ਤਾਜਾ ਖਬਰਾਂ
ਜਾਣਕਾਰੀ ਅਨੁਸਾਰ ਮਾਤਾ ਰਾਣੀ ਮੁਹੱਲੇ ਵਿੱਚ ਪੰਚਾਇਤੀ ਜ਼ਮੀਨ ’ਤੇ ਜਤਿੰਦਰ ਸਿੰਘ ਉਰਫ਼ ਕਾਲੂ ਨੇ ਕਬਜ਼ਾ ਕੀਤਾ ਹੋਇਆ ਸੀ। ਜਿਸ ਸਬੰਧੀ ਪੰਚਾਇਤ ਵੱਲੋਂ ਸ਼ਿਕਾਇਤ ਕੀਤੀ ਗਈ ਅਤੇ ਪੁਲੀਸ ਸੁਰੱਖਿਆ ਦੀ ਮੰਗ ਕੀਤੀ ਗਈ। ਪੁਲੀਸ ਦੀ ਹਾਜ਼ਰੀ ਵਿੱਚ ਤਸਕਰ ਦੀ ਨਾਜਾਇਜ਼ ਜਾਇਦਾਦ ਨੂੰ ਢਾਹ ਦਿੱਤਾ ਗਿਆ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਸ਼ਾ ਤਸਕਰਾ ਨੂੰ ਦੋ ਵਿਕਲਪ ਦਿੱਤੇ ਹਨ। ਜਾਂ ਤਾਂ ਉਹ ਤਸਕਰੀ ਛੱਡ ਦੇਣ ਜਾਂ ਪੰਜਾਬ ਛੱਡ ਦੇਣ। ਥਾਣਾ ਮੁਖੀ ਮਨਿੰਦਰ ਸਿੰਘ ਨੇ ਦੱਸਿਆ ਕਿ ਕਾਲੂ ਦੇ ਘਰ ਉਸ ਦੀ ਪਤਨੀ, ਭੈਣ, ਦੋ ਭਰਾ ਅਤੇ ਮਾਂ ਹਨ।ਉਨ੍ਹਾਂ ਨੇ ਆਪਣੇ ਘਰ ਦੇ ਸਾਹਮਣੇ ਕਬਜ਼ਾ ਕੀਤਾ ਹੋਇਆ ਸੀ ਜਿਸ ਨੂੰ ਢਾਹ ਕੇ ਕਬਜ਼ਾ ਹਟਾ ਦਿੱਤਾ ਗਿਆ ਹੈ। ਪੰਜਾਬ ਪੁਲਿਸ ਵੱਲੋਂ ਨਸ਼ਾ ਤਸਕਰਾਂ ਖਿਲਾਫ ਵਿਆਪਕ ਮੁਹਿੰਮ ਚਲਾਈ ਜਾ ਰਹੀ ਹੈ। ਸੀਮਾ ਪਾਰ ਦੀ ਤਸਕਰੀ ਅਤੇ ਛੋਟੇ ਪੈਮਾਨੇ 'ਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੋਵਾਂ 'ਤੇ ਨੇੜਿਓਂ ਨਜ਼ਰ ਰੱਖੀ ਜਾ ਰਹੀ ਹੈ। ਥਾਣਾ ਮੁਖੀ ਗੌਰਵ ਯਾਦਵ ਨੇ ਸਪੱਸ਼ਟ ਕੀਤਾ ਹੈ ਕਿ ਇਸ ਮਾਮਲੇ ਵਿੱਚ ਕਿਸੇ ਵੀ ਦੋਸ਼ੀ ਨਾਲ ਨਰਮੀ ਨਹੀਂ ਵਰਤੀ ਜਾਵੇਗੀ। ਜ਼ਿਲ੍ਹਾ ਪੁਲੀਸ ਮੁਖੀ ਨੇ ਨਸ਼ਾ ਤਸਕਰਾਂ ਨੂੰ ਨੌਜਵਾਨ ਪੀੜ੍ਹੀ ਨੂੰ ਬਰਬਾਦ ਕਰਨ ਤੋਂ ਗੁਰੇਜ਼ ਕਰਨ ਦੀ ਚਿਤਾਵਨੀ ਦਿੱਤੀ ਹੈ। ਪੁਲਿਸ ਲਗਾਤਾਰ ਵੱਡੀ ਮਾਤਰਾ ਵਿੱਚ ਨਸ਼ੀਲੇ ਪਦਾਰਥ ਬਰਾਮਦ ਕਰ ਰਹੀ ਹੈ।
Get all latest content delivered to your email a few times a month.