ਤਾਜਾ ਖਬਰਾਂ
ਪੰਜਾਬ ਦੇ 18 ਸਾਲ ਪੁਰਾਣੇ ਮੋਗਾ ਸੈਕਸ ਸਕੈਂਡਲ ਮਾਮਲੇ ਵਿਚ, ਮੋਹਾਲੀ ਦੀ ਸੀ.ਬੀ.ਆਈ. ਵਿਸ਼ੇਸ਼ ਅਦਾਲਤ ਨੇ ਚਾਰ ਪੁਲਿਸ ਅਧਿਕਾਰੀਆਂ ਨੂੰ 5-5 ਸਾਲ ਦੀ ਸਜ਼ਾ ਸੁਣਾਈ ਹੈ। ਇਨ੍ਹਾਂ ਵਿਚ ਤਤਕਾਲੀ ਐਸ.ਐਸ.ਪੀ. ਦਵਿੰਦਰ ਸਿੰਘ ਗਰਚਾ, ਸਾਬਕਾ ਐਸ.ਪੀ. ਹੈੱਡਕੁਆਰਟਰ ਮੋਗਾ ਪਰਮਦੀਪ ਸਿੰਘ ਸੰਧੂ, ਸਾਬਕਾ ਐਸ.ਐਚ.ਓ. ਥਾਣਾ ਸਿਟੀ ਮੋਗਾ ਰਮਨ ਕੁਮਾਰ ਅਤੇ ਥਾਣਾ ਸਿਟੀ ਮੋਗਾ ਦੇ ਤਤਕਾਲੀ ਐਸ.ਐਚ.ਓ., ਥਾਣਾ ਸਿਟੀ ਮੋਗਾ ਇੰਸਪੈਕਟਰ ਅਮਰਜੀਤ ਸਿੰਘ ਸ਼ਾਮਿਲ ਹਨ। ਅਦਾਲਤ ਨੇ ਹਰੇਕ ਨੂੰ 2 ਲੱਖ ਰੁਪਏ ਦਾ ਜ਼ੁਰਮਾਨਾ ਵੀ ਲਗਾਇਆ ਹੈ। ਪੁਲਿਸ ਇੰਸਪੈਕਟਰ ਰਮਨ ਨੂੰ ਇਕ ਹੋਰ ਧਾਰਾ ਤਹਿਤ ਤਿੰਨ ਸਾਲ ਦੀ ਕੈਦ ਅਤੇ 1 ਲੱਖ ਰੁਪਏ ਜ਼ੁਰਮਾਨੇ ਦੀ ਵੱਖਰੀ ਸਜ਼ਾ ਵੀ ਸੁਣਾਈ ਗਈ ਹੈ। ਦੱਸ ਦੇਈਏ ਕਿ 29 ਮਾਰਚ ਨੂੰ ਅਦਾਲਤ ਨੇ ਇਸ ਮਾਮਲੇ ਵਿਚ ਚਾਰਾਂ ਨੂੰ ਦੋਸ਼ੀ ਠਹਿਰਾਇਆ ਸੀ। ਸੀ.ਬੀ.ਆਈ. ਅਦਾਲਤ ਨੇ ਦਵਿੰਦਰ ਸਿੰਘ ਗਰਚਾ ਅਤੇ ਪੀ.ਐਸ. ਸੰਧੂ ਨੂੰ ਭ੍ਰਿਸ਼ਟਾਚਾਰ ਰੋਕਥਾਮ (ਪੀਸੀ) ਐਕਟ ਦੀ ਧਾਰਾ 13(1)(ਡੀ) ਦੇ ਨਾਲ 13(2) ਦੇ ਤਹਿਤ ਦੋਸ਼ੀ ਪਾਇਆ ਸੀ। ਰਮਨ ਕੁਮਾਰ ਅਤੇ ਅਮਰਜੀਤ ਸਿੰਘ ਨੂੰ ਵੀ ਪੀ.ਸੀ. ਐਕਟ ਦੀਆਂ ਇਨ੍ਹਾਂ ਹੀ ਧਾਰਾਵਾਂ ਅਤੇ ਭਾਰਤੀ ਦੰਡਾਵਲੀ (ਆਈਪੀਸੀ) ਦੀ ਧਾਰਾ 384 (ਜਬਰਦਸਤੀ) ਤਹਿਤ ਦੋਸ਼ੀ ਠਹਿਰਾਇਆ ਗਿਆ ਸੀ। ਅਮਰਜੀਤ ਸਿੰਘ ਨੂੰ ਧਾਰਾ 384 ਦੇ ਨਾਲ-ਨਾਲ ਧਾਰਾ 511 ਆਈ.ਪੀ.ਸੀ. ਤਹਿਤ ਵੀ ਦੋਸ਼ੀ ਪਾਇਆ ਗਿਆ।
Get all latest content delivered to your email a few times a month.