IMG-LOGO
ਹੋਮ ਪੰਜਾਬ: ਪੰਜਾਬ ਸਰਕਾਰ ਫੋਕਲ ਪੁਆਇੰਟ ਮੋਗਾ ਦੀ ਕਰੇਗੀ ਕਾਇਆ ਕਲਪ, ਨਿਵੇਸ਼...

ਪੰਜਾਬ ਸਰਕਾਰ ਫੋਕਲ ਪੁਆਇੰਟ ਮੋਗਾ ਦੀ ਕਰੇਗੀ ਕਾਇਆ ਕਲਪ, ਨਿਵੇਸ਼ ਵਧਾਉਣ ਅਤੇ ਉਦਯੋਗਿਕ ਪਸਾਰ ਜ਼ਿਲ੍ਹਾ ਪ੍ਰਸ਼ਾਸ਼ਨ ਦੀ ਪ੍ਰਮੁੱਖ ਤਰਜ਼ੀਹ

Admin User - Apr 10, 2025 06:13 PM
IMG

 ਬੁਨਿਆਦੀ ਢਾਂਚਾ ਯੋਜਨਾਬੰਦੀ ਲਈ ਸੁਝਾਅ ਲੈਣ ਲਈ ਪੰਜਾਬ ਡਿਵੈਲਪਮੈਂਟ ਕਮਿਸ਼ਨ ਦੇ ਮੈਂਬਰ ਵਿਸ਼ੇਸ਼ ਤੌਰ ਉੱਤੇ ਪਹੁੰਚੇ

ਮੋਗਾ, 10 ਅਪ੍ਰੈਲ - ਪੰਜਾਬ ਸਰਕਾਰ ਨੇ ਜ਼ਿਲ੍ਹਾ ਮੋਗਾ ਦੇ ਉਦਯੋਗਿਕ ਵਿਕਾਸ ਨੂੰ ਨਵੀਂ ਦਿਸ਼ਾ ਅਤੇ ਦਸ਼ਾ ਦੇਣ ਦਾ ਫੈਸਲਾ ਕੀਤਾ ਹੈ। ਇਸੇ ਮੰਤਵ ਤਹਿਤ ਪੰਜਾਬ ਡਿਵੈਲਪਮੈਂਟ ਕਮਿਸ਼ਨ ਦੇ ਮੈਂਬਰ  ਵੈਭਵ ਮਹੇਸ਼ਵਰੀ ਵਿਸ਼ੇਸ਼ ਤੌਰ ਉੱਤੇ ਮੋਗਾ ਪਹੁੰਚੇ ਅਤੇ ਸਥਾਨਕ ਉਦਯੋਗਪਤੀਆਂ ਨਾਲ ਮੀਟਿੰਗ ਕੀਤੀ। ਇਸ ਮੀਟਿੰਗ ਵਿੱਚ ਡਿਪਟੀ ਕਮਿਸ਼ਨਰ ਸ਼੍ਰੀ ਸਾਗਰ ਸੇਤੀਆ, ਨਗਰ ਨਿਗਮ ਕਮਿਸ਼ਨਰ ਸ਼੍ਰੀਮਤੀ ਚਾਰੁਮਿਤਾ,  ਸਿਮਰਜੋਤ ਸਿੰਘ ਜਨਰਲ ਮੈਨੇਜਰ ਜ਼ਿਲ੍ਹਾ ਉਦਯੋਗ ਕੇਂਦਰ,  ਅਮਰਪ੍ਰੀਤ ਸਿੰਘ ਕਾਰਜਕਾਰੀ ਇੰਜੀਨੀਅਰ ਪੀ ਐਸ ਆਈ ਈ ਸੀ, ਫੋਕਲ ਪੁਆਇੰਟ ਮੋਗਾ ਦੇ ਪ੍ਰਮੁੱਖ ਉਦਯੋਗਪਤੀ  ਸੁਭਾਸ਼ ਸਰੋਵਰ, ਅਜੀਤਪਾਲ ਸਿੰਘ,  ਜੇ ਪੀ ਐਸ ਖੰਨਾ ਅਤੇ  ਬਲਦੇਵ ਸਿੰਘ ਅਤੇ ਹੋਰ ਹਾਜ਼ਰ ਸਨ।

ਉਦਯੋਗਪਤੀਆਂ ਨਾਲ ਮੀਟਿੰਗ ਕਰਦਿਆਂ ਸ਼੍ਰੀ ਵੈਭਵ ਮਹੇਸ਼ਵਰੀ ਨੇ ਕਿਹਾ ਕਿ ਮੋਗਾ ਸ਼ਹਿਰ ਪੰਜਾਬ ਦੇ ਪ੍ਰਮੁੱਖ ਸਨਅਤੀ ਸ਼ਹਿਰਾਂ ਵਿਚੋਂ ਇੱਕ ਹੈ। ਪੰਜਾਬ ਸਰਕਾਰ ਇਸ ਸ਼ਹਿਰ ਦੇ ਉਦਯੋਗਿਕ ਵਿਕਾਸ ਨੂੰ ਹੋਰ ਹੁਲਾਰਾ ਦੇਣ ਲਈ ਪੂਰੀ ਤਰ੍ਹਾਂ ਉਤਸੁਕ ਹੈ। ਇਸ ਸ਼ਹਿਰ ਦੇ ਉਦਯੋਗਿਕ ਵਿਕਾਸ ਨਾਲ ਸੂਬੇ ਦੇ ਅੰਦਰੂਨੀ ਇਲਾਕਿਆਂ ਵਿੱਚ ਰੋਜ਼ਗਾਰ ਦੇ ਮੌਕੇ ਵਧਣ ਦੇ ਨਾਲ ਨਾਲ ਛੋਟੇ ਅਤੇ ਦਰਮਿਆਨੇ ਉਦਯੋਗਾਂ ਨੂੰ ਬਹੁਤ ਹੁਲਾਰਾ ਮਿਲੇਗਾ ਜਿਸ ਨਾਲ ਸੂਬੇ ਅਤੇ ਲੋਕਾਂ ਦੀ ਆਰਥਿਕ ਉੱਨਤੀ ਹੋਵੇਗੀ। ਉਹਨਾਂ ਕਿਹਾ ਕਿ ਫੋਕਲ ਪੁਆਇੰਟ ਮੋਗਾ ਦੀ ਜਲਦ ਹੀ ਕਾਇਆ ਕਲਪ ਕੀਤੀ ਜਾਵੇਗੀ। 

