ਤਾਜਾ ਖਬਰਾਂ
ਮਾਨਸਾ, 6 ਅਪ੍ਰੈਲ 2025 ( ਸੰਜੀਵ ਜਿੰਦਲ) : ਪ੍ਰਮੁੱਖ ਸਕੱਤਰ ਗ੍ਰਹਿ ਮਾਮਲੇ ਅਤੇ ਨਿਆਂ ਵਿਭਾਗ (ਗ੍ਰਹਿ—2 ਸ਼ਾਖਾ) ਪੰਜਾਬ ਸਰਕਾਰ ਚੰਡੀਗੜ੍ਹ ਵੱਲੋਂ ਪ੍ਰਾਪਤ ਹਦਾਇਤਾਂ ਦੀ ਰੋਸ਼ਣੀ ਵਿੱਚ ਜਿ਼ਲ੍ਹੇ ਅੰਦਰ ਅਮਨ ਤੇ ਕਾਨੂੰਨ ਦੀ ਸਥਿਤੀ ਕਾਇਮ ਰੱਖਣ ਲਈ ਵਧੀਕ ਜਿ਼ਲ੍ਹਾ ਮੈਜਿਸਟ੍ਰੇਟ ਆਕਾਸ਼ ਬਾਂਸਲ ਨੇ ਭਾਰਤੀ ਸੁਰੱਖਿਆ ਸੰਹਿਤਾ ਦੀ ਧਾਰਾ 163 ਤਹਿਤ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਲੋਕ ਹਿੱਤ ਅਤੇ ਮੌਜੂਦਾ ਸਥਿਤੀ ਦੇ ਮੱਦੇਨਜ਼ਰ ਹਥਿਆਰਾਂ ਦੇ ਜਨਤਕ ਪ੍ਰਦਰਸ਼ਨ *ਤੇ ਪੂਰਨ ਪਾਬੰਦੀ ਲਗਾਈ ਹੈ। ਉਨ੍ਹਾਂ ਕਿਹਾ ਕਿ ਇਹ ਪਾਬੰਦੀ ਸ਼ੋਸ਼ਲ ਮੀਡੀਆ *ਤੇ ਹਥਿਆਰਾਂ ਦੇ ਪ੍ਰਦਰਸ਼ਨ *ਤੇ ਵੀ ਲਾਗੂ ਹੋਵੇਗੀ।
ਹੁਕਮ ਵਿੱਚ ਉਨ੍ਹਾਂ ਕਿਹਾ ਕਿ ਹਥਿਆਰਾਂ ਜਾਂ ਹਿੰਸਾ ਦੀ ਵਡਿਆਈ ਕਰਨ ਵਾਲੇ ਗੀਤਾਂ *ਤੇ ਵੀ ਪੂਰਨ ਪਾਬੰਦੀ ਹੋਵੇਗੀ। ਇਸ ਤੋਂ ਇਲਾਵਾ ਜਨਤਕ ਇੱਕਠਾਂ, ਧਾਰਮਿਕ ਸਥਾਨਾਂ, ਵਿਆਹ ਪਾਰਟੀਆਂ ਜਾਂ ਹੋਰ ਸਮਾਗਮਾਂ ਵਿੱਚ ਹਥਿਆਰ ਲਿਜਾਣ ਅਤੇ ਪ੍ਰਦਰਸ਼ਨ ਕਰਨ *ਤੇ ਵੀ ਪੂਰਨ ਰੂਪ ਵਿੱਚ ਮਨਾਹੀ ਹੋਵੇਗੀ। ਉਨ੍ਹਾਂ ਕਿਹਾ ਕਿ ਜਿ਼ਲ੍ਹੇ ਵਿੱਚ ਕਿਸੇ ਵੀ ਭਾਈਚਾਰੇ ਵਿਰੁੱਧ ਨਫ਼ਰਤ ਭਰਿਆ ਭਾਸ਼ਣ ਦੇਣ *ਤੇ ਵੀ ਪੂਰਨ ਪਾਬੰਦੀ ਰਹੇਗੀ। ਇਹ ਹੁਕਮ 31 ਮਈ 2025 ਤੱਕ ਲਾਗੂ ਰਹੇਗਾ।
Get all latest content delivered to your email a few times a month.