ਤਾਜਾ ਖਬਰਾਂ
ਪੰਜਾਬ ਸਰਕਾਰ ਨੇ 29 ਅਪ੍ਰੈਲ (ਮੰਗਲਵਾਰ) ਨੂੰ ਸੂਬੇ ਭਰ ਵਿੱਚ ਜਨਤਕ ਛੁੱਟੀ ਦਾ ਐਲਾਨ ਕੀਤਾ ਹੈ। ਇਹ ਛੁੱਟੀ ਭਗਵਾਨ ਸ਼੍ਰੀ ਪਰਸ਼ੂਰਾਮ ਜਯੰਤੀ ਦੀ ਯਾਦ ਵਿੱਚ ਘੋਸ਼ਿਤ ਕੀਤੀ ਗਈ ਹੈ। ਇਸ ਮੌਕੇ 'ਤੇ, ਰਾਜ ਭਰ ਦੇ ਸਾਰੇ ਵਿਦਿਅਕ ਅਦਾਰੇ, ਸਰਕਾਰੀ ਦਫ਼ਤਰ ਅਤੇ ਜ਼ਿਆਦਾਤਰ ਨਿੱਜੀ ਅਦਾਰੇ ਬੰਦ ਰਹਿਣਗੇ।
ਹਿੰਦੂ ਧਰਮ ਵਿੱਚ ਭਗਵਾਨ ਪਰਸ਼ੂਰਾਮ ਨੂੰ ਭਗਵਾਨ ਵਿਸ਼ਨੂੰ ਦੇ ਛੇਵੇਂ ਅਵਤਾਰ ਵਜੋਂ ਪੂਜਿਆ ਜਾਂਦਾ ਹੈ। ਇਹ ਮੰਨਿਆ ਜਾਂਦਾ ਹੈ ਕਿ ਉਨ੍ਹਾਂ ਦਾ ਜਨਮ ਵੈਸ਼ਾਖ ਮਹੀਨੇ ਦੇ ਸ਼ੁਕਲ ਪੱਖ ਦੀ ਤੀਜੀ ਤਾਰੀਖ ਨੂੰ ਹੋਇਆ ਸੀ। ਇਸ ਸਾਲ ਅਕਸ਼ੈ ਤ੍ਰਿਤੀਆ ਵੀ 10 ਮਈ ਨੂੰ ਹੈ, ਪਰ ਰਵਾਇਤੀ ਤੌਰ 'ਤੇ ਪਰਸ਼ੂਰਾਮ ਜਯੰਤੀ ਦਾ ਤਿਉਹਾਰ 29 ਅਪ੍ਰੈਲ ਨੂੰ ਮਨਾਇਆ ਜਾ ਰਿਹਾ ਹੈ।
ਪਰਸ਼ੂਰਾਮ ਜੈਅੰਤੀ ਮੌਕੇ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਵਿੱਚ ਧਾਰਮਿਕ ਪ੍ਰੋਗਰਾਮ, ਜਲੂਸ ਅਤੇ ਭੰਡਾਰੇ (ਲੰਗਰ) ਕਰਵਾਏ ਜਾਣਗੇ। ਸ਼ਰਧਾਲੂ ਵੱਡੀ ਗਿਣਤੀ ਵਿੱਚ ਮੰਦਰਾਂ ਵਿੱਚ ਇਕੱਠੇ ਹੋਣਗੇ ਅਤੇ ਪਰਸ਼ੂਰਾਮ ਜੀ ਦੇ ਆਦਰਸ਼ਾਂ ਦੀ ਪੂਜਾ ਅਤੇ ਯਾਦ ਰੱਖਣਗੇ।
Get all latest content delivered to your email a few times a month.