ਤਾਜਾ ਖਬਰਾਂ
ਪੰਜਾਬ ਦੇ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਅੱਜ ਅੰਮ੍ਰਿਤ ਵੇਲੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੇ। ਉਨ੍ਹਾਂ ਨੇ ਅੰਮ੍ਰਿਤ ਵੇਲੇ ਸ੍ਰੀ ਅਕਾਲ ਤਖਤ ਸਾਹਿਬ ਸਥਿਤ ਸ੍ਰੀ ਕੋਠਾ ਸਾਹਿਬ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਸ੍ਰੀ ਹਰਿਮੰਦਰ ਸਾਹਿਬ ਵਿਖੇ ਲਿਜਾਏ ਜਾਣ ਸਮੇਂ ਪਾਲਕੀ ਸਾਹਿਬ ਦੇ ਵੀ ਦਰਸ਼ਨ ਕੀਤੇ। ਇਸ ਮੌਕੇ ਉਨ੍ਹਾਂ ਨੂੰ ਸ਼੍ਰੋਮਣੀ ਕਮੇਟੀ ਵਲੋਂ ਸੂਚਨਾ ਕੇਂਦਰ ਵਿਖੇ ਮੈਨੇਜਰ ਸ੍ਰੀ ਦਰਬਾਰ ਸਾਹਿਬ ਸ. ਜਸਪਾਲ ਸਿੰਘ ਢੱਡੇ ਅਤੇ ਸੂਚਨਾ ਕੇਂਦਰ ਦੇ ਕਰਮਚਾਰੀ ਸਤਨਾਮ ਸਿੰਘ ਵਲੋਂ ਸ੍ਰੀ ਹਰਿਮੰਦਰ ਸਾਹਿਬ ਦਾ ਸੁੰਦਰ ਮਾਡਲ ਅਤੇ ਧਾਰਮਿਕ ਪੁਸਤਕਾਂ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਕਈ ਪ੍ਰਮੁੱਖ ਸ਼ਖਸੀਅਤਾਂ ਵੀ ਹਾਜ਼ਰ ਸਨ। ਜ਼ਿਕਰਯੋਗ ਹੈ ਕਿ ਰਾਜਪਾਲ ਸ੍ਰੀ ਕਟਾਰੀਆ ਪਿਛਲੇ ਕੁਝ ਦਿਨਾਂ ਤੋਂ ਸਰਹੱਦੀ ਖੇਤਰ ਵਿਚ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੈਦਲ ਮਾਰਚ ਕਰ ਰਹੇ ਹਨ।
Get all latest content delivered to your email a few times a month.