ਤਾਜਾ ਖਬਰਾਂ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹਰ ਰੋਜ਼ ਲੱਖਾਂ ਹੀ ਸੰਗਤਾਂ ਦੇਸ਼ਾਂ ਵਿਦੇਸ਼ਾਂ ਵਿੱਚੋਂ ਨਤਮਸਤਕ ਹੋਣ ਦੇ ਲਈ ਪਹੁੰਚਦੀਆਂ ਹਨ। ਦੂਰ ਦੁਰਾਡੇ ਤੋਂ ਇਥੇ ਪਹੁੰਚਣ ਵਾਲੀਆਂ ਸੰਗਤਾਂ ਪਹਿਲਾਂ ਹੀ ਬੁਕਿੰਗ ਕਰਦੀਆਂ ਹਨ ਪਰ ਉਹਨਾਂ ਨਾਲ ਕਈ ਠੱਗ ਠੱਗੀ ਵੀ ਕਰ ਜਾਂਦੇ ਹਨ। ਜਿਸ ਦੇ ਚੱਲਦੇ ਸੰਗਤਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ ਅਤੇ ਆਸਥਾ ਦੇ ਕੇਂਦਰ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਆਉਣ ਵਾਲੀਆਂ ਸੰਗਤਾ ਨਾਲ ਠੱਗੀ ਹੋਣਾ ਬੇਹੱਦ ਚਿੰਤਾ ਦਾ ਵਿਸ਼ਾ ਹੈ। ਮੈਨੇਜਰ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਲੋਕ ਆਪਣੀ ਆਸਥਾ ਦੇ ਨਾਲ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿੱਚ ਮੱਥਾ ਟੇਕਣ ਆਉਂਦੇ ਹਨ ਲੇਕਿਨ ਕੁਝ ਸਾਈਬਰ ਠੱਗ ਹੈ ਕਿ ਉਹਨਾਂ ਨੂੰ ਆਪਣੀ ਠੱਗੀ ਦਾ ਸ਼ਿਕਾਰ ਬਣਾ ਰਹੇ ਹਨ ਅਤੇ ਫਿਲਹਾਲ ਸਾਰਾਗੜੀ ਸਰਾਂ ਅਤੇ ਮਾਤਾ ਗੰਗਾ ਜੀ ਨਿਵਾਸ ਤੋਂ ਸਰਾਵਾਂ ਹੀ ਉਹਨਾਂ ਦੀਆਂ ਆਨਲਾਈਨ ਕਮਰੇ ਬੁੱਕ ਕਰਦੀਆਂ ਹਨ ਲੇਕਿਨ ਸ਼੍ਰੀ ਹਰਗੋਬਿੰਦ ਸਾਹਿਬ ਸਰਾਂ ਜਿਸ ਵਿੱਚ ਕਿ ਆਨਲਾਈਨ ਕਮਰਾ ਵੀ ਬੁੱਕ ਨਹੀਂ ਹੁੰਦਾ ਲੇਕਿਨ ਸਾਈਬਰ ਠੱਗਾਂ ਵੱਲੋਂ ਉਸ ਸਰਾਂ ਦੀਆਂ ਫੋਟੋਆਂ ਖਿੱਚ ਕੇ ਆਪਣੇ ਵੱਖਰੀ ਵੈਬਸਾਈਟ ਤਿਆਰ ਕਰਕੇ ਸ਼ਰਧਾਲੂਆਂ ਨਾਲ ਠੱਗੀ ਮਾਰੀ ਜਾ ਰਹੀ ਹੈ ਜੋ ਕਿ ਇੱਕ ਚਿੰਤਾ ਦਾ ਵਿਸ਼ੇ ਹੈ ਉਹਨਾਂ ਕਿਹਾ ਕਿ ਅਜਿਹੇ ਲੋਕ ਜੋ ਸੰਗਤਾ ਦੀ ਭਾਵਨਾਵਾਂ ਨਾਲ ਖਿਲਵਾੜ ਕਰਦੇ ਹਨ। ਉਹ ਬਖਸ਼ੇ ਨਹੀਂ ਜਾਣਗੇ। ਨਾਲ ਹੀ ਉਹਨਾਂ ਕਿਹਾ ਕਿ ਅਸੀਂ ਸੰਗਤਾ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਆਨਲਾਈਨ ਧੋਖੇ ਤੋਂ ਬਚਣ ਅਤੇ ਬਿਨਾਂ ਪੜਤਾਲ ਕੀਤਿਆਂ ਕਿਸੇ ਵੀ ਵੈਬਸਾਈਟ ਤੋਂ ਪੈਸੇ ਆਨਲਾਈਨ ਨਾ ਪਾਉਣ ਅਤੇ ਜਿਹੜੀ ਵੈਬਸਾਈਟ ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬਣਾਈ ਗਈ ਹੈ ਉਸ ਵੈਬਸਾਈਟ ਦੀ ਵੀ ਜਾਂਚ ਕਰਨ ਤੋਂ ਬਾਅਦ ਹੀ ਪੈਸੇ ਭੇਜ ਕੇ ਬੁਕਿੰਗ ਕਰਵਾਉਣ।
Get all latest content delivered to your email a few times a month.