ਤਾਜਾ ਖਬਰਾਂ
ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਇਕ ਪੀਐੱਚਡੀ ਦੇ ਵਿਦਿਆਰਥੀ ਦੀ ਲਾਸ਼ ਹੋਸਟਲ ਦੇ ਬਾਥਰੂਮ ’ਚੋਂ ਮਿਲੀ। ਜ਼ਿਲ੍ਹਾ ਹੁਸ਼ਿਆਰਪੁਰ ਦੇ ਦਸੂਹਾ ਦਾ ਰਹਿਣ ਵਾਲਾ ਹਰਪ੍ਰੀਤ ਸਿੰਘ (32) ਆਪਣੇ ਭਰਾ ਨਾਲ ਗੁਰੂ ਨਾਨਕ ਦੇਵ ਯੂਨੀਵਰਸਿਟੀ ’ਚ ਪੀਐੱਚਡੀ ਦੀ ਕਰ ਰਿਹਾ ਸੀ ਤੇ ਉੱਥੇ ਹੋਸਟਰ ’ਚ ਰਹਿੰਦਾ ਸੀ। ਹੋਸਟਲ ’ਚ ਰਹਿੰਦੇ ਹੋਰ ਵਿਦਿਆਰਥੀਆਂ ਮੁਤਾਬਕ ਹਰਪ੍ਰੀਤ ਸਿੰਘ ਬਾਥਰੂਮ ਗਿਆ ਸੀ ਤੇ ਕਾਫ਼ੀ ਦੇਰ ਤੱਕ ਬਾਹਰ ਨਹੀਂ ਆਇਆ। ਫਿਰ ਕਿਸੇ ਤਰ੍ਹਾਂ ਉਸ ਨੂੰ ਬਾਥਰੂਮ 'ਚੋਂ ਬਾਹਰ ਕੱਢ ਕੇ ਹਸਪਤਾਲ ਲਿਜਾਇਆ ਗਿਆ। ਉੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਪੁਲਿਸ ਨੇ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਵਾਰਸਾਂ ਨੂੰ ਸੌਂਪ ਦਿੱਤੀ ਹੈ। ਏਸੀਪੀ ਸ਼ਿਵ ਦਰਸ਼ਨ ਮੁਤਾਬਕ ਮੌਤ ਦਾ ਕਾਰਨ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਹੀ ਪਤਾ ਲੱਗੇਗਾ।
Get all latest content delivered to your email a few times a month.