ਤਾਜਾ ਖਬਰਾਂ
ਚੰਡੀਗੜ੍ਹ, 27 ਅਪ੍ਰੈਲ: ਮੁੱਖ ਚੋਣ ਅਫ਼ਸਰ, ਪੰਜਾਬ ਦੇ ਦਫ਼ਤਰ ਨੇ ਅੱਜ ਨੌਜਵਾਨ ਵੋਟਰਾਂ ਵਿੱਚ ਚੋਣ ਜਾਗਰੂਕਤਾ ਨੂੰ ਉਤਸ਼ਾਹਿਤ ਕਰਨ ਲਈ ਰਾਜ ਭਰ ਵਿੱਚ ਇਲੈਕਟੋਰਲ ਲਿਟਰੇਸੀ ਕਲੱਬਾਂ ਵੱਲੋਂ ਨਿਭਾਈ ਜਾ ਰਹੀ ਭੂਮਿਕਾ ਬਾਰੇ ਵਿਸਥਾਰ ਵਿੱਚ ਜਾਣਕਾਰੀ ਸਾਂਝੀ ਕੀਤੀ ਹੈ। ਸਕੂਲਾਂ, ਕਾਲਜਾਂ ਅਤੇ ਯੂਨੀਵਰਸਿਟੀਆਂ ਵਿੱਚ 3,000 ਤੋਂ ਵੱਧ ਇਲੈਕਟੋਰਲ ਲਿਟਰੇਸੀ ਕਲੱਬ ਸਰਗਰਮੀ ਨਾਲ ਕੰਮ ਕਰ ਰਹੇ ਹਨ।
ਇਲੈਕਟੋਰਲ ਲਿਟਰੇਸੀ ਕਲੱਬ ਵਿਦਿਆਰਥੀਆਂ ਨੂੰ ਵਿਚਾਰ ਚਰਚਾ, ਮੋਕ ਚੋਣਾਂ, ਪੋਸਟਰ ਮੁਕਾਬਲੇ, ਸਹੁੰ ਚੁੱਕ ਸਮਾਰੋਹ, ਅਤੇ ਵੋਟਰ ਜਾਗਰੂਕਤਾ ਮੁਹਿੰਮਾਂ ਸਮੇਤ ਬਹੁਤ ਸਾਰੀਆਂ ਚੋਣ ਗਤੀਵਿਧੀਆਂ ਵਿੱਚ ਸ਼ਾਮਲ ਕਰ ਰਹੇ ਹਨ। ਇਹ ਯਤਨ ਨੌਜਵਾਨਾਂ ਵਿੱਚ ਜਮਹੂਰੀ ਭਾਗੀਦਾਰੀ ਅਤੇ ਜ਼ਿੰਮੇਵਾਰ ਨਾਗਰਿਕਤਾ ਦੀਆਂ ਕਦਰਾਂ-ਕੀਮਤਾਂ ਨੂੰ ਪੈਦਾ ਕਰਨ ਵਿੱਚ ਮਦਦ ਕਰ ਰਹੇ ਹਨ।
ਪੰਜਾਬ ਦੇ ਮੁੱਖ ਚੋਣ ਅਧਿਕਾਰੀ, ਸਿਬਿਨ ਸੀ ਨੇ ਕਿਹਾ ਕਿ "ਇਲੈਕਟੋਰਲ ਲਿਟਰੇਸੀ ਕਲੱਬਾਂ ਦੇ ਮਾਧਿਅਮ ਨਾਲ, ਅਸੀਂ ਲੋਕਤੰਤਰ ਦੇ ਭਵਿੱਖ ਵਿੱਚ ਨਿਵੇਸ਼ ਕਰ ਰਹੇ ਹਾਂ। ਸ਼ੁਰੂਆਤੀ ਪੜਾਅ 'ਤੇ ਚੋਣ ਗਿਆਨ ਨਾਲ ਵਿਦਿਆਰਥੀਆਂ ਵਿੱਚ ਇੱਕ ਸਮਝ ਪੈਦਾ ਹੁੰਦੀ ਹੈ ਅਤੇ ਉਹ ਸਰਗਰਮ, ਜਾਗਰੂਕ ਅਤੇ ਜ਼ਿੰਮੇਵਾਰ ਨਾਗਰਿਕ ਬਣਦੇ ਹਨ।"
