ਤਾਜਾ ਖਬਰਾਂ
ਇੰਡੀਅਨ ਪ੍ਰੀਮੀਅਰ ਲੀਗ (IPL) ਦੇ 18ਵੇਂ ਸੀਜ਼ਨ ਵਿੱਚ ਅੱਜ ਡਬਲ ਹੈਡਰ (ਇੱਕ ਦਿਨ ਵਿੱਚ 2 ਮੈਚ) ਖੇਡੇ ਜਾਣਗੇ। ਦਿਨ ਦੇ ਦੂਜੇ ਮੈਚ ਵਿੱਚ ਹੈਦਰਾਬਾਦ ਸਨਰਾਈਜ਼ਰਜ਼ (SRH) ਦਾ ਸਾਹਮਣਾ ਪੰਜਾਬ ਕਿੰਗਜ਼ (PBKS) ਨਾਲ ਹੋਵੇਗਾ। ਇਹ ਮੈਚ ਹੈਦਰਾਬਾਦ ਦੇ ਰਾਜੀਵ ਗਾਂਧੀ ਇੰਟਰਨੈਸ਼ਨਲ ਸਟੇਡੀਅਮ 'ਚ ਸ਼ਾਮ 7:30 ਵਜੇ ਤੋਂ ਖੇਡਿਆ ਜਾਵੇਗਾ।
IPL 2025 ਵਿੱਚ, PBKS ਨੇ 4 ਵਿੱਚੋਂ 3 ਮੈਚ ਜਿੱਤੇ ਹਨ ਅਤੇ 1 ਹਾਰਿਆ ਹੈ। ਇਸ ਦੇ ਨਾਲ ਹੀ, SRH ਨੇ ਸਿਰਫ਼ 1 ਮੈਚ ਜਿੱਤਿਆ ਹੈ ਅਤੇ 4 ਹਾਰੇ ਹਨ।
ਜਦੋਂ ਕਿ ਦਿਨ ਦੇ ਪਹਿਲੇ ਮੈਚ ਵਿੱਚ ਲਖਨਊ ਸੁਪਰ ਜਾਇੰਟਸ (ਐਲਐਸਜੀ) ਦਾ ਸਾਹਮਣਾ ਗੁਜਰਾਤ ਟਾਈਟਨਸ (ਜੀਟੀ) ਨਾਲ ਹੋ ਰਿਹਾ ਹੈ । ਇਹ ਮੈਚ ਦੁਪਹਿਰ 3:30 ਵਜੇ ਤੋਂ ਲਖਨਊ ਦੇ ਏਕਾਨਾ ਸਟੇਡੀਅਮ 'ਚ ਖੇਡਿਆ ਜਾ ਰਿਹਾ ਹੈ।
Get all latest content delivered to your email a few times a month.