IMG-LOGO
ਹੋਮ ਪੰਜਾਬ: 🔵 ਡਿਪਟੀ ਕਮਿਸ਼ਨਰ ਨੇ ਸਾਈਲੋ ਅਤੇ ਅਹਿਮਦਗੜ੍ਹ ਨਵੀਂ ਅਨਾਜ ਮੰਡੀ...

🔵 ਡਿਪਟੀ ਕਮਿਸ਼ਨਰ ਨੇ ਸਾਈਲੋ ਅਤੇ ਅਹਿਮਦਗੜ੍ਹ ਨਵੀਂ ਅਨਾਜ ਮੰਡੀ ਵਿਖੇ ਕੀਤੇ ਗਏ ਖ਼ਰੀਦ ਪ੍ਰਬੰਧਾਂ ਦਾ ਲਿਆ ਜਾਇਜਾ

Admin User - Apr 17, 2025 04:27 PM
IMG

ਕਿਸਾਨਾਂ ਨੂੰ ਸੁੱਕੀ ਕਣਕ ਹੀ ਮੰਡੀਆਂ 'ਚ ਲੈ ਕੇ ਆਉਣ ਦੀ ਅਪੀਲ

ਅਹਿਮਦਗੜ੍ਹ/ ਮਾਲੇਰਕੋਟਲਾ 17 ਅਪ੍ਰੈਲ (ਭੁਪਿੰਦਰ ਗਿੱਲ)-  ਜਿਲ੍ਹੇ ਵਿੱਚ ਕਣਕ ਦੇ ਖਰੀਦ ਪ੍ਰੀਕਿਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜਨ ਲਈ ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਵੱਲੋਂ ਅਹਿਮਦਗੜ੍ਹ ਅਨਾਜ ਮੰਡੀ ਦਾ ਦੌਰਾ ਕੀਤਾ ਅਤੇ ਇਸ ਉਪਰੰਤ ਅਹਿਮਦਗੜ੍ਹ ਵਿਖੇ ਸਥਾਪਿਤ ਸਾਈਲੋ ਵਿਖੇ ਕਣਕ ਦੀ ਖ਼ਰੀਦ ਪ੍ਰਬੰਧਾਂ ਦਾ ਜਾਇਜਾ ਲੈਣ ਲਈ ਵੀ ਪੁਜੇ। ਇਸ ਮੌਕੇ  ਉਨ੍ਹਾਂ ਨਾਲ ਖਰੀਦ ਪ੍ਰੀਕਿਆਂ ਵਿੱਚ ਲੱਗੇ ਅਧਿਕਾਰੀਆਂ ਨਾਲ ਅਹਿਮਦਗੜ੍ਹ ਨਵੀਂ ਅਨਾਜ ਮੰਡੀ ਵਿਖੇ ਚੱਲ ਰਹੀ ਕਣਕ ਦੀ ਖਰੀਦ ਪ੍ਰਬੰਧਾ ਦੀ ਸਮੀਖਿਆ ਕੀਤੀ ਅਤੇ ਕਿਸਾਨਾ,ਆੜ੍ਹਤੀਆਂ ਅਤੇ ਮਜੂਦਰਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਵੀ ਸੁਣੀਆਂ । ਉਨ੍ਹਾਂ ਦੱਸਿਆ ਕਿ ਕਿਸਾਨਾਂ ਦੀ ਸਹੂਲਤ ਲਈ ਜ਼ਿਲ੍ਹੇ ਵਿੱਚ 46 ਮੰਡੀਆਂ ਸਥਾਪਿਤ ਕੀਤੀਆਂ ਗਈਆਂ ਹਨ ਅਤੇ ਦੋ ਸਾਈਲੋ ਕਾਰਜਸ਼ੀਲ ਹਨ ।

