ਤਾਜਾ ਖਬਰਾਂ
ਜਲੰਧਰ ਦੇ ਸਦਰ ਪੁਲਿਸ ਸਟੇਸ਼ਨ ਵਿਚ ਫ਼ਿਲਮ ‘ਜਾਟ’ ਵਿਚ ਕੰਮ ਕਰਨ ਵਾਲੇ ਬਾਲੀਵੁੱਡ ਅਦਾਕਾਰ ਸੰਨੀ ਦਿਓਲ, ਰਣਦੀਪ ਹੁੱਡਾ, ਵਿਨੀਤ ਕੁਮਾਰ, ਨਿਰਦੇਸ਼ਕ ਗੋਪੀ ਚੰਦ ਅਤੇ ਨਿਰਮਾਤਾ ਨਵੀਨ ਮਾਲੀਨੇਨੀ ਵਿਰੁੱਧ ਮਾਮਲਾ ਦਰਜ ਕੀਤਾ ਗਿਆ ਹੈ। ਇਹ ਮਾਮਲਾ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ਹੇਠ ਧਾਰਾ 299 ਬੀ.ਐਨ.ਐਸ. ਤਹਿਤ ਦਰਜ ਕੀਤਾ ਗਿਆ ਹੈ। ਇਹ ਮਾਮਲਾ ਜਲੰਧਰ ਦੇ ਪਿੰਡ ਫੋਲੜੀਵਾਲ ਦੇ ਵਸਨੀਕ ਵਿਕੋਲਫ ਗੋਲਡ ਦੇ ਬਿਆਨ ’ਤੇ ਦਰਜ ਕੀਤਾ ਗਿਆ ਹੈ। ਕੱਲ੍ਹ, ਈਸਾਈ ਭਾਈਚਾਰੇ ਨੇ ਫਿਲਮ ‘ਜਾਟ’ ਵਿਚ ਪ੍ਰਭੂ ਯਿਸੂ ਮਸੀਹ ਦੀ ਬੇਅਦਬੀ ਦੇ ਸੰਬੰਧ ਵਿਚ ਪੁਲਿਸ ਕਮਿਸ਼ਨਰੇਟ ਦਫ਼ਤਰ ਦੇ ਬਾਹਰ ਵਿਰੋਧ ਪ੍ਰਦਰਸ਼ਨ ਕੀਤਾ ਸੀ ਅਤੇ ਅਧਿਕਾਰੀਆਂ ਨੂੰ ਮਾਮਲਾ ਦਰਜ ਕਰਨ ਲਈ ਇਕ ਮੰਗ ਪੱਤਰ ਵੀ ਦਿੱਤਾ ਸੀ। ਪੁਲਿਸ ਨੂੰ ਦਿੱਤੀ ਆਪਣੀ ਸ਼ਿਕਾਇਤ ਵਿਚ, ਦੋਸ਼ੀ ਨੇ ਦੋਸ਼ ਲਗਾਇਆ ਕਿ ਫਿਲਮ ‘ਜਾਟ’ ਵਿਚ ਪ੍ਰਭੂ ਯਿਸੂ ਮਸੀਹ ਦੇ ਸਲੀਬ ’ਤੇ ਚੜ੍ਹਾਏ ਜਾਣ ਦੇ ਦ੍ਰਿਸ਼ ਦੀ ਨਕਲ ਕਰਕੇ ਈਸਾਈ ਭਾਈਚਾਰੇ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਈ ਗਈ ਹੈ।
Get all latest content delivered to your email a few times a month.