ਤਾਜਾ ਖਬਰਾਂ
ਨਵੀਂ ਦਿੱਲੀ- ਏਅਰ ਇੰਡੀਆ ਦੀ ਫਲਾਈਟ 'ਚ ਇਕ ਯਾਤਰੀ ਨੇ ਅਜਿਹਾ ਘਿਨਾਉਣਾ ਕੰਮ ਕੀਤਾ ਹੈ, ਜਿਸ ਨੂੰ ਤੁਸੀਂ ਪੜ੍ਹ ਕੇ ਹੈਰਾਨ ਰਹਿ ਜਾਉਂਗੇ! ਜੀ ਹਾਂ ਦਿੱਲੀ ਤੋਂ ਬੈਂਕਾਕ ਜਾ ਰਹੀ ਫਲਾਈਟ ' ਹਾ ਇੱਕ ਵਿਅਕਤੀ ਨੇ ਆਪਣੇ ਨਾਲ ਬੈਠੇ ਯਾਤਰੀ 'ਤੇ ਪਿਸ਼ਾਬ ਕਰ ਦਿੱਤਾ।
ਏਅਰ ਇੰਡੀਆ ਦੇ ਬਿਆਨ ਮੁਤਾਬਕ ਇਹ ਘਟਨਾ 9 ਅਪ੍ਰੈਲ ਦੀ ਹੈ। ਕੈਬਿਨ ਕਰੂ ਨੇ ਕਿਹਾ ਕਿ ਦਿੱਲੀ-ਬੈਂਕਾਕ ਫਲਾਈਟ (AI2336) 'ਤੇ ਇਕ ਯਾਤਰੀ ਨੇ ਨਿਯਮਾਂ ਦੇ ਖਿਲਾਫ ਵਿਵਹਾਰ ਕੀਤਾ। ਇਸ ਮਾਮਲੇ ਦੀ ਸੂਚਨਾ ਡਾਇਰੈਕਟੋਰੇਟ ਆਫ ਸਿਵਲ ਐਵੀਏਸ਼ਨ (ਡੀਜੀਸੀਏ) ਦੇ ਅਧਿਕਾਰੀਆਂ ਨੂੰ ਦਿੱਤੀ ਗਈ ਹੈ।
ਇਸ ਮੁੱਦੇ 'ਤੇ ਸ਼ਹਿਰੀ ਹਵਾਬਾਜ਼ੀ ਮੰਤਰੀ ਕੇ ਰਾਮਮੋਹਨ ਨਾਇਡੂ ਨੇ ਕਿਹਾ ਕਿ ਜੇਕਰ ਕੁਝ ਗਲਤ ਹੋਇਆ ਹੈ ਤਾਂ ਅਸੀਂ ਲੋੜੀਂਦੀ ਕਾਰਵਾਈ ਕਰਾਂਗੇ।
ਏਅਰਲਾਈਨ ਨੇ ਕਿਹਾ ਕਿ ਚਾਲਕ ਦਲ ਨੇ ਸਾਰੇ ਨਿਯਮਾਂ ਦੀ ਪਾਲਣਾ ਕੀਤੀ। ਇਸ ਤੋਂ ਬਾਅਦ ਅਧਿਕਾਰੀਆਂ ਨੂੰ ਮਾਮਲੇ ਦੀ ਜਾਣਕਾਰੀ ਦਿੱਤੀ ਗਈ। ਪਿਸ਼ਾਬ ਕਰਨ ਵਾਲੇ ਯਾਤਰੀ ਨੂੰ ਵੀ ਚੇਤਾਵਨੀ ਦਿੱਤੀ ਗਈ ਸੀ। ਇੰਨਾ ਹੀ ਨਹੀਂ, ਚਾਲਕ ਦਲ ਨੇ ਪੀੜਤ ਯਾਤਰੀ ਨੂੰ ਬੈਂਕਾਕ ਵਿੱਚ ਅਧਿਕਾਰੀਆਂ ਕੋਲ ਸ਼ਿਕਾਇਤ ਕਰਨ ਵਿੱਚ ਮਦਦ ਕਰਨ ਦੀ ਪੇਸ਼ਕਸ਼ ਕੀਤੀ, ਜਿਸ ਨੂੰ ਉਸਨੇ ਇਨਕਾਰ ਕਰ ਦਿੱਤਾ। ਏਅਰ ਇੰਡੀਆ ਦੇ ਬੁਲਾਰੇ ਨੇ ਕਿਹਾ ਕਿ ਘਟਨਾ ਦਾ ਜਾਇਜ਼ਾ ਲੈਣ ਅਤੇ ਦੋਸ਼ੀ ਯਾਤਰੀ ਖਿਲਾਫ ਕਾਰਵਾਈ ਕਰਨ ਲਈ ਇਕ ਸੁਤੰਤਰ ਸਟੈਂਡਿੰਗ ਕਮੇਟੀ ਦਾ ਗਠਨ ਕੀਤਾ ਜਾਵੇਗਾ। ਮਾਮਲੇ ਦੀ ਜਾਂਚ ਲਈ ਡੀਜੀਸੀਏ ਦੀ ਸਟੈਂਡਿੰਗ ਓਪਰੇਟਿੰਗ ਪ੍ਰਕਿਰਿਆ (ਐਸਓਪੀ) ਦੀ ਪਾਲਣਾ ਕੀਤੀ ਜਾਵੇਗੀ।
Get all latest content delivered to your email a few times a month.