ਡਿਪਟੀ ਕਮਿਸ਼ਨਰ ਨੇ ਮੈਨੇਜ਼ਰ ਸਾਈਲੋ ਨੂੰ ਹਦਾਇਤ ਕੀਤੀ ਕਿ ਕਣਕ ਦੇ ਖਰੀਦ ਦੇ ਸੀਜਨ ਦੌਰਾਨ ਸਾਈਲੋ ਨੂੰ ਪੂਰੀ ਕਪੈਸਟੀ ਨਾਲ ਲਗਾਤਾਰ 24x07 ਲਗਾਤਾਰ ਚਲਾਇਆ ਜਾਵੇ ਤਾਂ ਜੋ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਪੇਸ਼ ਨਾ ਆਵੇ । ਉਨ੍ਹਾਂ ਹਦਾਇਤ ਕੀਤੀ ਕਿ ਸਾਈਲੋ ਦੇ ਬਾਹਰ ਅਤੇ ਅੰਦਰ ਰੋਸ਼ਨੀ ਦਾ ਪੁਖੱਤਾ ਪ੍ਰਬੰਧ ਕੀਤਾ ਜਾਵੇ । ਇਸ ਤੋਂ ਇਲਾਵਾ ਜਿਨਸ ਲੈ ਕੇ ਆਉਂਣ ਵਾਲੇ ਕਿਸਾਨਾਂ ਲਈ ਪੀਣ ਵਾਲੇ ਪਾਣੀ, ਬੈਠਣ, ਪਖਾਨੇ ਆਦਿ ਦੇ ਉਚਿੱਤ ਪ੍ਰਬੰਧ ਕੀਤੇ ਜਾਣ ਤਾਂ ਜੋ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਪੇਸ਼ ਨਾ ਆਵੇ ।  

    ਸਾਈਲੋ ਮੈਂਨੇਜਰ ਜਰਨੈਲ ਸਿੰਘ ਨੇ ਡਿਪਟੀ ਕਮਿਸ਼ਨਰ ਨੂੰ ਸਾਈਲੋ ਦੀ ਕੈਪਸਟੀ ਤੋਂ ਜਾਣੂ ਕਰਵਾਉਂਦੀਆਂ ਦੱਸਿਆ ਕਿ ਮਾਲੇਰਕੋਟਲਾ ਅਤੇ ਅਹਿਮਦਗੜ੍ਹ ਵਿਖੇ ਸਥਾਪਿਤ ਸਾਈਲੋਜ ਵਿਖੇ 50 ਹਜਾਰ ਮੀਟਰਿਕ ਟਨ ਪ੍ਰਤੀ ਸਾਈਲੋ ਜਿਨਸ ਨੂੰ ਸਟੋਰ ਕੀਤਾ ਜਾ ਸਕਦਾ ਹੈ।

   ਡਿਪਟੀ ਕਮਿਸ਼ਨਰ ਨੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੰਡੀ ਅਤੇ ਸਾਈਲੋ ਵਿਚ ਆਉਣ ਵਾਲੇ ਕਿਸਾਨਾਂ ਜਾਂ ਮਜਦੂਰਾਂ ਨੂੰ ਕੋਈ ਦਿੱਕਤ ਨਾ ਆਉਂਣ ਦਿੱਤੀ ਜਾਵੇ । ਰੋਜਾਨਾ ਜਿੰਨ੍ਹੀ ਕਣਕ ਆ ਰਹੀ ਹੈ ਉਨ੍ਹੀ ਕਣਕ ਦੀ ਖਰੀਦ ਕੀਤੀ ਜਾਵੇ ਅਤੇ ਦਿਨ ਦੇ ਖਰੀਦ ਦੇ ਬਰਾਬਰ ਹੀ ਲਿਫਟਿੰਗ ਵੀ ਨਾਲੋ ਨਾਲ  ਕਰਨ ਨੂੰ ਯਕੀਨੀ ਬਣਾਇਆ ਜਾਵੇ । ਉਨ੍ਹਾਂ ਨੇ ਕਿਹਾ ਕਿ ਟਰੱਕਾਂ ਦੀ ਵੰਡ ਏਂਜਸੀਆਂ ਆਪਣੀ ਦੇਖਰੇਖ ਹੇਠ ਕਰਵਾਉਣ ਸਭ ਪਾਸੇ ਬਰਾਬਰ ਲਿਫਟਿੰਗ ਕੀਤੀ ਜਾਵੇ। ਉਨ੍ਹਾਂ ਨੇ ਕਿਹਾ ਕਿ ਲਿਫਟਿੰਗ ਦੇ ਕੰਮ ਵਿਚ ਕੁਤਾਹੀ ਬਰਦਾਸਤ ਨਹੀਂ ਹੋਵੇਗੀ ਅਤੇ ਜਿਸ ਕਿਸੇ ਦੇ ਪੱਧਰ ਤੇ ਵੀ ਢਿੱਲ ਪਾਈ ਗਈ ਉਸਦੇ ਖਿਲਾਫ ਸਰਕਾਰੀ ਨਿਯਮਾਂ ਅਨੁਸਾਰ ਸਖ਼ਤ ਤੋਂ ਸਖਤ ਕਾਰਵਾਈ ਕਰਨ ਵਿਚ ਗੁਰੇਜ ਨਹੀਂ ਕੀਤਾ ਜਾਵੇਗਾ।

