ਤਾਜਾ ਖਬਰਾਂ
ਅੰਮ੍ਰਿਤਸਰ- ਅੰਮ੍ਰਿਤਸਰ 'ਚ ਗੈਂਗਸਟਰ ਰਵਨੀਤ ਸਿੰਘ ਉਰਫ ਸੋਨੂੰ ਮੋਟੇ ਦਾ ਸ਼ਰੇਆਮ ਗੋਲ਼ੀਆਂ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਸਥਾਨਕ ਕਾਠੀਆਂ ਵਾਲੇ ਬਾਜ਼ਾਰ 'ਚ ਗੈਂਗਵਾਰ ਹੋਈ ਹੈ । ਪੁਲਿਸ ਜਾਂਚ ਕਰ ਰਹੀ ਹੈ | ਕਾਠੀਆਂ ਵਾਲਾ ਬਾਜ਼ਾਰ ਸ੍ਰੀ ਹਰਿਮੰਦਰ ਸਾਹਿਬ ਦੇ ਬਿਲਕੁਲ ਨਜ਼ਦੀਕ ਪੈਂਦਾ ਹੈ ਅਤੇ ਇਸ ਦੇ ਨਜ਼ਦੀਕ ਗੈਂਗਵਾਰ ਹੋਣ ਦੇ ਨਾਲ ਕਈ ਤਰ੍ਹਾਂ ਦੇ ਸੁਰੱਖਿਆ ਪੱਖੋਂ ਲੋਕਾਂ 'ਚ ਸਵਾਲ ਵੀ ਚੁੱਕੇ ਜਾ ਰਹੇ
ਪੁਰਾਣੇ ਸ਼ਹਿਰ ਦੇ ਕੇਂਦਰ ਵਿੱਚ ਤੰਗ ਗਲੀਆਂ ਵਿੱਚ ਸਥਿਤ ਕਠਿਆਂਵਾਲਾ ਬਾਜ਼ਾਰ ਵਿੱਚ ਸ਼ਾਮ ਨੂੰ ਇੱਕ ਗੈਂਗਵਾਰ ਦੌਰਾਨ ਭਾਰੀ ਗੋਲੀਬਾਰੀ ਹੋਈ।
ਅੰਮ੍ਰਿਤਸਰ ਦੇ ਦਰਬਾਰ ਸਾਹਿਬ ਕੋਲ ਕਾਠੀਆਂ ਵਾਲੇ ਬਾਜ਼ਾਰ ਵਿੱਚ ਉਸ ਵੇਲੇ ਹਾਫੜਾ-ਦਫੜੀ ਦਾ ਮਾਹੌਲ ਬਣ ਗਿਆ ਜਦੋਂ ਇੱਕ ਵਿਅਕਤੀ ਰਵਨੀਤ ਸਿੰਘ ਉਰਫ ਸੋਨੂੰ ਮੋਟਾ ਉੱਪਰ ਕੁਝ ਅਣਪਛਾਤੇ ਨੌਜਵਾਨਾਂ ਵੱਲੋਂ ਸ਼ਰੇਆਮ ਗੋਲੀਆਂ ਚਲਾ ਦਿੱਤੀਆਂ ਜਿੱਥੇ ਬਾਜ਼ਾਰ ਅੰਦਰ ਜਾ ਰਹੇ ਨੌਜਵਾਨ ਰਵਨੀਤ ਸਿੰਘ ਦਾ ਸ਼ਰੇਆਮ ਇਹਨਾਂ ਵੱਲੋਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਜਿੱਥੇ ਘਟਨਾ ਸਬੰਧੀ ਪਤਾ ਲੱਗਦਾ ਸੀ ਪੁਲਿਸ ਵੱਲੋਂ ਮੌਕੇ ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕੀਤੀ ਗਈ। ਉੱਥੇ ਹੀ ਜਖਮੀ ਹਾਲਤ ਵਿੱਚ ਰਵਨੀਤ ਸਿੰਘ ਨੂੰ ਅੰਮ੍ਰਿਤਸਰ ਦੇ ਹਸਪਤਾਲ ਚ ਜੇਰੇ ਇਲਾਜ ਲਈ ਭੇਜਿਆ ਗਿਆ, ਜਿੱਥੇ ਉਸ ਦੀ ਮੌਤ ਹੋ ਗਈ
ਇਸ ਸਬੰਧੀ ਪੁਲਿਸ ਅਧਿਕਾਰੀ ਵਿਸ਼ਾਲਜੀਤ ਸਿੰਘ ਨੇ ਦੱਸਿਆ ਕਿ ਇਸ ਬਾਜ਼ਾਰ ਅੰਦਰ ਰਵਨੀਤ ਸਿੰਘ ਨਾਂ ਦੇ ਇੱਕ ਨੌਜਵਾਨ ਉੱਪਰ ਦੋ ਵਾਹਨ ਉੱਪਰ ਆਏ ਨੌਜਵਾਨਾਂ ਵੱਲੋਂ ਗੋਲੀਆਂ ਚਲਾਈਆਂ ਗਈਆਂ ਹਨ ਉਹਨਾਂ ਦੱਸਿਆ ਕਿ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਆਲੇ ਦੁਆਲੇ ਦੇ ਸੀਸੀਟੀਵੀ ਕੈਮਰੇ ਵੀ ਖੰਗਾਲੇ ਜਾ ਰਹੇ ਹਨ ਜਲਦ ਹੀ ਇਸ ਮਾਮਲੇ ਦੇ ਬਣਦੇ ਅਸਲ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਜਾਵੇਗਾ।
Get all latest content delivered to your email a few times a month.