ਤਾਜਾ ਖਬਰਾਂ
ਚੰਡੀਗੜ੍ਹ, 28 ਅਪ੍ਰੈਲ: ਪੰਜਾਬ ਰਾਜ ਦੇ ਅਨੁਸੂਚਿਤ ਜਾਤੀਆਂ ਵਿਦਿਆਰਥੀਆਂ ਦੇ ਸਕਾਲਰਸ਼ਿਪ ਨਾਲ ਸਬੰਧਤ ਮਾਮਲੇ ਲੋਕ ਸਭਾ ਵਿੱਚ ਚੁੱਕਾਂਗਾ। ਇਹ ਪ੍ਰਗਟਾਵਾ ਅੱਜ ਇੱਥੇ ਸੰਗਰੂਰ ਲੋਕ ਸਭਾ ਹਲਕਾ ਤੋਂ ਮੈਂਬਰ ਪਾਰਲੀਮੈਂਟ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਇੱਥੇ ਪੰਜਾਬ ਰਾਜ ਦੇ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨਾਲ ਮੁਲਾਕਾਤ ਦੌਰਾਨ ਕੀਤਾ।
ਮੀਤ ਹੇਅਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਅਨੁਸੂਚਿਤ ਜਾਤੀਆਂ ਦੇ ਲੋਕਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਲਗਾਤਾਰ ਇਸ ਦਿਸ਼ਾ ਵਿੱਚ ਕੰਮ ਕਰ ਰਹੀ ਹੈ।
ਮੁਲਾਕਾਤ ਦੌਰਾਨ ਐਸ.ਸੀ. ਕਮਿਸ਼ਨ ਦੇ ਚੇਅਰਮੈਨ ਸਜਸਵੀਰ ਸਿੰਘ ਗੜ੍ਹੀ ਨਾਲ ਗੱਲਬਾਤ ਕਰਦਿਆਂ ਮੀਤ ਹੇਅਰ ਨੇ ਕਿਹਾ ਕਿ ਪਿਛਲੀ ਸਰਕਾਰਾਂ ਦੀਆਂ ਗਲਤੀਆਂ ਕਾਰਨ ਸੂਬੇ ਦੇ ਲੱਖਾਂ ਅਨੁਸੂਚਿਤ ਜਾਤੀਆਂ ਵਿਦਿਆਰਥੀਆਂ ਨੂੰ ਸਮੇਂ ਸਿਰ ਸਕਾਲਰਸ਼ਿਪ ਨਹੀਂ ਮਿਲੀ, ਜਿਸ ਕਾਰਨ ਉਹਨਾਂ ਨੂੰ ਕਈ ਕਿਸਮ ਦੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਉਨ੍ਹਾਂ ਕਿਹਾ ਕਿ ਪਿਛਲੀ ਸਰਕਾਰ ਦੀ ਗ਼ਲਤ ਨੀਤੀਆਂ ਕਾਰਨ ਸਕਾਲਰਸ਼ਿਪ ਸਕੀਮ ਦਾ ਲਾਭ ਲੈਣ ਵਾਲੇ ਵਿਦਿਆਰਥੀਆਂ ਦੀ ਗਿਣਤੀ 3 ਲੱਖ ਤੋਂ ਘੱਟ ਕੇ 60 ਹਜ਼ਾਰ ਰਹਿ ਗਈ ਸੀ, ਜੋ ਕਿ ਮੌਜੂਦਾ ਸਰਕਾਰ ਦੀਆਂ ਕੋਸ਼ਿਸ਼ਾਂ ਸਦਕਾ ਮੁੜ 2 ਲੱਖ ਦੇ ਕਰੀਬ ਹੋ ਗਈ ਹੈ।. ਗੜ੍ਹੀ ਨੇ ਇਸ ਮੌਕੇ ਮੀਤ ਹੇਅਰ ਨੂੰ ਪੰਜਾਬ ਰਾਜ ਦੇ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਕੰਮਕਾਜ ਤੋਂ ਜਾਣੂ ਕਰਵਾਇਆ।
Get all latest content delivered to your email a few times a month.