ਮੀਟਿੰਗ ਦੌਰਾਨ ਫੋਕਲ ਪੁਆਇੰਟ ਦੇ ਬੁਨਿਆਦੀ ਢਾਂਚੇ ਦੇ ਭਵਿੱਖੀ ਯੋਜਨਾਬੰਦੀ ਸਬੰਧੀ ਸੁਝਾਅ ਲਏ ਗਏ ਅਤੇ ਕਾਰਜਕਾਰੀ ਇੰਜੀਨੀਅਰ ਪੀ ਐਸ ਆਈ ਈ ਸੀ ਦੁਆਰਾ ਪੇਸ਼ ਕੀਤੇ ਗਏ ਐਸਟੀਮੇਟ ਉਤੇ ਵਿਚਾਰ ਵਟਾਂਦਰਾ ਕੀਤਾ ਗਿਆ ਤਾਂ ਕਿ ਢਾਂਚੇ ਦਾ ਕੋਈ ਵੀ ਖੇਤਰ ਜਿਵੇਂ ਕਿ ਸੜਕਾਂ, ਸੀਵਰੇਜ, ਗਰੀਨ ਪਾਰਕ, ਅਣਦੇਖੀਆਂ ਨਾ ਰਹਿ ਜਾਣ। ਇਸ ਤੋਂ ਇਲਾਵਾ ਸ਼੍ਰੀ ਵੈਭਵ ਮਹੇਸ਼ਵਰੀ ਵੱਲੋਂ ਉਦਯੋਗਪਤੀਆਂ ਨੂੰ ਆ ਰਹੀਆਂ ਮੁਸ਼ਕਿਲਾਂ ਦਾ ਹੱਲ ਕਰਨ ਦਾ ਭਰੋਸਾ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਕਦੇ ਵੀ ਸਰਕਾਰ ਅਤੇ ਪ੍ਰਸ਼ਾਸਨ ਨੂੰ ਉਨ੍ਹਾਂ ਦੀਆਂ ਸਮੱਸਿਆਵਾਂ ਜਾਣਨ ਅਤੇ ਉਨ੍ਹਾਂ ਦੇ ਹੱਲ ਲਈ ਅੱਗੇ ਆਉਂਦੇ ਨਹੀਂ ਦੇਖਿਆ, ਜਿਵੇਂ ਕਿ ਜ਼ਿਲ੍ਹਾ ਮੋਗਾ ਵਿੱਚ ਕੀਤਾ ਜਾ ਰਿਹਾ ਹੈ।

ਇਸ ਮੌਕੇ ਹਾਜ਼ਰ ਡਿਪਟੀ ਕਮਿਸ਼ਨਰ ਸ਼੍ਰੀ ਸਾਗਰ ਸੇਤੀਆ ਨੇ ਕਿਹਾ ਕਿ ਜ਼ਿਲ੍ਹਾ ਮੋਗਾ ਵਿਖੇ ਨਿਵੇਸ਼ ਵਧਾਉਣ ਅਤੇ ਉਦਯੋਗਿਕ ਪਸਾਰ ਜ਼ਿਲ੍ਹਾ ਪ੍ਰਸ਼ਾਸ਼ਨ ਦੀ ਪ੍ਰਮੁੱਖ ਤਰਜ਼ੀਹ ਹੈ। ਪੰਜਾਬ ਸਰਕਾਰ ਅਤੇ ਪੰਜਾਬ ਡਿਵੈਲਪਮੈਂਟ ਕਮਿਸ਼ਨ ਦੀਆਂ ਅਗਵਾਈ ਲੀਹਾਂ ਵਿੱਚ ਜ਼ਿਲ੍ਹਾ ਪ੍ਰਸ਼ਾਸ਼ਨ ਸਥਾਨਕ ਉਦਯੋਗਪਤੀਆਂ ਨੂੰ ਹਰ ਸੰਭਵ ਸਹਾਇਤਾ ਮੁਹਈਆ ਕਰਵਾਉਣ ਲਈ ਵਚਨਬੱਧ ਹੈ। 

ਇਸ ਮੌਕੇ ਹਾਜ਼ਰ ਉਦਯੋਗਪਤੀਆਂ ਦੁਆਰਾ ਸਰਕਾਰ ਦੀ ਇਸ ਪਹਿਲਕਦਮੀ ਦੀ ਪ੍ਰਸੰਸਾ ਕਰਦੇ ਹੋਏ ਕਿਹਾ ਗਿਆ ਕਿ ਇਸ ਉਪਰਾਲੇ ਨਾਲ ਜ਼ਿਲ੍ਹਾ ਮੋਗਾ ਵਿਖੇ ਨਿਵੇਸ਼ ਵਧੇਗਾ ਅਤੇ ਉਦਯੋਗ ਦਾ ਹੋਰ ਪਸਾਰ ਹੋਵੇਗਾ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.