ਤਾਜਾ ਖਬਰਾਂ
ਨਵੀਂ ਦਿੱਲੀ- ਪਾਕਿਸਤਾਨ ਦੀ ਮਹਿਲਾ ਟੀਮ ਭਾਰਤ ਵਿੱਚ ਹੋਣ ਵਾਲੇ ਵਿਸ਼ਵ ਕੱਪ 2025 ਵਿੱਚ ਖੇਡਣ ਨਹੀਂ ਆਵੇਗੀ। ਪਾਕਿਸਤਾਨ ਮਹਿਲਾ ਟੀਮ ਨੇ ਹਾਲ ਹੀ ਵਿੱਚ ਵਿਸ਼ਵ ਕੱਪ ਲਈ ਕੁਆਲੀਫਾਈ ਕੀਤਾ ਹੈ। ਭਾਰਤ 29 ਸਤੰਬਰ ਤੋਂ 26 ਅਕਤੂਬਰ ਤੱਕ ਹੋਣ ਵਾਲੇ ਇਸ ਟੂਰਨਾਮੈਂਟ ਦੀ ਮੇਜ਼ਬਾਨੀ ਕਰੇਗਾ।ਪਾਕਿਸਤਾਨ ਕ੍ਰਿਕਟ ਬੋਰਡ ਦੇ ਚੇਅਰਮੈਨ ਮੋਹਸਿਨ ਨਕਵੀ ਨੇ ਐਲਾਨ ਕੀਤਾ ਹੈ ਕਿ ਉਨ੍ਹਾਂ ਦੀ ਮਹਿਲਾ ਟੀਮ ਇਸ ਸਾਲ ਦੇ ਅੰਤ ਵਿੱਚ ਹੋਣ ਵਾਲੇ ਆਈਸੀਸੀ ਵਨਡੇ ਵਿਸ਼ਵ ਕੱਪ ਲਈ ਭਾਰਤ ਨਹੀਂ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਸਾਲ ਦੇ ਸ਼ੁਰੂ ਵਿੱਚ ਹੋਏ ਸਮਝੌਤੇ ਅਨੁਸਾਰ ਉਹ ਹਾਈਬ੍ਰਿਡ ਮਾਡਲ ਦੀ ਪਾਲਣਾ ਕਰਦੇ ਹੋਏ ਆਪਣੇ ਮੈਚ ਨਿਰਪੱਖ ਸਥਾਨ 'ਤੇ ਖੇਡਣਗੇ।
ਦਰਅਸਲ ਪਾਕਿਸਤਾਨ ਨੇ ਹਾਲ ਹੀ 'ਚ ਖਤਮ ਹੋਈ ਚੈਂਪੀਅਨਸ ਟਰਾਫੀ ਦੀ ਮੇਜ਼ਬਾਨੀ ਕੀਤੀ ਸੀ। ਟੀਮ ਇੰਡੀਆ ਨੇ ਸਿਆਸੀ ਕਾਰਨਾਂ ਕਰਕੇ ਪਾਕਿਸਤਾਨ ਵਿੱਚ ਆਪਣੇ ਮੈਚ ਨਹੀਂ ਖੇਡੇ। ਟੀਮ ਇੰਡੀਆ ਦੇ ਸਾਰੇ ਮੈਚ ਦੁਬਈ 'ਚ ਹੋਏ ਸਨ।
Get all latest content delivered to your email a few times a month.