ਤਾਜਾ ਖਬਰਾਂ
ਨਵੀਂ ਦਿੱਲੀ- ਮੁੰਬਈ ਅੱਤਵਾਦੀ ਹਮਲੇ (26/11) ਦਾ ਮਾਸਟਰਮਾਈਂਡ ਤਹੱਵੁਰ ਰਾਣਾ ਨੂੰ ਅੱਜ ਭਾਰਤ ਲਿਆਂਦਾ ਗਿਆ ਹੈ। ਉਸਨੂੰ ਅਮਰੀਕਾ ਤੋਂ ਲਿਆਂਦਾ ਗਿਆ ਹੈ। ਤਹੱਵੁਰ ਨੂੰ ਅਮਰੀਕੀ ਫੌਜ ਦੇ ਇੱਕ ਵਿਸ਼ੇਸ਼ ਜਹਾਜ਼ ਰਾਹੀਂ ਦਿੱਲੀ ਲਿਆਂਦਾ ਗਿਆ ਜੋ ਦਿੱਲੀ ਦੇ ਪਾਲਮ ਹਵਾਈ ਅੱਡੇ 'ਤੇ ਉਤਰਿਆ। ਇਸ ਹਾਈ ਪ੍ਰੋਫਾਈਲ ਅੱਤਵਾਦੀ ਨੂੰ ਧਿਆਨ ਵਿੱਚ ਰੱਖਦੇ ਹੋਏ, ਹਵਾਈ ਅੱਡੇ 'ਤੇ ਸੁਰੱਖਿਆ ਵਧਾ ਦਿੱਤੀ ਗਈ ਹੈ। ਹਵਾਈ ਅੱਡੇ 'ਤੇ SWAT ਕਮਾਂਡੋਜ਼ ਦੀ ਇੱਕ ਟੀਮ ਤਾਇਨਾਤ ਹੈ।
ਰਾਸ਼ਟਰੀ ਜਾਂਚ ਏਜੰਸੀ (NIA) ਨੇ 26/11 ਦੇ ਮੁੰਬਈ ਅੱਤਵਾਦੀ ਹਮਲਿਆਂ ਦੇ ਮਾਸਟਰਮਾਈਂਡ ਤਹਵੁਰ ਹੁਸੈਨ ਰਾਣਾ ਦੀ ਸਫਲ ਹਵਾਲਗੀ 'ਤੇ ਆਪਣਾ ਪਹਿਲਾ ਬਿਆਨ ਜਾਰੀ ਕੀਤਾ ਹੈ। ਜਿਸ ਵਿੱਚ "2008 ਦੀ ਤਬਾਹੀ ਦੇ ਪਿੱਛੇ ਮੁੱਖ ਸਾਜ਼ਿਸ਼ਕਰਤਾ ਨੂੰ ਨਿਆਂ ਦੇ ਕਟਹਿਰੇ ਵਿੱਚ ਲਿਆਉਣ ਲਈ ਸਾਲਾਂ ਤੋਂ ਨਿਰੰਤਰ ਅਤੇ ਠੋਸ ਯਤਨਾਂ" ਨੂੰ ਯਾਦ ਕੀਤਾ ਗਿਆ ਹੈ।
Get all latest content delivered to your email a few times a month.