IMG-LOGO
ਹੋਮ ਪੰਜਾਬ, ਸਿੱਖਿਆ, ਪੰਜਾਬ ਸਿੱਖਿਆ ਕ੍ਰਾਂਤੀ ਵਿੱਚ ਨਵੀਆਂ ਪੁਲਾਂਘਾ ਪੁੱਟ ਰਿਹਾ ਹੈ :-...

ਪੰਜਾਬ ਸਿੱਖਿਆ ਕ੍ਰਾਂਤੀ ਵਿੱਚ ਨਵੀਆਂ ਪੁਲਾਂਘਾ ਪੁੱਟ ਰਿਹਾ ਹੈ :- ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ

Admin User - Apr 07, 2025 03:51 PM
IMG

   - ਕੈਬਨਿਟ ਮੰਤਰੀ ਸੌਂਦ ਵੱਲੋਂ ਹਲਕਾ ਖੰਨਾ ਦੇ 6 ਸਰਕਾਰੀ ਸਕੂਲਾਂ ਵਿਚ 79.85 ਲੱਖ ਰੁਪਏ ਦੀ ਲਾਗਤ ਨਾਲ ਹੋਏ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ


ਚੰਡੀਗੜ੍ਹ/ਖੰਨਾ, 7 ਅਪ੍ਰੈਲ : ਬਦਲਦੇ ਪੰਜਾਬ ਦੀ ਮੂੰਹ ਬੋਲਦੀ ਤਸਵੀਰ ਹੁਣ ਹਰ ਪਾਸੇ ਨਜ਼ਰ ਆ ਰਹੀ ਹੈ। ਸੂਬਾ "ਪੰਜਾਬ ਸਿੱਖਿਆ ਕ੍ਰਾਂਤੀ" ਵਿੱਚ ਨਵੀਆ ਪੁਲਾਘਾ ਪੁੱਟ ਰਿਹਾ ਹੈ। ਪੰਜਾਬ ਸਰਕਾਰ ਨੇ ਬਜਟ ਵਿੱਚ ਸਿੱਖਿਆ ਖੇਤਰ ਲਈ 17,762 ਕਰੋੜ ਰੁਪਏ ਰੱਖੇ ਹਨ। ਸਿੱਖਿਆ ਕਿਸੇ ਵੀ ਸਮਾਜ ਦੀ ਰੀੜ੍ਹ ਦੀ ਹੱਡੀ ਹੁੰਦੀ ਹੈ ਅਤੇ ਸੂਬਾ ਸਰਕਾਰ ਇਹ ਯਕੀਨੀ ਬਣਾਉਣ ਲਈ ਵਿਦਿਅਕ ਢਾਂਚੇ ਵਿੱਚ ਨਿਰੰਤਰ ਸੁਧਾਰ ਕਰ ਰਹੀ ਹੈ ਕਿ ਹਰੇਕ ਬੱਚੇ, ਭਾਵੇਂ ਪਿਛੋਕੜ ਦਾ ਕੋਈ ਵੀ ਹੋਵੇ, ਮਿਆਰੀ ਸਿੱਖਿਆ ਪ੍ਰਾਪਤ ਕਰ ਸਕੇ।

ਇਹ ਪ੍ਰਗਟਾਵਾ ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ, ਉਦਯੋਗ ਤੇ ਵਣਜ, ਪੂੰਜੀ ਨਿਵੇਸ਼ ਪ੍ਰੋਤਸਾਹਨ, ਕਿਰਤ ਅਤੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਸੋਮਵਾਰ ਨੂੰ ਹਲਕਾ ਖੰਨਾ ਦੇ ਸਰਕਾਰੀ ਮਿਡਲ ਸਕੂਲ ਰਹੋਣ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲਲਹੇੜੀ, ਸਰਕਾਰੀ ਪ੍ਰਾਇਮਰੀ ਸਕੂਲ ਮਲਕਪੁਰ, ਸਰਕਾਰੀ ਮਿਡਲ ਸਕੂਲ ਗੋਹ, ਸਰਕਾਰੀ ਪ੍ਰਾਇਮਰੀ ਸਕੂਲ ਗੋਹ ਅਤੇ ਸਰਕਾਰੀ ਮਿਡਲ ਸਕੂਲ ਰਤਨਹੇੜੀ ਦੇ 79.85 ਲੱਖ ਰੁਪਏ ਦੀ ਲਾਗਤ ਨਾਲ ਹੋਏ ਵਿਕਾਸ ਕਾਰਜਾਂ ਦਾ ਉਦਘਾਟਨ ਕਰਨ ਮੌਕੇ ਕੀਤਾ।