       ਡਿਪਟੀ ਕਮਿਸ਼ਨਰ ਨੇ ਇਸ ਮੌਕੇ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ 12 ਫੀਸਦੀ ਨਮੀ ਤੋਂ ਜਿਆਦਾ ਵਾਲੀ ਕਣਕ ਮੰਡੀ ਵਿਚ ਨਾ ਲਿਆਉਣ ਅਤੇ ਸੁੱਕੀ ਫਸਲ ਆਵੇਗੀ ਤਾਂ ਨਾਲੋ ਨਾਲ ਖਰੀਦ ਹੋਵੇਗੀ। ਉਨ੍ਹਾਂ ਨੇ ਮਾਰਕਿਟ ਕਮੇਟੀ ਦੇ ਅਧਿਕਾਰੀਆਂ ਨੂੰ ਕਿਹਾ ਕਿ ਮੌਸਮ ਦੇ ਖਤਰੇ ਦੇ ਮੱਦੇਨਜਰ ਮੰਡੀਆਂ ਵਿਚ ਤਰਪਾਲਾਂ ਦੀ ਜਰੂਰਤ ਅਨੁਸਾਰ ਵਿਵਸਥਾ ਕੀਤੀ ਜਾਵੇ। ਉਨ੍ਹਾਂ ਨੇ ਇਹ ਵੀ ਹਦਾਇਤ ਕੀਤੀ ਕਿ ਮੰਡੀਆਂ ਵਿਚ ਛਾਂ ਤੇ ਪੀਣ ਦੇ ਪਾਣੀ ਦੇ ਇੰਤਜਾਮ ਲਗਾਤਾਰ ਹੁੰਦੇ ਰਹਿਣ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜਿ਼ਲ੍ਹੇ ਵਿਚ 16 ਅਪ੍ਰੈਲ ਤੱਕ ਮੰਡੀਆਂ ਵਿਚ 8080 ਮੀਟਰਿਕ ਟਨ ਦੀ ਕਣਕ ਦੀ ਆਮਦ ਹੋਈ ਹੈ, ਜਿਸ ਵਿਚੋਂ ਵੱਖ ਵੱਖ ਖਰੀਦ ਏਜੰਸੀਆਂ ਅਤੇ ਪ੍ਰਾਇਵੇਟ ਵਪਾਰੀਆਂ ਵਲੋਂ 7110 ਮੀਟਰਿਕ ਟਨ ਦੀ ਖਰੀਦ ਕੀਤੀ ਜਾ ਚੁੱਕੀ ਹੈ। ਉਨ੍ਹਾਂ ਹੋਰ ਕਿਹਾ ਕਿ ਜਿ਼ਲ੍ਹੇ ਵਿਚ 48 ਘੰਟੇ ਪਹਿਲਾਂ ਤੱਕ ਖਰੀਦੀ ਕਣਕ ਦੀ 1 ਕਰੋੜ 40 ਲੱਖ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.