ਤਾਜਾ ਖਬਰਾਂ
ਬਠਿੰਡਾ ਪੁਲਿਸ ਪ੍ਰਸ਼ਾਸਨ ਨੇ ਨਸ਼ਾ ਤਸਕਰੀ ‘ਤੇ ਨਕੇਲ ਕੱਸਦਿਆਂ ਵੱਡੀ ਕਾਰਵਾਈ ਕੀਤੀ ਹੈ। ਸਿਵਲ ਲਾਈਨ ਥਾਣਾ ਖੇਤਰ ਵਿੱਚ ਨਸ਼ਾ ਰੋਕਣ ਵਿੱਚ ਅਸਫ਼ਲ ਰਹਿਣ ਦੇ ਮਾਮਲੇ ਵਿੱਚ SSP ਅਮਨੀਤ ਕੌਂਡਲ ਨੇ ਬਠਿੰਡਾ ਸਿਵਲ ਲਾਈਨ ਦੇ SHO ਰਵਿੰਦਰ ਸਿੰਘ ਅਤੇ ਐਡੀਸ਼ਨਲ SHO ਬੇਅੰਤ ਸਿੰਘ ਨੂੰ ਸਸਪੈਂਡ ਕਰ ਦਿੱਤਾ। ਜਾਣਕਾਰੀ ਅਨੁਸਾਰ, ਧੋਬੀਆਣਾ ਬਸਤੀ, ਜੋ ਕਿ ਸਿਵਲ ਲਾਈਨਜ਼ ਥਾਣੇ ਅਧੀਨ ਆਉਂਦੀ ਹੈ, ਉਸ ਵਿੱਚ ਲੰਬੇ ਸਮੇਂ ਤੋਂ ਚਿੱਟਾ (ਸਿੰਥੈਟਿਕ ਡਰੱਗਜ਼) ਦੀ ਵੱਡੇ ਪੱਧਰ 'ਤੇ ਤਸਕਰੀ ਅਤੇ ਵਿਕਰੀ ਦੀਆਂ ਸ਼ਿਕਾਇਤਾਂ ਮਿਲ ਰਹੀਆਂ ਸਨ। ਇਸ ਸਬੰਧੀ ਸਥਾਨਕ ਲੋਕਾਂ ਵੱਲੋਂ SSP ਅਤੇ ਡੀਆਈਜੀ ਨੂੰ ਕਈ ਵਾਰ ਲਿਖਤੀ ਸ਼ਿਕਾਇਤਾਂ ਦਿੱਤੀਆਂ ਗਈਆਂ। ਸ਼ਿਕਾਇਤਾਂ ਦੀ ਜਾਂਚ ਕਰਨ ਤੋਂ ਬਾਅਦ ਇਹ ਕਾਰਵਾਈ ਕੀਤੀ ਗਈ।
ਇਹ ਪਹਿਲਾ ਮਾਮਲਾ ਹੈ ਜਦੋਂ ਸਿਵਲ ਲਾਈਨਜ਼ ਥਾਣੇ ਦੇ SHO ਅਤੇ ਐਡੀਸ਼ਨਲ SHO ਨੂੰ ਆਪਣੇ ਇਲਾਕੇ ਵਿੱਚ ਨਸ਼ਿਆਂ ਦੀ ਦੁਰਵਰਤੋਂ ਨੂੰ ਰੋਕਣ ਵਿੱਚ ਅਸਫਲ ਰਹਿਣ ਕਾਰਨ ਮੁਅੱਤਲ ਕੀਤਾ ਗਿਆ ਹੈ,..ਬਠਿੰਡਾ ਪੁਲਸ ਹੁਣ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ 'ਤੇ ਕੰਮ ਕਰ ਰਹੀ ਹੈ।.. ਐੱਸਐੱਸਪੀ ਅਮਨੀਤ ਕੌਂਡਲ ਨੇ ਸਪੱਸ਼ਟ ਕੀਤਾ ਕਿ ਅਜਿਹੀ ਕਾਰਵਾਈ ਭਵਿੱਖ ਵਿੱਚ ਵੀ ਜਾਰੀ ਰਹੇਗੀ। ਉਨ੍ਹਾਂ ਕਿਹਾ, "ਜੇਕਰ ਕੋਈ ਪੁਲਸ ਕਰਮਚਾਰੀ ਜਾਂ ਅਧਿਕਾਰੀ ਨਸ਼ਿਆਂ ਵਿਰੁੱਧ ਕਾਰਵਾਈ ਕਰਨ ਵਿੱਚ ਅਸਫਲ ਪਾਇਆ ਜਾਂਦਾ ਹੈ, ਤਾਂ ਉਸ ਵਿਰੁੱਧ ਵੀ ਸਖ਼ਤ ਕਾਰਵਾਈ ਕੀਤੀ ਜਾਵੇਗੀ।
Get all latest content delivered to your email a few times a month.