ਤਾਜਾ ਖਬਰਾਂ
ਮਾਨਸਾ ( ਸੰਜੀਵ ਜਿੰਦਲ) : ਜ਼ਿਲ੍ਹੇ ਦੀਆਂ ਮੰਡੀਆਂ ਅੰਦਰ ਖਰੀਦ ਅਤੇ ਲਿਫ਼ਟਿੰਗ ਸਬੰਧੀ ਕੋਈ ਵੀ ਸਮੱਸਿਆ ਸਾਹਮਣੇ ਨਾ ਆਵੇ ਅਤੇ ਕਿਸਾਨਾਂ ਵੱਲੋਂ ਲਿਆਂਦੀ ਫਸਲ ਦੀ ਬੋਲੀ ਨਿਰਧਾਰਿਤ ਸਮੇਂ ਅੰਦਰ ਕਰਵਾਉਣੀ ਯਕੀਨੀ ਬਣਾਈ ਜਾਵੇ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਮਾਨਸਾ ਕੁਲਵੰਤ ਸਿੰਘ ਨੇ ਕਾਨਫਰੰਸ ਹਾਲ ਵਿਖੇ ਸਬੰਧਿਤ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਦੌਰਾਨ ਕੀਤਾ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਕਣਕ ਦੇ ਖਰੀਦ ਦਾ ਕੰਮ ਨੇਪਰੇ ਚਾੜ੍ਹਿਆ ਜਾਵੇ ਅਤੇ ਕਿਸਾਨਾਂ ਨੂੰ ਮੰਡੀਆਂ ਅੰਦਰ ਕਿਸੇ ਵੀ ਕਿਸਮ ਦੀ ਦਿੱਕਤ ਸਾਹਮਣੇ ਨਾ ਆਵੇ। ਉਨ੍ਹਾਂ ਕਿਹਾ ਕਿ ਸਮੂਹ ਸਬੰਧਤ ਵਿਭਾਗ ਆਪਸੀ ਤਾਲਮੇਲ ਨਾਲ ਇਸ ਕਾਰਜ ਨੂੰ ਨਿਰਵਿਘਨਤਾ ਅਤੇ ਨਿਰਪੱਖਤਾ ਨਾਲ ਮੁਕੰਮਲ ਕਰਨਾ ਯਕੀਨੀ ਬਣਾਉਣ।
ਜ਼ਿਲ੍ਹਾ ਖੁਰਾਕ ਤੇ ਸਿਵਲ ਸਪਲਾਈ ਅਫ਼ਸਰ ਮਨਦੀਪ ਸਿੰਘ ਮਾਨ ਅਤੇ ਜ਼ਿਲ੍ਹਾ ਮੰਡੀ ਅਫ਼ਸਰ ਅਮਨ ਮੰਗਲਾ ਨੇ ਮੀਟਿੰਗ ਦੌਰਾਨ ਕਿਹਾ ਕਿ ਮੰਡੀਆਂ ਅੰਦਰ ਸਾਰੇ ਪ੍ਬੰਧ ਮੁਕੰਮਲ ਹਨ ਅਤੇ ਕਿਸੇ ਵੀ ਕਿਸਾਨ, ਆੜ੍ਹਤੀ ਜਾਂ ਕਿਸੇ ਵੀ ਵਰਗ ਨੂੰ ਕੋਈ ਦਿੱਕਤ ਪੇਸ਼ ਨਹੀਂ ਆਉਣ ਦਿੱਤੀ ਜਾ ਰਹੀ।
Get all latest content delivered to your email a few times a month.