ਤਾਜਾ ਖਬਰਾਂ
ਨਵੀਂ ਦਿੱਲੀ- ਗੁਜਰਾਤ ਤੋਂ ਬਾਅਦ ਜੋਧਪੁਰ ਦੇ ਆਸ਼ਰਮ 'ਚ ਨਾਬਾਲਗ ਨਾਲ ਬਲਾਤਕਾਰ ਦੇ ਦੋਸ਼ 'ਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਆਸਾਰਾਮ ਨੂੰ ਹੁਣ ਰਾਜਸਥਾਨ ਹਾਈ ਕੋਰਟ ਤੋਂ ਰਾਹਤ ਮਿਲੀ ਹੈ। ਅਦਾਲਤ ਨੇ ਉਸ ਦੀ ਅੰਤਰਿਮ ਜ਼ਮਾਨਤ 1 ਜੁਲਾਈ ਤੱਕ ਵਧਾ ਦਿੱਤੀ ਹੈ।ਹਾਈ ਕੋਰਟ ਨੇ ਆਸਾਰਾਮ ਨੂੰ ਸੁਪਰੀਮ ਕੋਰਟ ਵੱਲੋਂ ਪਹਿਲਾਂ ਜਾਰੀ ਕੀਤੀਆਂ ਸ਼ਰਤਾਂ ਦੀ ਪਾਲਣਾ ਕਰਨ ਲਈ ਕਿਹਾ ਹੈ।
ਸੋਮਵਾਰ ਨੂੰ ਜਸਟਿਸ ਦਿਨੇਸ਼ ਮਹਿਤਾ ਅਤੇ ਜਸਟਿਸ ਵਿਨੀਤ ਕੁਮਾਰ ਦੀ ਡਿਵੀਜ਼ਨ ਬੈਂਚ 'ਚ ਸੁਣਵਾਈ ਹੋਈ। ਅਦਾਲਤ ਨੇ ਆਸਾਰਾਮ ਨੂੰ 30 ਜੂਨ ਤੱਕ ਅੰਤਰਿਮ ਜ਼ਮਾਨਤ ਦੇ ਦਿੱਤੀ ਤਾਂ ਵਕੀਲ ਨੇ ਆਖਰੀ ਦਿਨ ਛੁੱਟੀ ਹੋਣ ਦੀ ਗੱਲ ਕਹਿ ਕੇ 1 ਜੁਲਾਈ ਤੱਕ ਵਧਾਉਣ ਦੀ ਬੇਨਤੀ ਕੀਤੀ। ਦੱਸ ਦੇਈਏ ਕਿ ਆਸਾਰਾਮ 14 ਜਨਵਰੀ ਤੋਂ 31 ਮਾਰਚ ਤੱਕ ਅੰਤਰਿਮ ਜ਼ਮਾਨਤ 'ਤੇ ਸਨ।ਇਹ ਮਿਆਦ ਖਤਮ ਹੋਣ ਤੋਂ ਬਾਅਦ ਆਸਾਰਾਮ ਨੇ 1 ਅਪ੍ਰੈਲ ਨੂੰ ਆਤਮ ਸਮਰਪਣ ਕਰ ਦਿੱਤਾ। ਉਸੇ ਰਾਤ ਉਸ ਨੂੰ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਅਤੇ ਅਜੇ ਵੀ ਉੱਥੇ ਦਾਖਲ ਹੈ।
Get all latest content delivered to your email a few times a month.