ਤਾਜਾ ਖਬਰਾਂ
ਜਲੰਧਰ- ਜ਼ਿਲ੍ਹਾ ਜਲੰਧਰ ਦਿਹਾਤੀ ਦੇ ਥਾਣਾ ਗੁਰਾਇਆ ਦੇ ਐਸਐਚ ਓਸਿਕੰਦਰ ਸਿੰਘ ਵਿਰਕ ਵੱਲੋਂ 01 ਵਿਅਕਤੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 500/500 ਰੁਪਏ ਦੇ ਨੋਟ (ਕੁੱਲ 1,20,000/- ਰੁਪਏ) ਦੇ ਜਾਅਲੀ ਕਰੰਸੀ ਨੋਟ ਬ੍ਰਾਮਦ ਕਰਕੇ ਕਾਮਯਾਬੀ ਹਾਸਲ ਕੀਤੀ ਹੈ। ਇੰਸਪੈਕਟਰ ਸਿਕੰਦਰ ਸਿੰਘ ਵਿਰਕ ਨੇ ਦੱਸਿਆ ਕਿ ਪੁਲਿਸ ਪਾਰਟੀ ਏ.ਐਸ.ਆਈ ਸੁਭਾਸ਼ ਕੁਮਾਰ ਚੌਂਕੀ ਇੰਚਾਰਜ ਧੁਲੇਤਾ ਥਾਣਾ ਗੁਰਾਇਆ ਨੇ ਸਮੇਤ ਸਾਥੀ ਕਰਮਚਾਰੀਆ ਦੇ ਬੜਾ ਪਿੰਡ ਤੋਂ ਮਹਿਕਪ੍ਰੀਤ ਸਿੰਘ ਪੁੱਤਰ ਭੁਪਿੰਦਰ ਸਿੰਘ ਵਾਸੀ ਤਲਾਵਾ ਥਾਣਾ ਜੰਡਿਆਲਾ ਗੁਰੂ ਜਿਲ੍ਹਾ ਅੰਮ੍ਰਿਤਸਰ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ ਜਾਅਲੀ ਕਰੰਸੀ 500/500 ਰੁਪਏ ਦੇ ਨੋਟ (ਕੁੱਲ 1,20,000/- ) ਇਨੋਵਾ PB-13-BJ-9400 ਨਾਲ ਕਾਬੂ ਕੀਤਾ ਹੈ। ਏ.ਐਸ.ਆਈ ਸੁਭਾਸ਼ ਕੁਮਾਰ ਚੋਂਕੀ ਇੰਚਾਰਜ ਧੁਲੇਤਾ ਥਾਣਾ ਗੁਰਾਇਆ ਜਿਲ੍ਹਾਂ ਜਲੰਧਰ ਨੇ ਮੁਕੱਦਮਾ ਨੰਬਰ 63 ਮਿਤੀ 22-04-2025 ਅ/ਧ 180,3(5), ਬੀ.ਐਨ.ਐਸ ਥਾਣਾ ਗੁਰਾਇਆ ਦਰਜ ਰਜਿਸਟਰ ਕਰਕੇ ਮੁਢਲੀ ਤਫਤੀਸ਼ ਅਮਲ ਵਿੱਚ ਲਿਆਦੀ। ਜੋ ਮੁਕੱਦਮਾ ਹਜਾ ਵਿੱਚ ਦੋਸ਼ੀ ਮਹਿਕਪ੍ਰੀਤ ਸਿੰਘ ਉਕਤ ਨੂੰ ਮਾਨਯੋਗ ਇਲਾਕਾ ਮੈਜਿਸਟਰੇਟ ਸਾਹਿਬ ਫਿਲੌਰ ਦੀ ਅਦਾਲਤ ਵਿੱਚ ਪੇਸ਼ ਕਰਕੇ ਦੋਸ਼ੀ ਉਕਤ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ। ਜੋ ਦੋਸ਼ੀ ਉਕਤ ਨੇ ਦੋਰਾਨੇ ਪੁਲਿਸ ਰਿਮਾਂਡ ਦੱਸਿਆ ਕਿ ਉਸ ਪਾਸੋਂ ਬ੍ਰਾਮਦ ਕੀਤੀ ਗਈ ਜਾਅਲੀ ਕਰੰਸੀ ਨੋਟ ਉਸ ਨੇ ਜਸਨਦੀਪ ਸਿੰਘ ਉਰਫ ਜਸਨ ਪੁੱਤਰ ਗੁਰਨਾਮ ਸਿੰਘ ਵਾਸੀ ਮੱਲੀਆ ਥਾਣਾ ਜੰਡਿਆਲਾ ਗੁਰੂ ਜਿਲ੍ਹਾਂ ਅੰਮ੍ਰਿਤਸਰ ਅਤੇ ਅਕਾਸ਼ਦੀਪ ਸਿੰਘ ਪੁੱਤਰ ਨਿਰਮਲ ਸਿੰਘ ਵਾਸੀ ਤਲਾਵਾ ਥਾਣਾ ਜੰਡਿਆਲਾ ਗੁਰੂ ਅੰਮ੍ਰਿਤਸਰ ਪਾਸੋਂ ਖਰੀਦ ਕੀਤੇ ਸਨ। ਜਿਸ ਤੇ ਮੁਕੱਦਮਾ ਉਕਤ ਵਿੱਚ ਜਸ਼ਨਦੀਪ ਸਿੰਘ ਉਰਵ ਜਸ਼ਨ ਅਤੇ ਅਕਾਸ਼ਦੀਪ ਸਿੰਘ ਨੂੰ ਨਾਮਯਦ ਕੀਤਾ ਗਿਆ। ਜਿਨ੍ਹਾਂ ਨੂੰ ਵੀ ਜਲਦ ਹੀ ਗ੍ਰਿਫਤਾਰ ਕਰਕੇ ਡੂੰਘਾਈ ਨਾਲ ਪੁੱਛ ਗਿੱਛ ਕੀਤੀ ਜਾਵੇਗੀ।
Get all latest content delivered to your email a few times a month.