 ਵਿਸਥਾਰ ਵਿੱਚ ਜਾਣਕਾਰੀ ਦਿੰਦਿਆਂ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ ਪਿੰਡ ਰਹੌਣ ਦੇ ਸਰਕਾਰੀ ਮਿਡਲ ਸਕੂਲ ਵਿੱਚ 19 ਲੱਖ ਰੁਪਏ ਦੀ ਲਾਗਤ ਨਾਲ ਚਾਰਦੀਵਾਰੀ ਕਰਵਾਈ ਗਈ ਹੈ। ਇਸ ਤੋਂ ਇਲਾਵਾ ਬਾਥਰੂਮ ਦੀ ਪੂਰੀ ਤਿਆਰੀ ਅਤੇ ਕੁਝ ਮੁਰੰਮਤ ਦਾ ਕੰਮ ਸੀ, ਉਸ 'ਤੇ 1 ਲੱਖ ਰੁਪਏ ਖਰਚ ਕੀਤਾ ਗਿਆ ਹੈ। ਲਲਹੇੜੀ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿੱਚ ਦੋ ਵੱਡੇ ਕਲਾਸ ਰੂਮਾਂ ਉੱਤੇ 15 ਲੱਖ 2 ਹਜ਼ਾਰ ਰੁਪਏ ਖਰਚ ਹੋਏ ਹਨ। ਦੋ ਆਧੁਨਿਕ ਲੈਬ ਬਣਾਈਆਂ ਗਈਆਂ ਹਨ ਜਿਨ੍ਹਾਂ 'ਤੇ 15 ਲੱਖ 2 ਹਜ਼ਾਰ ਰੁਪਏ ਖਰਚ ਹੋਏ ਹਨ। ਇੱਥੇ ਲੜਕੀਆਂ ਲਈ ਨਵੇਂ ਬਾਥਰੂਮ ਬਣਾਏ ਗਏ ਹਨ ਜਿਹਨਾਂ ਉੱਤੇ ਡੇਢ ਲੱਖ ਰੁਪਏ ਖਰਚ ਹੋਏ ਹਨ। ਪਿੰਡ ਮਲਕਪੁਰ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿੱਚ ਬਾਥਰੂਮ ਲਈ 1.66 ਲੱਖ ਰੁਪਏ ਖਰਚ ਹੋਏ ਹਨ। ਰਤਨਹੇੜੀ ਦੇ ਸਰਕਾਰੀ ਮਿਡਲ ਸਕੂਲ ਵਿੱਚ ਤਿੰਨ ਵੱਡੇ ਕਲਾਸ ਰੂਮ ਬਣਾਏ ਗਏ ਹਨ ਜਿਹਨਾਂ 'ਤੇ 18.50 ਲੱਖ ਰੁਪਏ ਖਰਚ ਹੋਏ ਹਨ। ਪਿੰਡ ਗੋਹ ਦੇ ਸਰਕਾਰੀ ਮਿਡਲ ਸਕੂਲ ਦੀ 4.75 ਲੱਖ ਰੁਪਏ ਦੀ ਲਾਗਤ ਨਾਲ ਚਾਰਦੀਵਾਰੀ ਕਰਵਾਈ ਗਈ ਹੈ। ਇਸ ਤੋਂ ਇਲਾਵਾ 1.40 ਲੱਖ ਰੁਪਏ ਬਾਥਰੂਮ ਉੱਤੇ ਖਰਚ ਹੋਏ ਹਨ। ਪਿੰਡ ਗੋਹ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿੱਚ 2 ਲੱਖ ਰੁਪਏ ਦੀ ਲਾਗਤ ਨਾਲ ਚਾਰਦੀਵਾਰੀ ਦਾ ਕੰਮ ਕਰਵਾਇਆ ਗਿਆ ਹੈ। ਉਹਨਾਂ ਕਿਹਾ ਕਿ ਮੁਕਾਬਲੇਬਾਜ਼ੀ ਦੇ ਦੌਰ ਵਿੱਚ ਕਾਨਵੈਂਟ ਤੇ ਮਾਡਲ ਸਕੂਲਾਂ ਨੂੰ ਮਾਤ ਪਾ ਰਹੇ ਸਰਕਾਰੀ ਸਕੂਲ ਹੁਣ ਵਿਦਿਆਰਥੀਆਂ ਦੇ ਮਾਪਿਆਂ ਦੀ ਪਹਿਲੀ ਪਸੰਦ ਬਣ ਰਹੇ ਹਨ।