ਸਭ ਤੋਂ ਵਧੀਆ ਪਹਿਲਕਦਮੀਆਂ ਨੂੰ ਦਸਤਾਵੇਜ਼ੀ ਬਣਾਉਣ ਅਤੇ ਉਤਸ਼ਾਹਿਤ ਕਰਨ ਲਈ, ਮੁੱਖ ਚੋਣ ਅਧਿਕਾਰੀ ਦੇ ਦਫ਼ਤਰ ਨੇ ਪਹਿਲਾਂ ਇਲੈਕਟੋਰਲ ਲਿਟਰੇਸੀ ਕਲੱਬ ਪੱਤਰਿਕਾ ਨੂੰ ਲਾਂਚ ਕੀਤਾ ਸੀ ਜੋ ਕਿ ਇੱਕ ਔਨਲਾਈਨ ਨਿਊਜ਼ਲੈਟਰ ਸੀ, ਜਿਸ ਵਿੱਚ ਪੰਜਾਬ ਭਰ ਦੇ ਇਲੈਕਟੋਰਲ ਲਿਟਰੇਸੀ ਕਲੱਬਾਂ ਦੀਆਂ ਸ਼ਾਨਦਾਰ ਗਤੀਵਿਧੀਆਂ ਅਤੇ ਸਫਲਤਾ ਦੀਆਂ ਕਹਾਣੀਆਂ ਸ਼ਾਮਲ ਹਨ। ਇਲੈਕਟੋਰਲ ਲਿਟਰੇਸੀ ਕਲੱਬ ਪੱਤ੍ਰਿਕਾ ਚੋਣ ਸਾਖਰਤਾ ਨੂੰ ਵਧਾਉਣ ਦੇ ਯਤਨਾਂ ਵਿੱਚ ਰਚਨਾਤਮਕਤਾ, ਨਵੀਨਤਾ, ਅਤੇ ਸਮਰਪਣ ਦਾ ਪ੍ਰਦਰਸ਼ਨ ਕਰਦੇ ਹੋਏ ਇੱਕ ਪ੍ਰੇਰਣਾਦਾਇਕ ਪਲੇਟਫਾਰਮ ਵਜੋਂ ਕੰਮ ਕਰਦੀ ਹੈ।
ਇਸ ਤੋਂ ਇਲਾਵਾ ਮੁੱਖ ਚੋਣ ਅਧਿਕਾਰੀ ਦੇ ਦਫ਼ਤਰ ਵਿੱਚ ਆਈ.ਟੀ. ਟੀਮ ਰਾਜ ਵਿੱਚ ਸਾਰੇ ਇਲੈਕਟੋਰਲ ਲਿਟਰੇਸੀ ਕਲੱਬਾਂ ਦੇ ਕੰਮਕਾਜ ਅਤੇ ਨਿਗਰਾਨੀ ਨੂੰ ਸੁਚਾਰੂ ਬਣਾਉਣ ਲਈ ਇੱਕ ਸਮਰਪਿਤ ਪੋਰਟਲ ਵਿਕਸਿਤ ਕਰ ਰਹੀ ਹੈ। ਪੋਰਟਲ ਕਲੱਬਾਂ ਦੁਆਰਾ ਫੋਟੋਆਂ, ਵੀਡੀਓਜ਼ ਅਤੇ ਗਤੀਵਿਧੀਆਂ ਦੀਆਂ ਰਿਪੋਰਟਾਂ ਨੂੰ ਆਸਾਨੀ ਨਾਲ ਅਪਲੋਡ ਕਰਨ ਦੇ ਯੋਗ ਬਣਾਵੇਗਾ, ਜਿਸ ਨਾਲ ਮੁੱਖ ਦਫਤਰ ਦੇ ਪੱਧਰ 'ਤੇ ਅਸਲ-ਸਮੇਂ ਦੀ ਟਰੈਕਿੰਗ ਅਤੇ ਮੁਲਾਂਕਣ ਦੀ ਆਗਿਆ ਦਿੱਤੀ ਜਾ ਸਕੇਗੀ। ਇਸ ਡਿਜੀਟਲ ਪਹਿਲਕਦਮੀ ਨਾਲ ਤਾਲਮੇਲ ਨੂੰ ਹੋਰ ਮਜ਼ਬੂਤ ਕਰਨ ਅਤੇ ਪੰਜਾਬ ਭਰ ਵਿੱਚ ਇਲੈਕਟੋਰਲ ਲਿਟਰੇਸੀ ਕਲੱਬਾਂ ਦੀਆਂ ਸਰਗਰਮ ਗਤੀਵਿਧੀਆਂ ਨੂੰ ਵਧੇਰੇ ਮਜ਼ਬੂਤ ਦਿੱਖ ਪ੍ਰਦਾਨ ਕਰਨ ਦੀ ਉਮੀਦ ਹੈ।
Get all latest content delivered to your email a few times a month.