ਤਾਜਾ ਖਬਰਾਂ
ਚੰਡੀਗੜ੍ਹ: ਜੰਮੂ-ਕਸ਼ਮੀਰ ਦੇ ਪਹਿਲਗਾਮ 'ਚ 22 ਅਪ੍ਰੈਲ ਨੂੰ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਚੰਡੀਗੜ੍ਹ 'ਚ ਵੀ ਸੁਰੱਖਿਆ ਏਜੰਸੀਆਂ ਨੂੰ ਅਲਰਟ 'ਤੇ ਰੱਖਿਆ ਗਿਆ ਹੈ। ਪੰਜਾਬ ਦੇ ਰਾਜਪਾਲ ਅਤੇ ਯੂਟੀ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ਰਾਜ ਭਵਨ ਵਿਖੇ ਉੱਚ ਪੱਧਰੀ ਸੁਰੱਖਿਆ ਸਮੀਖਿਆ ਮੀਟਿੰਗ ਬੁਲਾਈ। ਮੀਟਿੰਗ ਵਿੱਚ ਰਾਜਪਾਲ ਦੇ ਪ੍ਰਮੁੱਖ ਸਕੱਤਰ, ਗ੍ਰਹਿ ਸਕੱਤਰ, ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਚੰਡੀਗੜ੍ਹ, ਐਸਐਸਪੀ ਸੁਰੱਖਿਆ ਅਤੇ ਟਰੈਫਿਕ ਅਤੇ ਐਸਐਸਪੀ ਚੰਡੀਗੜ੍ਹ ਹਾਜ਼ਰ ਸਨ।ਮੀਟਿੰਗ ਵਿੱਚ ਚੰਡੀਗੜ੍ਹ ਦੀ ਮੌਜੂਦਾ ਸੁਰੱਖਿਆ ਸਥਿਤੀ ਦਾ ਵਿਸਥਾਰਪੂਰਵਕ ਮੁਲਾਂਕਣ ਕੀਤਾ ਗਿਆ। ਰਾਜਪਾਲ ਨੇ ਹਦਾਇਤ ਕੀਤੀ ਕਿ ਨਾਗਰਿਕਾਂ ਅਤੇ ਮਹੱਤਵਪੂਰਨ ਅਦਾਰਿਆਂ ਦੀ ਸੁਰੱਖਿਆ ਲਈ ਚੌਕਸੀ ਅਤੇ ਨਿਗਰਾਨੀ ਨੂੰ ਹੋਰ ਮਜ਼ਬੂਤ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਲੋਕਾਂ ਦੀ ਸੁਰੱਖਿਆ ਸਭ ਤੋਂ ਵੱਡੀ ਤਰਜੀਹ ਹੈ ਅਤੇ ਸਾਰੇ ਵਿਭਾਗਾਂ ਨੂੰ ਆਪਸੀ ਤਾਲਮੇਲ ਨਾਲ ਕੰਮ ਕਰਨਾ ਚਾਹੀਦਾ ਹੈ ਤਾਂ ਜੋ ਸ਼ਹਿਰ ਵਿੱਚ ਅਮਨ-ਕਾਨੂੰਨ ਦੀ ਵਿਵਸਥਾ ਬਣਾਈ ਰੱਖੀ ਜਾ ਸਕੇ।
ਮੀਟਿੰਗ ਦੌਰਾਨ ਰਾਜਪਾਲ ਕਟਾਰੀਆ ਨੇ ਕਿਹਾ ਕਿ ਨਾਗਰਿਕਾਂ ਦੀ ਸੁਰੱਖਿਆ ਨੂੰ ਲੈ ਕੇ ਕਿਸੇ ਵੀ ਤਰ੍ਹਾਂ ਦੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਜਿਸ ਦੇ ਜਵਾਬ ਵਿੱਚ ਚੰਡੀਗੜ੍ਹ ਦੇ ਡੀਜੀਪੀ ਨੇ ਰਾਜਪਾਲ ਨੂੰ ਭਰੋਸਾ ਦਿੱਤਾ ਕਿ ਚੰਡੀਗੜ੍ਹ ਵਿੱਚ ਗਸ਼ਤ ਤੇਜ਼ ਕਰ ਦਿੱਤੀ ਗਈ ਹੈ, ਸਾਰੇ ਲੋੜੀਂਦੇ ਸੁਰੱਖਿਆ ਪ੍ਰਬੰਧ ਕੀਤੇ ਜਾ ਰਹੇ ਹਨ ਅਤੇ ਨਾਗਰਿਕਾਂ ਦੀ ਸੁਰੱਖਿਆ ਨੂੰ ਪੂਰੀ ਤਰ੍ਹਾਂ ਯਕੀਨੀ ਬਣਾਇਆ ਜਾਵੇਗਾ ਅਤੇ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ ਤਾਂ ਜੋ ਸ਼ਹਿਰ ਵਾਸੀ ਪੂਰੀ ਤਰ੍ਹਾਂ ਸੁਰੱਖਿਅਤ ਮਹਿਸੂਸ ਕਰ ਸਕਣ।
Get all latest content delivered to your email a few times a month.