ਤਾਜਾ ਖਬਰਾਂ
ਬਠਿੰਡਾ ਦੇ ਪਿੰਡ ਚਾਓਕੇ ਵਿਖੇ ਆਦਰਸ਼ ਸਕੂਲ ਨੂੰ ਜਿੰਦਰਾ ਮਾਰ ਕੇ ਪ੍ਰਦਰਸ਼ਨ ਕਰ ਰਹੇ ਅਧਿਆਪਕਾਂ ਖਿਲਾਫ਼ ਪੁਲਿਸ ਨੇ ਸਖ਼ਤ ਐਕਸ਼ਨ ਲਿਆ ਹੈ। ਪੁਲਿਸ ਨੇ ਮੌਕੇ ਉਤੇ ਪੁੱਜ ਕੇ ਦੋ ਮਹੀਨਿਆਂ ਤੋਂ ਆਦਰਸ਼ ਸਕੂਲ ਨੂੰ ਲੱਗਿਆ ਜਿੰਦਰਾ ਤੋੜ ਦਿੱਤਾ। ਦਿਨ ਚੜ੍ਹਦੇ ਹੀ ਧਰਨੇ ਵਿੱਚ ਵੱਡੀ ਗਿਣਤੀ ਵਿੱਚ ਪਹੁੰਚੀ ਪੁਲਿਸ ਵੱਲੋਂ ਪ੍ਰਦਰਸ਼ਨਕਾਰੀ ਅਧਿਆਪਕਾਂ ਨੂੰ ਗ੍ਰਿਫਤਾਰ ਕੀਤਾ। ਸਕੂਲ ਨੂੰ ਲੱਗਿਆ ਜਿੰਦਰਾ ਪੁਲਿਸ ਨੇ ਤੋੜ ਦਿੱਤਾ। ਪਿਛਲੇ ਕਰੀਬ ਦੋ ਮਹੀਨਿਆਂ ਤੋਂ ਟਰਮੀਨੇਟ ਕੀਤੇ ਗਏ ਅਧਿਆਪਕਾਂ ਵੱਲੋਂ ਸਕੂਲ ਦੇ ਮੁੱਖ ਗੇਟ ਉਤੇ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ। ਸਕੂਲੀ ਵਿਦਿਆਰਥੀਆਂ ਦੇ ਮਾਪਿਆਂ ਵੱਲੋਂ ਧਰਨੇ ਦਾ ਵਿਰੋਧ ਕੀਤਾ ਜਾ ਰਿਹਾ ਸੀ। ਪਿਛਲੇ ਦਿਨੀਂ ਕਿਸਾਨ ਜਥੇਬੰਦੀ ਅਤੇ ਧਰਨਾਕਾਰੀ ਅਧਿਆਪਕਾਂ ਖਿਲਾਫ਼ ਪਿੰਡ ਵਾਸੀਆਂ ਨੇ ਕਾਲੀਆਂ ਝੰਡੀਆਂ ਦਿਖਾਈਆਂ ਸੀ। ਅੱਜ ਪੁਲਿਸ ਨੇ ਮੌਕੇ ਉਤੇ ਪਹੁੰਚ ਕੇ ਸਕੂਲ ਨੂੰ ਲੱਗਿਆ ਜਿੰਦਰਾ ਨੂੰ ਤੋੜ ਦਿੱਤਾ।
Get all latest content delivered to your email a few times a month.