ਤਾਜਾ ਖਬਰਾਂ
ਪੰਜਾਬ ਵਿੱਚ ਅੱਜ ਵੀ ਮੀਂਹ ਸਬੰਧੀ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਸਮੇਂ ਦੌਰਾਨ ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ 40 ਕਿਲੋਮੀਟਰ ਦੀ ਰਫ਼ਤਾਰ ਨਾਲ ਹਵਾਵਾਂ ਚੱਲ ਸਕਦੀਆਂ ਹਨ।
ਸ਼ੁੱਕਰਵਾਰ ਨੂੰ ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਤੇਜ਼ ਹਵਾਵਾਂ ਚੱਲੀਆਂ। ਹਾਲਾਂਕਿ, ਕੋਈ ਨੁਕਸਾਨ ਨਹੀਂ ਹੋਇਆ। ਪਰ ਕਿਸਾਨਾਂ ਨੂੰ ਭਾਰੀ ਨੁਕਸਾਨ ਦਾ ਸਾਹਮਣਾ ਕਰਨਾ ਪਿਆ ਹੈ। ਦੱਸ ਦਈਏ ਕਿ ਮੰਡੀਆਂ ’ਚ ਕਿਸਾਨਾਂ ਦੀਆਂ ਫਸਲਾਂ ਖੁੱਲ੍ਹੇ ਆਸਮਾਨ ਥੱਲੇ ਪਈਆਂ ਹਨ।
ਸ਼ੁੱਕਰਵਾਰ ਨੂੰ ਜਾਰੀ ਕੀਤੇ ਗਏ ਆਰੈਂਜ ਅਲਰਟ ਦੇ ਵਿਚਾਲੇ ਮੋਗਾ ਵਿੱਚ 4 ਮਿਲੀਮੀਟਰ, ਲੁਧਿਆਣਾ ਵਿੱਚ 2 ਮਿਲੀਮੀਟਰ ਅਤੇ ਫਿਰੋਜ਼ਪੁਰ ਵਿੱਚ 2 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ।
Get all latest content delivered to your email a few times a month.