ਤਾਜਾ ਖਬਰਾਂ
ਪਹਿਲਗਾਮ ਹਮਲੇ ਵਿੱਚ ਸ਼ਾਮਿਲ ਸ਼ੱਕੀ ਸਥਾਨਕ ਅੱਤਵਾਦੀਆਂ ਵਿਰੁੱਧ ਇਕ ਵੱਡਾ ਅਭਿਆਨ ਸ਼ੁਰੂ ਕੀਤਾ ਜਾ ਰਿਹਾ ਹੈ। ਅਨੰਤਨਾਗ ਜ਼ਿਲ੍ਹੇ ਦੇ ਬਿਜਬੇਹਾੜਾ ਦੇ ਤ੍ਰਾਲ ਦੇ ਗੋਰੀ ਇਲਾਕੇ ਵਿਚ ਇਕ ਅੱਤਵਾਦੀ ਦੇ ਘਰ ਨੂੰ ਬੰਬ ਨਾਲ ਉਡਾ ਦਿੱਤਾ ਗਿਆ, ਜਦੋਂ ਕਿ ਇਕ ਹੋਰ ਸ਼ੱਕੀ ਦੇ ਘਰ ਨੂੰ ਬੁਲਡੋਜ਼ਰ ਨਾਲ ਢਾਹ ਦਿੱਤਾ ਗਿਆ। ਦੱਖਣੀ ਕਸ਼ਮੀਰ ਦੇ ਗੁਰੀ ਦੇ ਇਕ ਪਿੰਡ ਵਿਚ ਤਲਾਸ਼ੀ ਮੁਹਿੰਮ ਦੌਰਾਨ ਸੁਰੱਖਿਆ ਬਲਾਂ ਨੇ ਇਕ ਸ਼ੱਕੀ ਅੱਤਵਾਦੀ ਦੇ ਘਰ ਨੂੰ ਉਡਾ ਦਿੱਤਾ। ਸੂਤਰਾਂ ਨੇ ਦੱਸਿਆ ਕਿ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਦੌਰਾਨ ਸੁਰੱਖਿਆ ਬਲਾਂ ਨੇ ਘਰ ਵਿਚ ਕੁਝ ਸ਼ੱਕੀ ਵਸਤੂਆਂ ਵੇਖੀਆਂ। ਖ਼ਤਰੇ ਨੂੰ ਮਹਿਸੂਸ ਕਰਦੇ ਹੋਏ, ਸੁਰੱਖਿਆ ਬਲ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਪਿੱਛੇ ਹਟ ਗਏ। ਹਾਲਾਂਕਿ, ਪਿੱਛੇ ਹਟਣ ਤੋਂ ਥੋੜ੍ਹੀ ਦੇਰ ਬਾਅਦ ਹੀ ਇਕ ਸ਼ਕਤੀਸ਼ਾਲੀ ਧਮਾਕੇ ਨਾਲ ਘਰ ਨੂੰ ਵੱਡਾ ਨੁਕਸਾਨ ਪਹੁੰਚਿਆ। ਦੱਸਿਆ ਜਾ ਰਿਹਾ ਹੈ ਕਿ ਇਹ ਘਰ ਪਹਿਲਗਾਮ ਹਮਲੇ ਵਿਚ ਸ਼ਾਮਿਲ ਅੱਤਵਾਦੀ ਆਦਿਲ ਦਾ ਸੀ। ਦੂਜੇ ਪਾਸੇ, ਦੱਖਣੀ ਕਸ਼ਮੀਰ ਦੇ ਤਰਾਲ ਵਿਚ ਲਸ਼ਕਰ ਅੱਤਵਾਦੀ ਆਸਿਫ਼ ਸ਼ੇਖ ਦਾ ਘਰ ਢਾਹ ਦਿੱਤਾ ਗਿਆ। ਜੰਮੂ-ਕਸ਼ਮੀਰ ਪ੍ਰਸ਼ਾਸਨ ਨੇ ਬੁਲਡੋਜ਼ਰ ਦੀ ਵਰਤੋਂ ਕਰਕੇ ਘਰ ਨੂੰ ਢਾਹ ਦਿੱਤਾ ਹੈ।
Get all latest content delivered to your email a few times a month.