ਸੌਂਦ ਨੇ ਦੱਸਿਆ ਕਿ ਸਾਡੀ ਸਰਕਾਰ ਵੱਲੋਂ 12500 ਕੱਚੇ ਅਧਿਆਪਕ ਪੱਕੇ ਕੀਤੇ ਗਏ ਅਤੇ 20 ਹਜ਼ਾਰ ਨਵੇਂ ਅਧਿਆਪਕਾ ਦੀ ਭਰਤੀ ਸ਼ੁਰੂ ਕੀਤੀ ਗਈ।‌ ਉਹਨਾਂ ਕਿਹਾ ਕਿ ਪੰਜਾਬ ਦੇ ਨੌਜਵਾਨ ਲੜਕੇ/ਲੜਕੀਆਂ ਨੂੰ ਹੁਣ ਤੱਕ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ 56 ਹਜ਼ਾਰ ਨੌਕਰੀਆਂ ਦੇ ਚੁੱਕੀ ਹੈ ਜਿਸ ਅਨੁਸਾਰ ਇੱਕ ਸਾਲ ਦੀ 18 ਹਜ਼ਾਰ ਦੀ ਅਨੁਪਾਤ ਬਣ ਰਹੀ ਹੈ। 

ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਇਹਨਾਂ ਸਕੂਲਾਂ ਦੀ ਹਰ ਜ਼ਰੂਰਤ ਨੂੰ ਤਰਜੀਹ ਦੇ ਆਧਾਰ ਉਤੇ ਪੂਰਾ ਕਰਵਾਇਆ ਜਾ ਰਿਹਾ ਹੈ ਅਤੇ ਵਿਦਿਆਰਥੀ ਨਾ ਕੇਵਲ ਪੜ੍ਹਾਈ ਬਲਕਿ ਖੇਡਾਂ ਅਤੇ ਸਭਿਆਚਾਰਕ ਮੁਕਾਬਲਿਆਂ ਵਿੱਚ ਵੀ ਵੱਡੀਆਂ ਮੱਲਾਂ ਮਾਰ ਰਹੇ ਹਨ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਕੂਲ ਆਫ ਐਮੀਨੈਂਸ ਬਣਾ ਕੇ ਵਿਦਿਆਰਥੀ ਵਰਗ ਨੂੰ ਤਰਾਸ਼ਣ ਲਈ ਸ਼ਾਨਦਾਰ ਉਪਰਾਲਾ ਕੀਤਾ ਗਿਆ ਹੈ ਅਤੇ ਇੱਥੇ ਪੜਨ ਵਾਲੇ ਸੈਂਕੜੇ ਵਿਦਿਆਰਥੀ ਅਤੇ ਉਨ੍ਹਾਂ ਦੇ ਮਾਪੇ ਵੱਡੀ ਰਾਹਤ ਮਹਿਸੂਸ ਕਰ ਰਹੇ ਹਨ।

ਸੌਂਦ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅੱਜ ਪੰਜਾਬ ਭਰ ਵਿੱਚ ਨਵੇਂ ਸਕੂਲਾਂ ਦੇ ਉਦਘਾਟਨਾਂ ਦੀ ਇੱਕ ਲੜੀ ਦੇ ਨਾਲ ਵਿਕਾਸ ਦੇ ਇੱਕ ਨਵੇਂ ਪੜਾਅ ਦੀ ਸ਼ੁਰੂਆਤ ਹੋਈ ਹੈ, ਜੋ ਅਗਲੇ ਸਮੇਂ ਤੱਕ ਜਾਰੀ ਰਹੇਗੀ। 

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.