ਤਾਜਾ ਖਬਰਾਂ
ਨਵੀਂ ਦਿੱਲੀ- ਇੰਡੀਅਨ ਪ੍ਰੀਮੀਅਰ ਲੀਗ (IPL) 2025 ਦੇ 33ਵੇਂ ਮੈਚ ਵਿੱਚ ਅੱਜ ਮੁੰਬਈ ਇੰਡੀਅਨਜ਼ ਦਾ ਸਾਹਮਣਾ ਸਨਰਾਈਜ਼ਰਸ ਹੈਦਰਾਬਾਦ ਨਾਲ ਹੋਵੇਗਾ।ਇਹ ਮੈਚ ਮੁੰਬਈ ਦੇ ਘਰੇਲੂ ਮੈਦਾਨ ਵਾਨਖੇੜੇ ਸਟੇਡੀਅਮ ਵਿੱਚ ਸ਼ਾਮ 7:30 ਵਜੇ ਤੋਂ ਖੇਡਿਆ ਜਾਵੇਗਾ। ਟਾਸ ਸ਼ਾਮ 7 ਵਜੇ ਹੋਵੇਗਾ। ਇਸ ਸੀਜ਼ਨ ਵਿੱਚ MI ਅਤੇ SRH ਵਿਚਕਾਰ ਇਹ ਪਹਿਲਾ ਮੈਚ ਹੋਵੇਗਾ।
ਹਾਰਦਿਕ ਪੰਡਯਾ ਦੀ ਕਪਤਾਨੀ ਵਾਲੀ MI ਨੇ 6 ਵਿੱਚੋਂ 2 ਮੈਚ ਜਿੱਤ ਕੇ 4 ਅੰਕ ਹਨ। ਉਥੇ ਹੀ ਪੈਟ ਕਮਿੰਸ ਦੀ ਅਗਵਾਈ ਵਾਲੀ ਸਨਰਾਈਜ਼ਰਸ ਹੈਦਰਾਬਾਦ ਦੇ ਵੀ 6 'ਚੋਂ 2 ਮੈਚ ਜਿੱਤ ਕੇ 4 ਅੰਕ ਹੋ ਗਏ ਹਨ। ਦੋਵੇਂ ਟੀਮਾਂ ਆਪਣੇ ਪਿਛਲੇ ਮੈਚ ਜਿੱਤ ਕੇ ਫਾਰਮ 'ਚ ਵਾਪਸ ਆ ਗਈਆਂ ਹਨ।
Get all latest content delivered to your email a few times a month.