ਤਾਜਾ ਖਬਰਾਂ
ਅੰਮ੍ਰਿਤਸਰ- ਨੌਵੀਂ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇੱਕ ਇਲਾਹੀ ਨਗਰ ਕੀਰਤਨ ਪੰਜ ਪਿਆਰਿਆਂ ਦੀ ਅਗਵਾਈ ਹੇਠ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋਇਆ। ਜੋ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿੱਚੋਂ ਹੂੰਦਾ ਹੋਇਆ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜਨਮ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਜਾ ਕੇ ਸਮਾਪਤ ਹੋਵੇਗਾ। ਰਸਤੇ ਵਿੱਚ ਨਗਰ ਕੀਰਤਨ ਦਾ ਸਮੂਹ ਸੰਗਤ ਵੱਲੋਂ ਉਤਸ਼ਾਹ ਨਾਲ ਸਵਾਗਤ ਕੀਤਾ ਗਿਆ ਅਤੇ ਫੁੱਲਾਂ ਦੀ ਵਰਖਾ ਕੀਤੀ ਗਈ।
ਹਿੰਦ ਦੀ ਚਾਦਰ ਅਤੇ ਧਰਮ ਦੀ ਰਾਖੀ ਲਈ ਸ਼ਹਾਦਤ ਦਾ ਪਿਆਲਾ ਪੀਣ ਵਾਲੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਇੱਕ ਅਦਭੁੱਤ ਨਗਰ ਕੀਰਤਨ ਪੰਜ ਪਿਆਰਿਆਂ ਦੀ ਅਗਵਾਈ ਹੇਠ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋਇਆ। ਜੋ ਕਿ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿੱਚੋਂ ਦੀ ਹੂੰਦਾ ਹੋਇਆ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜਨਮ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਪੁਹੰਚੇਗਾ। ਇਸ ਨਗਰ ਕੀਰਤਨ ਵਿੱਚ ਸਕੂਲੀ ਬੱਚਿਆਂ, ਬੈਂਡ ਪਾਰਟੀਆਂ, ਧਾਰਮਿਕ ਜਥੇਬੰਦੀਆਂ ਅਤੇ ਗਤਕਾ ਪਾਰਟੀਆਂ ਨੇ ਸ਼ਮੂਲੀਅਤ ਕਰਕੇ ਇਸ ਦੀ ਸੁੰਦਰਤਾ ਵਿੱਚ ਵਾਧਾ ਕੀਤਾ। ਨਗਰ ਕੀਰਤਨ ਦਾ ਵੱਖ-ਵੱਖ ਥਾਵਾਂ 'ਤੇ ਹਜ਼ਾਰਾਂ ਸੰਗਤਾਂ ਨੇ ਸਵਾਗਤ ਕੀਤਾ ਅਤੇ ਫੁੱਲਾਂ ਦੀ ਵਰਖਾ ਕੀਤੀ | ਸੜਕਾਂ ’ਤੇ ਸਿੱਖ ਸੰਗਤ ਵੱਲੋਂ ਚਾਹ ਅਤੇ ਹੋਰ ਖਾਣ-ਪੀਣ ਦੀਆਂ ਵਸਤਾਂ ਦੇ ਲੰਗਰ ਲਗਾਏ ਗਏ। ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ ਬਾਰੇ ਜਾਣਕਾਰੀ ਦਿੰਦੇ ਹੋਏ ਸ਼੍ਰੀ ਹਰਿਮੰਦਰ ਸਹਿਬ ਦੇ ਹੈਡ ਗ੍ਰੰਥੀ ਗਿਆਨੀ ਰਘਬੀਰ ਸਿੰਘ ਨੇ ਸਮੁੱਚੀ ਸਿੱਖ ਕੌਮ ਨੂੰ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ। ਕਿਹਾ ਕਿ ਸਾਨੂੰ ਗੁਰੂ ਜੀ ਦੇ ਦਰਸਾਏ ਮਾਰਗ ਤੇ ਚੱਲਣਾ ਚਾਹੀਦਾ ਹੈ। ਇਸ ਸਬੰਧ ਵਿਚ ਸ੍ਰੀ ਅਕਾਲ ਤਖਤ ਸਾਹਿਬ ਤੋਂ ਇਹ ਨਗਰ ਕੀਰਤਨ ਦੀ ਆਰੰਭਤਾ ਸ਼੍ਰੀ ਅਕਾਲ ਤਖਤ ਸਾਹਿਬ ਤੋਂ ਪੰਜ ਪਿਆਰਿਆਂ ਦੀ ਅਗਵਾਈ ਹੇਠ ਹੋਈ ਹੈ ਜੌ ਗੁਰੂ ਕਾ ਮਹਿਲ ਵਿਖੇ ਜਾ ਕੇ ਸੰਪਨ ਹੋਵੇਗਾ ਦੇਸ਼ਾਂ ਵਿਦੇਸ਼ਾਂ ਵਿੱਚ ਦੀਆਂ ਗੁਰੂ ਨਾਨਕ ਨਾਲ ਲੇਵਾ ਸੰਗਤਾਂ ਨੂੰ ਅੱਜ ਦੇ ਇਸ ਦਿਹਾੜੇ ਦੀਆਂ ਲੱਖ ਲੱਖ ਮੁਬਾਰਕਾਂ ਹੋਣ। ਨਹੀਂ ਕੋਈ ਹੋਈ ਇਸ ਮੌਕੇ ਨਗਰ ਕੀਰਤਨ ਵਿੱਚ ਸ਼ਾਮਿਲ ਸੰਗਤਾਂ ਨੇ ਵੀ ਹਾਜ਼ਰੀ ਭਰੀ ਤੇ ਕਿਹਾ ਕਿ ਵਧ ਰਹੀ ਗਰਮੀ ਵਿਚ ਵੱਡੀ ਤਾਦਾਦ ਵਿਚ ਸ਼ਰਧਾਲੂ ਇਸ ਨਗਰ ਕੀਰਤਨ ਵਿੱਚ ਸ਼ਾਮਿਲ ਹੋ ਰਹੇ ਹਨ ਤੇ ਆਪਣੇ ਆਪ ਨੂੰ ਭਾਗਾਂ ਵਾਲੇ ਸਮਝ ਰਹੇ ਹਨ।
Get all latest content delivered to your email a few times a month.