ਤਾਜਾ ਖਬਰਾਂ
ਜਲੰਧਰ ਦੇ ਆਦਮਪੁਰ ਦੇ ਪਿੰਡ ਦਮੁੰਡਾ 'ਚ ਅੱਗ ਲੱਗਣ ਕਾਰਨ 18 ਸਾਲਾ ਨੌਜਵਾਨ ਦੀ ਬੁਰੀ ਤਰ੍ਹਾਂ ਨਾਲ ਝੁਲਸ ਕੇ ਮੌਤ ਹੋ ਗਈ ਹੈ। ਮ੍ਰਿਤਕ ਨੌਜਵਾਨ ਪਿੰਡ ਵਿੱਚ ਬਣੀਆਂ ਝੁੱਗੀਆਂ ਵਿੱਚ ਰਹਿੰਦਾ ਸੀ। ਫਿਲਹਾਲ ਪੁਲਿਸ ਨੇ ਲਾਸ਼ ਨੂੰ ਆਪਣੇ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਇਸ ਦੇ ਨਾਲ ਹੀ ਪਰਿਵਾਰ ਵਾਲਿਆਂ ਦੇ ਬਿਆਨਾਂ ਦੇ ਆਧਾਰ 'ਤੇ ਮਾਮਲੇ 'ਚ ਕੋਈ ਕਾਰਵਾਈ ਨਾ ਕਰਦੇ ਹੋਏ ਸਿਰਫ਼ ਰਿਪੋਰਟ ਦਰਜ ਕਰਵਾਈ ਗਈ ਹੈ।
ਪੁਲਿਸ ਨੂੰ ਦਿੱਤੇ ਆਪਣੇ ਬਿਆਨ 'ਚ ਬਿਹਾਰ ਦੇ ਸਹਿਰਸਾ ਦੇ ਰਹਿਣ ਵਾਲੇ ਜਮੇਲੀ ਰਾਮ ਨੇ ਦੱਸਿਆ ਕਿ ਉਹ ਅਤੇ ਉਸ ਦਾ ਪਰਿਵਾਰ ਕਰੀਬ 15 ਸਾਲਾਂ ਤੋਂ ਪੰਜਾਬ 'ਚ ਮਜ਼ਦੂਰੀ ਦਾ ਕੰਮ ਕਰ ਰਹੇ ਹਨ। ਹੁਣ ਕਰੀਬ ਦੋ ਸਾਲਾਂ ਤੋਂ ਉਹ ਪਾਲ ਸਿੰਘ ਪੁੱਤਰ ਪਿਆਰਾ ਸਿੰਘ ਵਾਸੀ ਆਦਮਪੁਰ ਦੇ ਖੇਤ ਵਿੱਚ ਮੋਟਰ ’ਤੇ ਬਣੇ ਕਮਰੇ ਦੇ ਨਾਲ ਲੱਗਦੀ ਝੌਂਪੜੀ ਵਿੱਚ ਆਪਣੇ ਪਰਿਵਾਰ ਸਮੇਤ ਰਹਿ ਰਿਹਾ ਹੈ।
ਜਮੇਲੀ ਰਾਮ ਨੇ ਦੱਸਿਆ ਕਿ ਉਸ ਦੀਆਂ 4 ਧੀਆਂ ਅਤੇ 2 ਪੁੱਤਰ ਹਨ। ਵੱਡੀ ਧੀ ਦਾ ਵਿਆਹ ਹੋ ਚੁੱਕਾ ਹੈ। ਵੱਡਾ ਬੇਟਾ ਕ੍ਰਿਸ਼ਨਾ ਉਮਰ ਕਰੀਬ 18 ਸਾਲ ਦਾ ਸੀ ਅਤੇ ਦਿਮਾਗੀ ਤੌਰ 'ਤੇ ਬਿਮਾਰ ਹੋਣ ਕਾਰਨ ਕੰਮ ਨਹੀਂ ਕਰਦਾ ਸੀ। ਅੱਜ ਜਦੋਂ ਜਮੇਲੀ ਰਾਮ ਆਪਣੀ ਪਤਨੀ ਨਾਲ ਕੰਮ ਲਈ ਪਿੰਡ ਆਇਆ ਹੋਇਆ ਸੀ। ਇਸੇ ਦੌਰਾਨ ਉਸ ਨੂੰ ਫੋਨ ਆਇਆ ਕਿ ਉਸ ਦੇ ਮੁੰਡੇ ਦੀ ਝੌਂਪੜੀ ਵਿਚ ਅੱਗ ਲੱਗਣ ਨਾਲ ਮੌਤ ਹੋ ਗਈ ਹੈ।
Get all latest content delivered to your email a few times a month.