਨ੍ਹਾਂ ਕਿਹਾ ਕਿ ਜਿੱਥੇ ਪੁਨੀਤ ਵਰਮਾ ਦਾ ਵੱਖ-ਵੱਖ ਸੰਸਥਾਵਾਂ ਵੱਲੋਂ ਉਸਦੀਆਂ ਪ੍ਰਾਪਤੀਆਂ ਲਈ ਸਨਮਾਨ ਕੀਤਾ ਗਿਆ ਹੈ। ਆਪਣੀ ਇਸ ਪ੍ਰਾਪਤੀ ਉਤੇ ਗੱਲਬਾਤ ਕਰਦਿਆਂ ਵਿਦਿਆਰਥੀ ਪੁਨੀਤ ਵਰਮਾ ਨੇ ਕਿਹਾ ਕਿ ਇਹ ਸਭ ਕੁੱਝ ਉਸ ਦੇ ਮਾਤਾ-ਪਿਤਾ ਦੀ ਪ੍ਰੇਰਨਾ ਅਤੇ ਆਸ਼ੀਰਵਾਦ ਸਦਕਾ ਸੰਭਵ ਹੋਇਆ ਹੈ।
Get all latest content delivered to your email a few times a month.