ਤਾਜਾ ਖਬਰਾਂ
ਜੰਮੂ-ਕਸ਼ਮੀਰ ਦੇ ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਤੋਂ ਬਾਅਦ, ਕੇਂਦਰ ਸਰਕਾਰ ਤੇਜ਼ੀ ਨਾਲ ਹਰਕਤ ਵਿੱਚ ਆ ਗਈ ਹੈ। ਮੰਗਲਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਸੁਰੱਖਿਆ ਸਥਿਤੀ ਅਤੇ ਭਵਿੱਖ ਦੀ ਰਣਨੀਤੀ 'ਤੇ ਚਰਚਾ ਕਰਨ ਲਈ ਇੱਕ ਉੱਚ ਪੱਧਰੀ ਮੀਟਿੰਗ ਬੁਲਾਈ ਗਈ। ਇਸ ਮੀਟਿੰਗ ਵਿੱਚ ਰੱਖਿਆ ਮੰਤਰੀ ਰਾਜਨਾਥ ਸਿੰਘ, ਰਾਸ਼ਟਰੀ ਸੁਰੱਖਿਆ ਸਲਾਹਕਾਰ (ਐਨਐਸਏ) ਅਜੀਤ ਡੋਵਾਲ ਅਤੇ ਚੀਫ਼ ਆਫ਼ ਡਿਫੈਂਸ ਸਟਾਫ (ਸੀਡੀਐਸ) ਜਨਰਲ ਅਨਿਲ ਚੌਹਾਨ ਸਮੇਤ ਹੋਰ ਮੁੱਖ ਅਧਿਕਾਰੀਆਂ ਨੇ ਹਿੱਸਾ ਲਿਆ।
ਮੀਟਿੰਗ ਵਿੱਚ ਕੀ ਚਰਚਾ ਹੋਈ?
ਮੀਟਿੰਗ ਵਿੱਚ ਹਮਲੇ ਤੋਂ ਬਾਅਦ ਸੁਰੱਖਿਆ ਸਥਿਤੀ, ਸੁਰੱਖਿਆ ਬਲਾਂ ਵੱਲੋਂ ਕੀਤੀਆਂ ਗਈਆਂ ਕਾਰਵਾਈਆਂ ਅਤੇ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਚੁੱਕੇ ਜਾਣ ਵਾਲੇ ਕਦਮਾਂ ਬਾਰੇ ਡੂੰਘਾਈ ਨਾਲ ਚਰਚਾ ਕੀਤੀ ਗਈ। ਇਸ ਮੌਕੇ 'ਤੇ ਫੌਜ ਮੁਖੀ ਜਨਰਲ ਉਪੇਂਦਰ ਦਿਵੇਦੀ ਅਤੇ ਜਲ ਸੈਨਾ ਮੁਖੀ ਐਡਮਿਰਲ ਦਿਨੇਸ਼ ਕੇ. ਤ੍ਰਿਪਾਠੀ ਵੀ ਮੌਜੂਦ ਸਨ। ਪ੍ਧਾਨ ਮੰਤਰੀ ਨੇ ਇਸ ਹਮਲੇ ਵਿੱਚ ਸ਼ਾਮਲ ਅੱਤਵਾਦੀਆਂ ਵਿਰੁੱਧ ਸਖ਼ਤ ਕਾਰਵਾਈ ਦੇ ਹੁਕਮ ਦਿੱਤੇ ਅਤੇ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਅਮਰਨਾਥ ਯਾਤਰਾ ਵਰਗੀਆਂ ਨਾਗਰਿਕ ਗਤੀਵਿਧੀਆਂ ਦੀ ਸੁਰੱਖਿਆ ਵਿੱਚ ਕੋਈ ਕੁਤਾਹੀ ਨਾ ਹੋਵੇ।
Get all latest content delivered to your email a few times a month.