ਤਾਜਾ ਖਬਰਾਂ
ਫਾਜ਼ਿਲਕਾ-: ਫਾਜ਼ਿਲਕਾ ਦੇ ਲਾਧੂਕਾ ਨੇੜੇ ਪੁਲਿਸ ਅਤੇ ਨਸ਼ਾ ਤਸਕਰਾਂ ਵਿਚਾਲੇ ਜਬਰਦਸਤ ਮੁਕਾਬਲਾ ਹੋਇਆ। ਇਸ ਦੌਰਾਨ ਦੋਸ਼ੀ ਤਸਕਰ ਦੀ ਲੱਤ 'ਚ ਗੋਲੀ ਲੱਗਣ ਨਾਲ ਉਹ ਜ਼ਖਮੀ ਹੋ ਗਿਆ। ਦੱਸਿਆ ਜਾ ਰਿਹਾ ਹੈ ਕਿ ਪਹਿਲਾਂ ਦੋਸ਼ੀ ਨੇ ਪੁਲਸ 'ਤੇ ਫਾਇਰਿੰਗ ਕੀਤੀ ਅਤੇ ਪੁਲਸ ਵਲੋਂ ਜਵਾਬੀ ਗੋਲੀਬਾਰੀ 'ਚ ਦੋਸ਼ੀ ਦੀ ਲੱਤ 'ਚ ਗੋਲੀ ਲੱਗ ਗਈ। ਮੁਲਜ਼ਮਾਂ ਕੋਲੋਂ ਨਾਜਾਇਜ਼ ਹਥਿਆਰ ਅਤੇ ਹੈਰੋਇਨ ਦੇ ਪੈਕਟ ਬਰਾਮਦ ਕੀਤੇ ਗਏ ਹਨ।
ਜਾਣਕਾਰੀ ਦਿੰਦਿਆਂ ਸੀ.ਆਈ.ਏ.2 ਅਬੋਹਰ ਦੇ ਇੰਚਾਰਜ ਰੁਪਿੰਦਰਪਾਲ ਸਿੰਘ ਨੇ ਦੱਸਿਆ ਕਿ ਨਸ਼ਿਆਂ ਖਿਲਾਫ ਵਿੱਢੀ ਵਿਸ਼ੇਸ਼ ਮੁਹਿੰਮ ਦੌਰਾਨ ਪੁਲਸ ਪਾਰਟੀ ਗਸ਼ਤ 'ਤੇ ਸੀ। ਇਸ ਦੌਰਾਨ ਪਿੰਡ ਘੁਬਾਇਆ ਨੇੜੇ ਸਾਹਮਣੇ ਤੋਂ ਆ ਰਹੇ ਇੱਕ ਬਾਈਕ ਸਵਾਰ ਨੌਜਵਾਨ ਨੂੰ ਸ਼ੱਕ ਦੇ ਆਧਾਰ 'ਤੇ ਰੁਕਣ ਦਾ ਇਸ਼ਾਰਾ ਕੀਤਾ ਗਿਆ ਪਰ ਉਹ ਮੋਟਰਸਾਈਕਲ ਭਜਾ ਕੇ ਲੈ ਗਿਆ। ਪੁਲਿਸ ਨੂੰ ਤਲਾਸ਼ੀ ਦੌਰਾਨ 2 ਕਿਲੋ ਹੈਰੋਇਨ (4 ਪੈਕੇਟ), ਇੱਕ .32 ਬੋਰ ਦਾ ਪਿਸਤੌਲ, 4 ਜਿੰਦਾ ਕਾਰਤੂਸ, 2 ਖਾਲੀ ਖੋਲ ਅਤੇ ਇੱਕ ਮੋਟਰਸਾਈਕਲ ਬਰਾਮਦ ਹੋਇਆ ਹੈ।
Get all latest content delivered to your email a few times a month.